Moga News : ਮੋਗਾ ’ਚ ਲਾਹੇਵੰਦ ਸਾਬਿਤ ਹੋ ਰਹੀ ਮਗਨਰੇਗਾ ਯੋਜਨਾ, '6.95 ਲੱਖ ਦਿਹਾੜੀਆਂ ਦਾ ਕੰਮ ਮੁਹਈਆ ਕਰਵਾਇਆ

By : BALJINDERK

Published : Dec 4, 2024, 4:25 pm IST
Updated : Dec 4, 2024, 4:25 pm IST
SHARE ARTICLE
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ

Moga News : ਮਗਨਰੇਗਾ ਯੋਜਨਾ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿਵਾਉਣਾ ਯਕੀਨੀ ਬਣਾਇਆ ਜਾਵੇ - ਡਿਪਟੀ ਕਮਿਸ਼ਨਰ 

Moga News : ਕੇਂਦਰੀ ਯੋਜਨਾ ' ਮਗਨਰੇਗਾ ' ਜ਼ਿਲ੍ਹਾ ਮੋਗਾ ਦੇ ਦਿਹਾੜੀਦਾਰ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਦੀ ਗਤੀਸ਼ੀਲ ਅਗਵਾਈ ਹੇਠ ਸਾਲ 2024-25 ਦੌਰਾਨ ਯੋਗ ਦਿਹਾਤੀ ਲੋਕਾਂ ਨੂੰ 15 ਲੱਖ 14 ਹਜ਼ਾਰ ਦਿਹਾੜੀਆਂ ਦਾ ਰੁਜ਼ਗਾਰ ਮੁਹਈਆ ਕਰਵਾਉਣ ਦਾ ਟੀਚਾ ਹੈ, ਜਿਸ ਵਿਚੋਂ ਹੁਣ ਤੱਕ 6.95 ਲੱਖ ਦਿਹਾੜੀਆਂ ਦਾ ਕੰਮ ਮੁਹਈਆ ਵੀ ਕਰਵਾਇਆ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਸਥਾਨਕ ਮੀਟਿੰਗ ਹਾਲ ਵਿਖੇ ਇਸ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲਿਆ। 

ਦੱਸਣਯੋਗ ਹੈ ਕਿ ਟੀਚੇ ਮੁਤਾਬਿਕ 67.87 ਫੀਸਦੀ ਕੰਮ ਮੁਹਈਆ ਕਰਵਾਇਆ ਜਾ ਚੁੱਕਾ ਹੈ। ਪਰ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਇਸ ਪ੍ਰਗਤੀ ਉੱਤੇ ਨਾਖੁਸ਼ੀ ਜ਼ਾਹਿਰ ਕਰਦਿਆਂ ਗ੍ਰਾਮ ਰੋਜ਼ਗਾਰ ਸਹਾਇਕਾਂ ਨੂੰ  ਇਸ ਦਰ ਨੂੰ 100 ਫੀਸਦੀ ਤੱਕ ਲਿਜਾਣ ਲਈ ਹਰ ਸੰਭਵ ਯਤਨ ਕਰਨ ਦੀ ਹਦਾਇਤ ਕੀਤੀ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ  ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਜੋ ਵੀ ਗ੍ਰਾਮ ਰੋਜ਼ਗਾਰ ਸਹਾਇਕ ਦਿੱਤੇ ਟੀਚੇ ਨੂੰ ਪ੍ਰਾਪਤ ਕਰਨ ਲਈ ਯਤਨ ਨਹੀਂ ਕਰੇਗਾ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਹਨਾਂ ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ ਨੂੰ ਕਿਹਾ ਜੋ ਗ੍ਰਾਮ ਰੋਜ਼ਗਾਰ ਸਹਾਇਕ ਕੰਮ ਵਿੱਚ ਲਾਪਰਵਾਹੀ ਕਰਦੇ ਹਨ ਉਹਨਾਂ ਦੀ ਇੰਕਰੀਮੈਂਟ ਰੋਕ ਦਿੱਤੀ ਜਾਵੇ ਅਤੇ ਜੋ ਬਿਲਕੁਲ ਵੀ ਕੰਮ ਨਹੀਂ ਕਰਦੇ ਉਹਨਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਕੇ ਨਵੀਂ ਭਰਤੀ ਕਰ ਲਈ ਜਾਵੇ। ਉਹਨਾਂ ਗ੍ਰਾਮ ਰੋਜ਼ਗਾਰ ਸਹਾਇਕ ਵਾਰ ਪ੍ਰਗਤੀ ਰਿਪੋਰਟ ਪੇਸ਼ ਕਰਨ ਦੀ ਵੀ ਹਦਾਇਤ ਕੀਤੀ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਸ਼ਬਦਾਂ ’ਚ ਹਦਾਇਤ ਕੀਤੀ ਕਿ ਜੋ ਵੀ ਵਰਕਰਾਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ ਉਹਨਾਂ ਦੀ ਅਦਾਇਗੀ ਤੈਅ ਸਮਾਂ ਸੀਮਾ ਵਿੱਚ ਕਰਨੀ ਯਕੀਨੀ ਬਣਾਈ ਜਾਵੇ। ਇਸ ਯੋਜਨਾ ਤਹਿਤ ਜਿਹੜੇ ਵੀ ਕੰਮ ਪ੍ਰਗਤੀ ਅਧੀਨ ਹਨ ਉਹਨਾਂ ਨੂੰ ਮਿਸ਼ਨ ਮੋਡ ਵਿੱਚ ਮੁਕੰਮਲ ਕਰਵਾਇਆ ਜਾਵੇ। ਜਿਹੜੇ ਕੰਮ ਪਿਛਲੇ ਲੰਮੇ ਸਮੇਂ ਤੋਂ ਅਧੂਰੇ ਪਏ ਹਨ ਉਹਨਾਂ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਮੰਗੀ ਗਈ। ਡਿਪਟੀ ਕਮਿਸ਼ਨਰ ਨੇ ਮਗਨਰੇਗਾ ਯੋਜਨਾ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿਵਾਉਣਾ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ। 

ਇਥੇ ਇਹ ਵੀ ਦੱਸਣਯੋਗ ਹੈ ਕਿ ਇਹ ਐਕਟ ਪੇਂਡੂ ਪਰਿਵਾਰ ਦੇ ਬਾਲਗ ਮੈਂਬਰਾਂ ਨੂੰ ਇੱਕ ਵਿੱਤੀ ਸਾਲ ਵਿੱਚ ਸੌ ਦਿਨਾਂ ਦੀ ਉਜਰਤ ਰੁਜ਼ਗਾਰ ਦੀ ਕਾਨੂੰਨੀ ਗਾਰੰਟੀ ਦਿੰਦਾ ਹੈ ਜੋ ਰੁਜ਼ਗਾਰ ਦੀ ਮੰਗ ਕਰਦੇ ਹਨ ਅਤੇ ਅਕੁਸ਼ਲ ਹੱਥੀਂ ਕੰਮ ਕਰਨ ਲਈ ਤਿਆਰ ਹਨ।

(For more news apart from  Proving beneficial in district Moga, Magnrega scheme provides 6.95 lakh daily jobs News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement