Balbir Singh Seechewal: ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਵਿਚ ਚੁੱਕਿਆ ਪ੍ਰਦੂਸ਼ਣ ਦਾ ਮੁੱਦਾ; “ਕਿਸਾਨਾਂ ਨੂੰ ਕੀਤਾ ਜਾਂਦਾ ਹੈ ਬਦਨਾਮ”
Published : Dec 4, 2023, 1:23 pm IST
Updated : Dec 4, 2023, 1:36 pm IST
SHARE ARTICLE
Balbir Singh Seechewal raised the issue of pollution in the Rajya Sabha
Balbir Singh Seechewal raised the issue of pollution in the Rajya Sabha

ਸੀਚੇਵਾਲ ਨੇ ਕਿਹਾ ਕਿ ਵਾਤਾਵਰਨ ਦਾ ਪ੍ਰਦੂਸ਼ਣ ਸੱਭ ਤੋਂ ਮਾਰੂ ਸਿੱਧ ਹੋ ਰਿਹਾ ਹੈ ਪਰ ਇਸ ਦੇ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਗਲਤ ਹੈ।

Balbir Singh Seechewal: ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਆਮ ਆਦਮੀ ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਸਦਨ ਵਿਚ ਪ੍ਰਦੂਸ਼ਣ ਦਾ ਮੁੱਦਾ ਚੁੱਕਿਆ। ਇਸ ਦੌਰਾਨ ਸੀਚੇਵਾਲ ਨੇ ਕਿਹਾ ਕਿ ਵਾਤਾਵਰਨ ਦਾ ਪ੍ਰਦੂਸ਼ਣ ਸੱਭ ਤੋਂ ਮਾਰੂ ਸਿੱਧ ਹੋ ਰਿਹਾ ਹੈ ਪਰ ਇਸ ਦੇ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਗਲਤ ਹੈ।

ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਅੱਜ ਤੋਂ 500 ਸਾਲ ਤੋਂ ਵੱਧ ਸਮਾਂ ਪਹਿਲਾਂ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ।। ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ।। ਦਾ ਸੁਨੇਹਾ ਦਿਤਾ ਸੀ। ਹਵਾ ਪ੍ਰਦੂਸ਼ਣ ਕਾਰਨ ਹਰ ਸਾਲ ਦੁਨੀਆਂ ਭਰ ਵਿਚ 21 ਲੱਖ 8 ਹਜ਼ਾਰ ਮੌਤਾਂ ਹੁੰਦੀਆਂ ਹਨ, ਇਹ ਗਿਣਤੀ ਬਹੁਤ ਜ਼ਿਆਦਾ ਹੈ। ਜੇਕਰ ਹਵਾ ਦੀ ਗੁਣਵੱਤਾ ਦੀ ਗੱਲ ਕਰੀਏ ਤਾਂ ਦਿੱਲੀ ਵਿਚ 1 ਦਿਨ, ਮੁੰਬਈ ਵਿਚ 5 ਦਿਨ ਅਤੇ ਚੇਨਈ ਵਿਚ 15 ਦਿਨ ਹੀ ਲੋਕਾਂ ਨੂੰ ਸਾਹ ਲੈਣ ਲਈ ਸਾਫ ਹਵਾ ਨਸੀਬ ਹੋਈ ਹੈ। ਸੀਚੇਵਾਲ ਨੇ ਕਿਹਾ ਕਿ 2019 ਤੋਂ ਪ੍ਰਦੂਸ਼ਣ ਕਾਰਨ ਹੋਣ ਵਾਲੀਆਂ ਮੌਤਾਂ ਕਾਰਨ ਦੁਨੀਆਂ ਭਰ ਵਿਚ 36.8 ਬਿਲੀਅਨ ਡਾਲਰ ਦਾ ਨੁਕਸਾਨ ਹੋਇਆ ਹੈ।

ਪ੍ਰਦੂਸ਼ਣ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਨਿਖੇਧੀ ਕਰਦਿਆਂ ਸੀਚੇਵਾਲ ਨੇ ਕਿਹਾ ਹੈਰਾਨੀ ਦੀ ਗੱਲ ਹੈ ਕਿ ਸੱਭ ਤੋਂ ਵੱਡਾ ਦੋਸ਼ ਪੰਜਾਬ ਦੇ ਕਿਸਾਨਾਂ ਸਿਰ ਮੜਿਆ ਜਾਂਦਾ ਹੈ ਕਿ ਪੰਜਾਬ ਦੇ ਕਿਸਾਨ ਪਰਾਲੀ ਸਾੜਦੇ ਹਨ, ਇਸ ਲਈ ਪ੍ਰਦੂਸ਼ਣ ਵਧਦਾ ਹੈ। ਜਦਕਿ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਬਹੁਤ ਘੱਟ ਹੁੰਦਾ ਹੈ।

ਰਾਜ ਸਭਾ ਮੈਂਬਰ ਨੇ ਕਿਹਾ ਕਿ ਕੋਈ ਵੀ ਕਿਸਾਨ ਪਰਾਲੀ ਨਹੀਂ ਸਾੜਨਾ ਚਾਹੁੰਦਾ ਕਿਉਂਕਿ ਕੋਈ ਵੀ ਅਪਣੇ ਗੁਰੂ ਦੇ ਉਪਦੇਸ਼ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦਾ। ਇਸ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਆਰਥਕ ਮਦਦ ਲਈ ਕੇਂਦਰ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ ਸੀ।

(For more news apart from Balbir Singh Seechewal raised the issue of pollution in the Rajya Sabha, stay tuned to Rozana Spokesman)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement