Moga News : ਮੋਗਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਕਰੇਟਾ ਕਾਰ ਸਮੇਤ 5 ਮੁਲਜ਼ਮ ਕਾਬੂ

By : BALJINDERK

Published : Dec 4, 2024, 2:57 pm IST
Updated : Dec 4, 2024, 2:57 pm IST
SHARE ARTICLE
ਪੁਲਿਸ ਵਲੋਂ ਫੜੇ ਗਏ ਆਰੋਪੀ
ਪੁਲਿਸ ਵਲੋਂ ਫੜੇ ਗਏ ਆਰੋਪੀ

Moga News : ਮੁਲਜ਼ਮਾਂ ਪਾਸੋਂ 1 ਪਿਸਤੌਲ , 2 ਮੈਗਜੀਨ, 18 ਜਿੰਦਾ ਕਾਰਤੂਸ ਹੋਏ ਬਰਾਮਦ

Moga News in punjabi : ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫ਼ਲਤਾ ਮਿਲੀ, ਜਦ ਥਾਣਾ ਸਦਰ ਮੋਗਾ ਦੀ ਪੁਲਿਸ ਪਾਰਟੀ ਵੱਲੋ 05 ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋ ਇਕ ਪਿਸਟਲ 7.65 MM made in Italy, 2 ਮੈਗਜੀਨ, 18 ਜਿੰਦਾ ਕਾਰਤੂਸ 7.65 MM ਅਤੇ ਇਕ ਕਰੇਟਾ ਕਾਰ ਬਰਾਮਦ ਕੀਤੀ।

ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ ਰਵਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਖੂਫੀਆ ਇੰਨਫੋਰਮੇਸ਼ਨ ਤੇ ਮੋਗਾ ਥਾਣਾ ਸਦਰ ਮੋਗਾ ਵੱਲੋਂ ਲਿੰਕ ਰੋਡ ਘੱਲ ਕਲਾ ਤੋ ਬੁੱਕਣਵਾਲਾ ਪੁਲ ਸੁਆ ਤੋਂ ਅਮਨ ਕੁਮਾਰ ਉਰਫ਼ ਅਮਨਾ ਪੁੱਤਰ ਅਸੋਕ ਕੁਮਾਰ ਵਾਸੀ ਟਿਵਾਣਾ ਕਲਾ, ਗੁਰਮੇਜ ਸਿੰਘ ਉਰਫ ਗੁਰੀ ਪੁੱਤਰ ਸਤਨਾਮ ਸਿੰਘ, ਮਨਜੀਤ ਸਿੰਘ ਉਰਫ਼ ਮੰਜੂ ਪੁੱਤਰ ਸਤਨਾਮ ਸਿੰਘ, ਸਤਪਾਲ ਸਿੰਘ ਉਰਫ਼ ਪਾਲੀ ਪੁੱਤਰ ਭਜਨ ਸਿੰਘ ਵਾਸੀਆਨ ਆਲਮ ਕੇ, ਪਵਨ ਕੁਮਾਰ ਉਰਫ਼ ਪਵਨਾ ਪੁੱਤਰ ਗੁਰਮੀਤ ਸਿੰਘ ਵਾਸੀ ਸੁਭਾਜ ਕੇ ਪ੍ਰਭਾਤ ਸਿੰਘ ਵਾਲਾ ਹਠਾੜ ਜ਼ਿਲ੍ਹਾ ਫਾਜ਼ਿਲਕਾ ਨੂੰ ਸਮੇਤ ਕਾਰ ਕਰੇਟਾ ਸਮੇਤ ਕਾਬੂ ਕੀਤਾ ਹੈ।

ਇਨ੍ਹਾਂ ਤੋਂ ਇਕ ਪਿਸਤੌਲ 7.65 MM made in Italy, 2 ਮੈਗਜੀਨ,18 ਜਿੰਦਾ ਕਾਰਤੂਸ 7.65 MM ਬਰਾਮਦ ਕੀਤੇ ਗਏ। ਇਨ੍ਹਾਂ ਦੇ ਖਿਲਾਫ਼ ਅਸਲਾ ਐਕਟ ਤਹਿਤ ਥਾਣਾ ਸਦਰ ਮੋਗਾ ਵਿੱਚ ਮਾਮਲਾ ਦਰਜ ਰਜਿਸਟਰ ਕਰਕੇ ਦੋਸ਼ੀਆਂ ਨੂੰ ਅੱਜ ਮਾਨਯੋਗ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਇਹਨਾਂ ਤੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।ਤਾਂ ਜੋ ਹੋਰ ਖੁਲਾਸੇ ਹੋ ਸਕਣ। ਫੜੇ ਗਏ ਅਰੋਪੀਆ ਖਿਲਾਫ਼ ਪਹਿਲਾ ਵੀ ਵੱਖ-ਵੱਖ ਥਾਣਿਆਂ ਵਿੱਚ ਵੱਖ-ਵੱਖ ਮਾਮਲੇ ਦਰਜ ਹਨ।

(For more news apart from Moga police got a big success, 5 accused arrested along with Karetta car News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement