Punjab News: ਮੋਟਰਸਾਈਕਲਾਂ ਦੀ ਟੱਕਰ 'ਚ 2 ਨੌਜਵਾਨਾਂ ਦੀ ਮੌਤ; ਤੇਜ਼ ਰਫਤਾਰ ਕਾਰਨ ਬੇਕਾਬੂ ਹੋਇਆ ਮੋਟਰਸਾਈਕਲ
Published : Dec 4, 2023, 8:52 am IST
Updated : Dec 4, 2023, 8:52 am IST
SHARE ARTICLE
2 youths died in a motorcycle collision
2 youths died in a motorcycle collision

ਮਨਪ੍ਰੀਤ ਸਿੰਘ ਅਤੇ ਅਰੁਣ ਵਜੋਂ ਹੋਈ ਮ੍ਰਿਤਕ ਨੌਜਵਾਨਾਂ ਦੀ ਪਛਾਣ

Punjab News: ਜ਼ਿਲ੍ਹਾ ਲੁਧਿਆਣਾ ਵਿਚ ਬੀਤੀ ਰਾਤ 9.30 ਵਜੇ ਨਹਿਰ ਨੂੰ ਪਾਰ ਕਰਦੇ ਸਮੇਂ ਲੋਹਾਰਾ ਪੁਲ 'ਤੇ ਦੋ ਮੋਟਰਸਾਈਕਲਾਂ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਖੂਨ ਨਾਲ ਲੱਥਪੱਥ ਤਿੰਨ ਨੌਜਵਾਨਾਂ ਨੂੰ ਜ਼ਖਮੀ ਹਾਲਤ 'ਚ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਇਕ ਨੌਜਵਾਨ ਨੂੰ ਪਹਿਲਾਂ ਹੀ ਮ੍ਰਿਤਕ ਐਲਾਨ ਦਿਤਾ ਸੀ। ਇਲਾਜ ਦੌਰਾਨ ਇਕ ਹੋਰ ਨੌਜਵਾਨ ਦੀ ਮੌਤ ਹੋ ਗਈ। ਫਿਲਹਾਲ ਇਕ ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਮਨਪ੍ਰੀਤ ਸਿੰਘ ਅਤੇ ਅਰੁਣ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਕਿਸੇ ਕੰਮ ਲਈ ਬਾਈਕ 'ਤੇ ਸਵਾਰ ਹੋ ਕੇ ਬੱਡੇਵਾਲ ਵੱਲ ਜਾ ਰਹੇ ਸਨ। ਲੋਹਾਰਾ ਪੁਲ ਨੇੜੇ ਨਹਿਰ ਦੇ ਕੋਲ ਹਨੇਰਾ ਸੀ। ਸਾਹਮਣੇ ਤੋਂ ਤੇਜ਼ ਰਫਤਾਰ ਬਾਈਕ 'ਤੇ ਅਰੁਣ ਨਾਂਅ ਦਾ ਨੌਜਵਾਨ ਆਇਆ। ਅਰੁਣ ਨੇ ਬਾਈਕ ਨੂੰ ਬ੍ਰੇਕ ਨਹੀਂ ਲਗਾਈ ਅਤੇ ਬਾਈਕ ਬੇਕਾਬੂ ਹੋ ਗਈ। ਟੱਕਰ ਤੋਂ ਬਾਅਦ ਤਿੰਨੋਂ ਨੌਜਵਾਨ ਜ਼ਮੀਨ 'ਤੇ ਡਿੱਗ ਗਏ। ਨੌਜਵਾਨ ਦੇ ਸਿਰ 'ਤੇ ਸੱਟ ਲੱਗੀ ਹੈ।

ਚਸ਼ਮਦੀਦਾਂ ਮੁਤਾਬਕ ਜ਼ਖਮੀ ਨੌਜਵਾਨਾਂ 'ਚੋਂ ਇਕ ਨੇ ਕਈ ਵਾਰ ਐਂਬੂਲੈਂਸ ਨੂੰ ਫੋਨ ਕੀਤਾ ਪਰ ਮੌਕੇ 'ਤੇ ਕੋਈ ਐਂਬੂਲੈਂਸ ਨਹੀਂ ਆਈ। ਰਾਹਗੀਰਾਂ ਨੇ ਖੂਨ ਨਾਲ ਲੱਥਪੱਥ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਪਰ ਉਦੋਂ ਤਕ ਇਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ।

ਫਿਲਹਾਲ ਰਾਹਗੀਰਾਂ ਨੇ ਪੁਲਿਸ ਨੂੰ ਸੂਚਨਾ ਦਿਤੀ। ਪੁਲਿਸ ਨੇ ਜ਼ਖਮੀਆਂ ਦੇ ਮੋਟਰਸਾਈਕਲਾਂ ਦੇ ਨੰਬਰਾਂ ਦਾ ਪਤਾ ਲਗਾ ਕੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿਤਾ ਹੈ। ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਦਾ ਅੱਜ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕੀਤਾ ਜਾਵੇਗਾ।

Tags: ludhiana

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement