ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ  ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ  ਕੀਤਾ ਗ੍ਰਿਫਤਾਰ 
Published : Dec 4, 2023, 4:50 pm IST
Updated : Dec 4, 2023, 4:50 pm IST
SHARE ARTICLE
File Photo
File Photo

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

  • ਪੁਲਿਸ ਨੇ ਉਨ੍ਹਾਂ ਕੋਲੋਂ ਖਾਲਿਸਤਾਨ ਦਾ ਝੰਡਾ, ਤਿੰਨ ਸਪਰੇਅ ਕੈਨ ਅਤੇ ਮੋਟਰਸਾਈਕਲ ਵੀ ਕੀਤਾ ਬਰਾਮਦ 
  • ਗ੍ਰਿਫਤਾਰ ਵਿਅਕਤੀਆਂ ਨੇ  ਐਸ.ਐਫ.ਜੇ.ਲਈ ਕੰਮ ਕਰਨ ਦੀ ਗੱਲ ਕਬੂਲੀ: ਡੀਜੀਪੀ ਗੌਰਵ ਯਾਦਵ 
  • ਜਾਂਚ ਤੋਂ ਪਤਾ ਲੱਗਾ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਰਾਸ਼ਟਰ ਵਿਰੋਧੀ ਨਾਅਰੇ ਲਿਖਣ ਲਈ ਮਿਲੇ ਸਨ 1.25 ਲੱਖ ਰੁਪਏ 

Chandigarh/Bathinda: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਦੋ ਕਾਰਕੁਨਾਂ ਨੂੰ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਵਿਚ ਜਨਤਕ ਥਾਵਾਂ ’ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। 

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਮਾਸਟਰਮਾਈਂਡ ਗੁਰਪਤਵੰਤ ਸਿੰਘ ਪੰਨੂ ਅਤੇ ਜਗਜੀਤ ਸਿੰਘ ਦੀ ਹਮਾਇਤ ਵਾਲੀ ਨਿਊਯਾਰਕ ਸਥਿਤ ਐਸ.ਐਫ.ਜੇ. ਨੂੰ ਭਾਰਤ ਸਰਕਾਰ ਨੇ ਗੈਰ-ਕਾਨੂੰਨੀ ਸੰਗਠਨ ਵਜੋਂ ਨਾਮਜ਼ਦ ਕੀਤਾ ਹੈ।

ਹਾਲ ਹੀ ਵਿਚ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਬਠਿੰਡਾ,  ਕ੍ਰਿਕਟ ਵਿਸ਼ਵ ਕੱਪ ਮੈਚਾਂ ਦੌਰਾਨ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਖੇ, ਰਾਜਸਥਾਨ ਦੇ ਹਨੂੰਮਾਨਗੜ੍ਹ ਰੇਲਵੇ ਸਟੇਸ਼ਨ ਵਿਖੇ ਅਤੇ ਜ਼ਿਲ੍ਹਾ ਅੰਮ੍ਰਿਤਸਰ ਵਿਚ ਗੁਰੂਪੁਰਬ ਦੌਰਾਨ ਵੱਖ-ਵੱਖ ਥਾਵਾਂ ’ਤੇ  ‘ਏਅਰ ਇੰਡੀਆ ਦਾ ਬਾਈਕਾਟ ਕਰੋ’, ‘ਖਾਲਿਸਤਾਨ ਜ਼ਿੰਦਾਬਾਦ ਅਤੇ ਐਸ.ਐਫ.ਜੇ. ਜ਼ਿੰਦਾਬਾਦ’, ਜਿਹੇ ਨਾਅਰੇ ਦੇਖੇ ਗਏ ਸਨ।

ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਨਸੀਬਪੁਰਾ, ਤਲਵੰਡੀ ਸਾਬੋ, ਬਠਿੰਡਾ ਅਤੇ ਲਵਪ੍ਰੀਤ ਸਿੰਘ ਵਾਸੀ ਕੋਟਸ਼ਮੀਰ, ਬਠਿੰਡਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਕਾਲੀ ਸਪਰੇਅ ਦੇ ਤਿੰਨ ਕੈਨ, ਇਕ ਖਾਲਿਸਤਾਨ ਦਾ ਝੰਡਾ ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫਤਾਰ ਵਿਅਕਤੀਆਂ ਨੇ ਕਬੂਲਿਆ ਕਿ ਉਹ ਐਸ.ਐਫ.ਜੇ. ਸੰਗਠਨ ਲਈ ਕੰਮ ਕਰਦੇ ਸਨ ਅਤੇ ਐਸ.ਐਫ.ਜੇ. ਦੇ ਇੱਕ ਮੈਂਬਰ ਜਗਜੀਤ ਸਿੰਘ, ਜੋ ਗੁਰਪਤਵੰਤ ਪੰਨੂ ਦੀ ਤਰਫੋਂ ਭਾਰਤ ਵਿਚ ਐਸ.ਐਫ.ਜੇ. ਕਾਰਕੁਨਾਂ ਨੂੰ ਪੈਸੇ ਭੇਜਦਾ ਸੀ, ਦੇ ਸੰਪਰਕ ਵਿਚ ਸਨ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਨੂੰ ਇਹਨਾਂ ਕੰਮਾਂ ਨੂੰ ਅੰਜਾਮ ਦੇਣ ਲਈ ਐਸ.ਐਫ.ਜੇ ਸੰਗਠਨ ਤੋਂ ਵੈਸਟਰਨ ਯੂਨੀਅਨ ਰਾਹੀਂ ਵੱਖ-ਵੱਖ ਕਿਸ਼ਤਾਂ ਵਿਚ 1,25,000 ਰੁਪਏ ਪ੍ਰਾਪਤ ਹੋਏ ਸਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਐਸ.ਐਫ.ਜੇ. ਨਾਲ ਜੁੜੇ ਦੋ ਵਿਅਕਤੀਆਂ ਦੀ ਗਤੀਵਿਧੀ ਬਾਰੇ ਭਰੋਸੇਮੰਦ ਸੂਤਰਾਂ ਤੋਂ ਮਿਲੀ ਇਤਲਾਹ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲਿਸ ਟੀਮਾਂ ਨੇ ਬਠਿੰਡਾ-ਬਾਦਲ ਰੋਡ ’ਤੇ ਨੰਨ੍ਹੀ ਛਾਂ ਚੌਕ ਨੇੜੇ ਵਿਸ਼ੇਸ਼ ਨਾਕਾ ਲਗਾ ਕੇ ਦੋਵਾਂ ਨੂੰ ਉਦੋਂ ਕਾਬੂ ਕਰ ਲਿਆ, ਜਦੋਂ ਦੋਸ਼ੀ ਵਿਅਕਤੀ ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸਨ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਥਾਣਾ ਕੈਨਾਲ ਕਲੋਨੀ ਬਠਿੰਡਾ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 153, 153ਏ, 505 ਅਤੇ 120ਬੀ ਤਹਿਤ ਐਫਆਈਆਰ ਨੰਬਰ 233 ਮਿਤੀ 03/12/23 ਨੂੰ ਮੁਕੱਦਮਾ ਦਰਜ ਕੀਤਾ ਗਿਆ ਹੈ।

(For more news apart from The Punjab Police arrested the people who wrote the slogan of Boycott Air India, stay tuned to Rozana Spokesman)

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement