Ludhiana News : ਦੱਖਣੀ ਅਫ਼ਰੀਕਾ ’ਚ ਕਾਮਨ ਵੈਲਥ ਖੇਡਾਂ ’ਚ ਪੰਜਾਬ ਦੀ ਧੀ ਨੇ ਗੱਡੇ ਝੰਡੇ, ਕਰਾਟਿਆ ’ਚ ਜਿੱਤਿਆ ਚਾਂਦੀ ਦਾ ਤਗਮਾ 

By : BALJINDERK

Published : Dec 4, 2024, 4:56 pm IST
Updated : Dec 4, 2024, 4:56 pm IST
SHARE ARTICLE
ਚੰਨਦੀਪ ਕੌਰ
ਚੰਨਦੀਪ ਕੌਰ

Ludhiana News : ਲੁਧਿਆਣਾ ਦੀ ਚੰਨਦੀਪ ਕੌਰ ਕਰਾਟੇ ਖੇਡਣ ਵਾਲੀ ਇਕਲੌਤੀ ਧੀ ਬਣੀ

Ludhiana News in punjabi : ਦੱਖਣੀ ਅਫਰੀਕਾ ’ਚ ਹਾਲ ਹੀ ’ਚ  ਹੋਈਆਂ ਰਾਸ਼ਟਰਮੰਡਲ ਖੇਡਾਂ ’ਚ ਪੰਜਾਬ ਦੀ ਧੀ ਚੰਨਦੀਪ ਕੌਰ ਕਰਾਟੇ ’ਚ ਚਾਂਦੀ ਦਾ ਤਗਮਾ ਜਿੱਤ ਕੇ ਆਈ ਹੈ। ਪੰਜਾਬ ਪਹੁੰਚਣ ’ਤੇ ਉਸਦਾ ਜ਼ੋਰਦਾਰ ਸਵਾਗਤ ਕੀਤਾ ਗਿਆ ਹੈ। ਉਸਦੇ ਪਰਿਵਾਰ ’ਚ ਖੁਸ਼ੀ ਦੀ ਲਹਿਰ ਹੈ।

1

ਉਸ ਦੇ ਕੋਚ ਨੇ ਦੱਸਿਆ ਕਿ ਉਹ ਪੰਜਾਬ ਦੀ ਕਰਾਟੇ ਖੇਡਣ ਵਾਲੀ ਇਕਲੌਤੀ ਧੀ ਬਣੀ ਹੈ। ਜਿਸਨੇ ਕਰਾਟਿਆਂ ’ਚ ਚਾਂਦੀ ਦਾ ਤਗਮਾ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਉਹ ਸਵੇਰੇ ਸ਼ਾਮ ਪ੍ਰੈਕਟਿਸ ਕਰਦੀ ਹੈ।

1

ਇਸ ਮੌਕੇ ਚੰਨਦੀਪ ਨੇ ਕਿਹਾ ਕਿ ਉਹ ਕਾਫੀ ਖੁਸ਼ ਹੈ ਉਸਨੂੰ ਉਮੀਦ ਵੀ ਨਹੀਂ ਸੀ ਕਿ ਉਹ ਇੰਨੇ ਵੱਡੇ ਖੇਡਾਂ ਦੇ ਪਲੇਟਫਾਰਮ ’ਤੇ ਮੈਡਲ ਲੈ ਕੇ ਆਵੇਗੀ। ਉਨ੍ਹਾਂ ਕਿਹਾ ਕਿ ਇਹ ਉਸਦੇ ਕੋਚ ਦੀ ਬਦੌਲਤ ਉਸਦੇ ਮਾਤਾ ਪਿਤਾ ਦੀ ਬਦੌਲਤ ਹੀ ਹੋਇਆ ਹੈ। ਹੁਣ ਉਹ ਅੱਗੇ ਪ੍ਰੈਕਟਿਸ ਕਰ ਰਹੀ ਹੈ ਤਾਂ ਕਿ ਆਉਣ ਵਾਲੇ ਹੋਰ ਅੰਤਰਰਾਸ਼ਟਰੀ ਮੁਕਾਬਲਿਆਂ ’ਚ ਹਿੱਸਾ ਲੈ ਕੇ ਹੋਰ ਬਿਹਤਰ ਕਰ ਸਕੇ। ਉਹਨਾਂ ਦੱਸਿਆ ਕਿ ਉਹ ਪਿਛਲੇ ਪੰਜ ਤੋਂ 6 ਸਾਲ ਤੋਂ ਕਰਾਟੇ ਖੇਡ ਰਹੀ ਹੈ। ਇਸ ਤੋਂ ਪਹਿਲਾਂ ਉਹ ਕੌਮੀ ਖੇਡਾਂ ’ਚ ਵੀ ਮੈਡਲ ਲਿਆ ਚੁੱਕੀ ਹੈ।  

1

ਉਧਰ ਦੂਜੇ ਪਾਸੇ ਉਸਦੇ ਮਾਤਾ ਪਿਤਾ ਵੀ ਆਪਣੀ ਬੇਟੀ ਦੀ ਇਸ ਉਪਲਬਧੀ ਤੋਂ ਕਾਫੀ ਖੁਸ਼ ਹਨ । ਉਸ ਦੇ ਮਾਤਾ ਪਿਤਾ ਨੇ ਕਿਹਾ ਕਿ ਉਹਨਾਂ ਦੀ ਬੇਟੀ ਰਾਸ਼ਟਰਮੰਡਲ ਖੇਡਾਂ ’ਚ ਸਿਲਵਰ ਮੈਡਲ ਲੈ ਕੇ ਆਈ ਹੈ। ਉਹਨਾਂ ਕਿਹਾ ਕਿ ਅਜਿਹੇ ਮੁਕਾਬਲਿਆਂ ’ਚ ਕੁਆਲੀਫਾਈ ਕਰਨਾ ਵੀ ਬਹੁਤ ਮੁਸ਼ਕਿਲ ਹੁੰਦਾ ਹੈ। ਪਰ ਉਹਨਾਂ ਦੇ ਕੋਚਾਂ ਦੀ ਸਖਖ਼ਤ ਮਿਹਨਤ ਅਤੇ ਬੇਟੀ ਦੀ ਪ੍ਰੈਕਟਿਸ ਅਤੇ ਲਗਨ ਦੇ ਕਰਕੇ ਹੀ ਅੱਜ ਉਹ ਮੈਡਲ ਲਿਆਉਣ ’ਚ ਕਾਮਯਾਬ ਹੋ ਸਕੀ ਹੈ। 

(For more news apart from Commonwealth Games in South Africa, Punjab daughter won silver medal in cart flag, karate News in Punjabi, stay tuned to Rozana Spokesman)

 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement