Jalandhar News: ਪ੍ਰਾਪਰਟੀ ਡੀਲਰ ਹਾਈਟਸ 'ਚ ਪੰਜਵੀਂ ਮੰਜ਼ਿਲ ਤੋਂ ਡਿੱਗਿਆ, ਮੌਤ 
Published : Dec 4, 2023, 11:31 am IST
Updated : Dec 4, 2023, 11:38 am IST
SHARE ARTICLE
File Photo
File Photo

ਦੱਸਿਆ ਕਿ ਮ੍ਰਿਤਕ ਪਿਛਲੇ ਲੰਬੇ ਸਮੇਂ ਤੋਂ ਡਿਪ੍ਰੈਸ਼ਨ ਦਾ ਸ਼ਿਕਾਰ ਸੀ

Jalandhar News: ਸ਼ਹਿਰ ਦੇ ਸਭ ਤੋਂ ਪੌਸ਼ ਇਲਾਕੇ ਏਜੀਆਈ ਫਲੈਟਸ ਦੇ ਐਮ ਬਲਾਕ ਵਿੱਚ ਇੱਕ ਕਾਰੋਬਾਰੀ ਪੰਜਵੀਂ ਮੰਜ਼ਿਲ ਤੋਂ ਡਿੱਗ ਗਿਆ। ਮ੍ਰਿਤਕ ਦੀ ਪਛਾਣ ਰਿਤੇਸ਼ ਕੋਹਲੀ ਵਾਸੀ ਜਲੰਧਰ ਹਾਈਟਸ ਬਲਾਕ-ਐਮ ਵਜੋਂ ਹੋਈ ਹੈ।

ਫਿਲਹਾਲ ਇਹ ਖੁਦਕੁਸ਼ੀ ਦਾ ਮਾਮਲਾ ਜਾਪ ਰਿਹਾ ਹੈ। ਫਿਲਹਾਲ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਦੀ ਰਿਪੋਰਟ ਤੋਂ ਪਤਾ ਲੱਗੇਗਾ ਕਿ ਘਟਨਾ ਦੇ ਸਮੇਂ ਮ੍ਰਿਤਕ ਨੇ ਸ਼ਰਾਬ ਪੀਤੀ ਹੋਈ ਸੀ ਜਾਂ ਨਹੀਂ। ਪੁਲਿਸ ਸਾਰੇ ਤੱਥਾਂ ਦੀ ਜਾਂਚ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪਰਿਵਾਰ ਪਹਿਲਾਂ ਸ਼ਿਵਾਜੀ ਪਾਰਕ ਨੇੜੇ ਸਥਿਤ ਇੱਕ ਮਕਾਨ ਵਿੱਚ ਰਹਿੰਦਾ ਸੀ। ਕਰੀਬ 15 ਤੋਂ 20 ਦਿਨ ਪਹਿਲਾਂ ਉਥੋਂ ਜਲੰਧਰ ਹਾਈਟਸ ਵਿਖੇ ਸ਼ਿਫਟ ਹੋ ਗਿਆ ਸੀ। ਰਿਤੇਸ਼ ਦੇ ਦੋ ਬੱਚੇ ਸਨ।

ਉਸ ਨੇ ਦੱਸਿਆ ਕਿ ਰਿਤੇਸ਼ ਸਵੇਰੇ ਕਰੀਬ 4.30 ਵਜੇ ਜਲੰਧਰ ਹਾਈਟਸ ਦੇ ਐਮ ਬਲਾਕ ਦੀ ਪੰਜਵੀਂ ਮੰਜ਼ਿਲ ਤੋਂ ਹੇਠਾਂ ਡਿੱਗ ਗਿਆ ਸੀ। ਐਸਐਚਓ ਭਰਤ ਮਸੀਹ ਨੇ ਦੱਸਿਆ ਕਿ ਮ੍ਰਿਤਕ ਰਿਤੇਸ਼ ਪ੍ਰਾਪਰਟੀ ਡੀਲਰ ਅਤੇ ਟੈਂਟ ਹਾਊਸ ਦਾ ਕੰਮ ਕਰਦਾ ਸੀ। ਘਟਨਾ ਦੇ ਸਮੇਂ ਰਿਤੇਸ਼ ਦੀ ਪਤਨੀ ਸੁਰੁਚੀ ਘਰ 'ਚ ਸੀ। ਭਰਤ ਮਸੀਹ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਪਤਾ ਲਗਾ ਹੈ ਕਿ ਮ੍ਰਿਤਕ ਪਿਛਲੇ ਲੰਬੇ ਸਮੇਂ ਤੋਂ ਡਿਪ੍ਰੈਸ਼ਨ ਦਾ ਸ਼ਿਕਾਰ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਤਨੀ ਸੁਰੂਚੀ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਬਾਕੀ ਰਿਸ਼ਤੇਦਾਰਾਂ ਦੇ ਬਿਆਨ ਹਜੇ ਬਾਕੀ ਹਨ।

(For more news apart from A property dealer died in heights, stay tuned to Rozana Spokesman) 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement