Two prisoners died in Kapurthala jail: ਕਪੂਰਥਲਾ ਜੇਲ ਵਿਚ ਦੋ ਕੈਦੀਆਂ ਦੀ ਅਚਾਨਕ ਸਿਹਤ ਵਿਗੜਨ ਕਾਰਨ ਮੌਤ
Published : Dec 4, 2023, 12:38 pm IST
Updated : Dec 4, 2023, 12:38 pm IST
SHARE ARTICLE
Two prisoners died in Kapurthala jail
Two prisoners died in Kapurthala jail

ਥਾਣਾ ਕੋਤਵਾਲੀ ਦੀ ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਹੈ।

Two prisoners died in Kapurthala jail: ਕਪੂਰਥਲਾ ਮਾਡਰਨ ਜੇਲ 'ਚ ਬੰਦ ਦੋ ਕੈਦੀਆਂ ਦੀ ਸਿਹਤ ਅਚਾਨਕ ਵਿਗੜ ਜਾਣ ਕਾਰਨ ਮੌਤ ਹੋ ਗਈ। ਸੂਤਰਾਂ ਮੁਤਾਬਕ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਪਹਿਲਾਂ ਜੇਲ ਹਸਪਤਾਲ ਲਿਜਾਇਆ ਗਿਆ। ਡਿਊਟੀ ਡਾਕਟਰ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਉਨ੍ਹਾਂ ਨੂੰ ਕਪੂਰਥਲਾ ਸਿਵਲ ਹਸਪਤਾਲ ਰੈਫਰ ਕਰ ਦਿਤਾ। ਜਿਥੇ ਦੋਵਾਂ ਨੂੰ ਮ੍ਰਿਤਕ ਐਲਾਨ ਦਿਤਾ ਗਿਆ। ਥਾਣਾ ਕੋਤਵਾਲੀ ਦੀ ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਹੈ।

ਮ੍ਰਿਤਕ ਕੈਦੀਆਂ ਦੀ ਪਛਾਣ ਹਰੀਚੰਦ ਪੁੱਤਰ ਸ਼ਾਮ ਚੰਦ ਵਾਸੀ ਦੀਪ ਨਗਰ, ਨੇੜੇ ਗਿੱਲ ਚੌਕ, ਲੁਧਿਆਣਾ ਅਤੇ ਸੋਹਣ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਕਾਲਾ ਬਗੜੀਆ ਵਜੋਂ ਹੋਈ ਹੈ। ਮ੍ਰਿਤਕ ਹਰੀਚੰਦ ਦੇ ਪੁੱਤਰ ਸੰਤੀ ਕੁਮਾਰ ਅਨੁਸਾਰ ਉਸ ਦਾ ਪਿਤਾ ਐਨਡੀਪੀਐਸ ਕੇਸ ਵਿਚ ਪਿਛਲੇ 6 ਸਾਲਾਂ ਤੋਂ ਜੇਲ ਵਿਚ ਸੀ। ਉਹ ਸ਼ੂਗਰ ਤੋਂ ਪੀੜਤ ਸੀ ਪਰ ਉਸ ਦੀ ਸਿਹਤ ਬਿਲਕੁਲ ਠੀਕ ਸੀ। ਉਸ ਨਾਲ ਕੁੱਝ ਦਿਨ ਪਹਿਲਾਂ ਹੀ ਗੱਲ ਹੋਈ, ਉਸ ਸਮੇਂ ਉਹ ਬਿਲਕੁਲ ਠੀਕ ਸੀ ਅਤੇ ਉਹ ਉਸ ਨੂੰ ਦਵਾਈ ਭੇਜਣ ਲਈ ਕਹਿ ਰਿਹਾ ਸੀ।

ਇਸ ਦੌਰਾਨ ਐਤਵਾਰ ਨੂੰ ਉਸ ਨੂੰ ਫ਼ੋਨ ਆਇਆ ਕਿ ਉਸ ਦੇ ਪਿਤਾ ਦੀ ਤਬੀਅਤ ਖ਼ਰਾਬ ਹੋ ਗਈ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਜਦੋਂ ਉਹ ਸਿਵਲ ਹਸਪਤਾਲ ਕਪੂਰਥਲਾ ਪਹੁੰਚਿਆ ਤਾਂ ਉਸ ਨੂੰ ਪਤਾ ਲੱਗਿਆ ਕਿ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ।

ਉਨ੍ਹਾਂ ਜੇਲ ਪ੍ਰਸ਼ਾਸਨ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਜੇਕਰ ਉਸ ਦੇ ਪਿਤਾ ਨੂੰ ਸਮੇਂ ਸਿਰ ਇਲਾਜ ਮਿਲ ਜਾਂਦਾ ਤਾਂ ਉਸ ਦੀ ਜਾਨ ਬਚਾਈ ਜਾ ਸਕਦੀ ਸੀ। ਦੂਜਾ ਬੰਦੀ ਸੋਹਨ ਸਿੰਘ ਚੋਰੀ ਦੇ ਇਕ ਕੇਸ ਵਿਚ ਪਿਛਲੇ ਇਕ ਸਾਲ ਤੋਂ ਜੇਲ ਵਿਚ ਸੀ ਅਤੇ ਟੀਬੀ ਦਾ ਮਰੀਜ਼ ਸੀ। ਸ਼ਨੀਵਾਰ ਦੇਰ ਰਾਤ ਉਸ ਦੀ ਸਿਹਤ ਅਚਾਨਕ ਵਿਗੜ ਗਈ।

(For more news apart from Two prisoners died in Kapurthala jail, stay tuned to Rozana Spokesman)

Location: India, Punjab, Kapurthala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement