
ਪਿਛਲੇ ਇਕ ਹਫ਼ਤੇ ਤੋਂ ਮੌਸਮ ਵਿਚ ਅਚਾਨਕ ਤਬਦੀਲੀ ਆਈ ਹੈ, ਜਿਸ ਕਾਰਨ ਧੁੰਦ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ।
Punjab Weather: ਸੋਮਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬਾਰਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਸੰਘਣੀ ਧੁੰਦ ਦੀ ਵੀ ਚਿਤਾਵਨੀ ਜਾਰੀ ਕੀਤੀ ਗਈ ਹੈ। ਦਸਿਆ ਗਿਆ ਹੈ ਕਿ ਇਸ ਦੌਰਾਨ ਦਰਮਿਆਨੀ ਤੋਂ ਸੰਘਣੀ ਧੁੰਦ ਪੈ ਸਕਦੀ ਹੈ। ਇਸ ਕਿਸਮ ਦੀ ਧੁੰਦ ਵਿਚ ਵਿਜ਼ੀਬਿਲਟੀ 500 ਤੋਂ 200 ਮੀਟਰ ਦੇ ਕਰੀਬ ਰਹਿੰਦੀ ਹੈ। ਦਸੰਬਰ ਦੇ ਸ਼ੁਰੂ ਵਿਚ ਧੁੰਦ ਦਾ ਪ੍ਰਭਾਵ ਤੇਜ਼ ਹੋ ਗਿਆ ਹੈ।
ਪਿਛਲੇ ਇਕ ਹਫ਼ਤੇ ਤੋਂ ਮੌਸਮ ਵਿਚ ਅਚਾਨਕ ਤਬਦੀਲੀ ਆਈ ਹੈ, ਜਿਸ ਕਾਰਨ ਧੁੰਦ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਗਿਆਨੀਆਂ ਮੁਤਾਬਕ ਠੰਢ ਦਾ ਪ੍ਰਭਾਵ ਹੌਲੀ-ਹੌਲੀ ਵਧੇਗਾ ਅਤੇ ਧੁੰਦ ਅਪਣਾ ਰੰਗ ਦਿਖਾਏਗੀ। ਧੁੰਦ ਕਾਰਨ ਸੀਤ ਲਹਿਰ ਚੱਲੇਗੀ ਅਤੇ ਠੰਢ ਹੋਰ ਤੇਜ਼ ਹੋ ਜਾਵੇਗੀ। ਦੂਜੇ ਪਾਸੇ ਹਿਮਾਚਲ ਦੇ ਨਾਲ ਲੱਗਦੇ ਪੰਜਾਬ ਦੇ ਮੈਦਾਨੀ ਇਲਾਕਿਆਂ 'ਚ ਤੇਜ਼ ਹਵਾਵਾਂ ਚੱਲਦੀਆਂ ਰਹਿ ਸਕਦੀਆਂ, ਜਿਸ ਕਾਰਨ ਦੁਪਹਿਰ ਵੇਲੇ ਠੰਢ ਬਣੀ ਰਹਿ ਸਕਦੀ ਹੈ। ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ ਭਾਰੀ ਬਰਫਬਾਰੀ ਹੋ ਰਹੀ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ 'ਤੇ ਪੈ ਰਿਹਾ ਹੈ।
ਮੌਸਮ ਵਿਭਾਗ ਅਨੁਸਾਰ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿਚ ਅੱਜ ਯਾਨੀ 4 ਦਸੰਬਰ ਨੂੰ ਘੱਟੋ-ਘੱਟ ਤਾਪਮਾਨ 10 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਨਵੀਂ ਦਿੱਲੀ 'ਚ ਸੰਘਣੀ ਧੁੰਦ ਦੇਖਣ ਨੂੰ ਮਿਲੇਗੀ।
ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਅਨੁਸਾਰ, ਅੱਜ ਤਾਮਿਲਨਾਡੂ ਦੇ ਉੱਤਰੀ ਤੱਟ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿਚ ਇਕ ਜਾਂ ਦੋ ਸਥਾਨਾਂ 'ਤੇ ਦਰਮਿਆਨੀ ਤੋਂ ਭਾਰੀ ਬਾਰਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਦੱਖਣੀ ਉੜੀਸਾ ਅਤੇ ਛੱਤੀਸਗੜ੍ਹ ਦੇ ਕੁੱਝ ਹਿੱਸਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਸ਼ ਦੇ ਨਾਲ-ਨਾਲ ਕੁੱਝ ਥਾਵਾਂ 'ਤੇ ਭਾਰੀ ਬਾਰਸ਼ ਹੋ ਸਕਦੀ ਹੈ। ਨਾਲ ਹੀ, ਦੱਖਣ-ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਦੇ ਕੁੱਝ ਹਿੱਸਿਆਂ, ਅੰਦਰੂਨੀ ਤਾਮਿਲਨਾਡੂ, ਕੇਰਲ, ਲਕਸ਼ਦੀਪ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।
(For more news apart from Punjab Weather Latest News, stay tuned to Rozana Spokesman)