Bribe News: 3000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵਲੋਂ ਰੰਗੇ ਹੱਥੀਂ ਕਾਬੂ 
Published : Dec 4, 2023, 7:44 pm IST
Updated : Dec 4, 2023, 7:45 pm IST
SHARE ARTICLE
File Photo
File Photo

ਦੱਸਿਆ ਕਿ ਜ਼ਮੀਨ ਦੇ ਇੰਤਕਾਲ ਦੇ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ

Bribe News: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਮਾਲ ਪਟਵਾਰੀ ਨਰਿੰਦਰ ਕੁਮਾਰ ਉਰਫ਼ ਨੀਟਾ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਜ਼ਮੀਨ ਦੇ ਇੰਤਕਾਲ ਦੇ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਹ ਉਸ ਤੋਂ ਇੱਕ ਵਾਰ 2,000 ਅਤੇ ਦੂਜੀ ਵਾਰ 1,000 ਰੁਪਏ ਲੈ ਚੁੱਕਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਮਾਲ ਰਿਕਾਰਡ ਵਿਚ ਇੰਤਕਾਲ ਦਰਜ ਕਰਨ ਬਦਲੇ 3000 ਰੁਪਏ ਹੋਰ ਮੰਗ ਰਿਹਾ ਹੈ ਅਤੇ ਉਸ ਨੇ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਬਠਿੰਡਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਨ ਉਪਰੰਤ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਲ ਮਹਿਕਮੇ ਦੇ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਸਬਾ ਮਲੋਟ ਦੇ ਵਸਨੀਕ ਸੁਰਜੀਤ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਉਕਤ ਮਾਲ ਕਰਮਚਾਰੀ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਟਵਾਰੀ ਨੂੰ ਭਲਕੇ ਸਮਰੱਥ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

(For more news apart from A patwari arrested by vigilance, stay tuned to Rozana Spokesman) 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement