ਖ਼ਬਰਾਂ |

ਤਾਜ਼ਾ |

Punjab News: ਝੋਨੇ ਦਾ ਝਾੜ ਘੱਟਣ ਕਾਰਨ ਇਸ ਵਾਰ ਪੰਜਾਬ ਦਾ 185 ਲੱਖ ਮੀਟਰਕ ਟਨ ਦੀ ਖ਼ਰੀਦ ਦਾ ਟੀਚਾ ਪੂਰਾ ਨਾ ਹੋਇਆ
Published : Dec 4, 2024, 7:18 am IST
Updated : Dec 4, 2024, 7:18 am IST
SHARE ARTICLE
Punjab's target of purchasing 185 lakh metric tons was not met this time due to the decrease in paddy yield.
Punjab's target of purchasing 185 lakh metric tons was not met this time due to the decrease in paddy yield.

Punjab News: 173.65 ਲੱਖ ਮੀਟਰਕ ਟਨ ਝੋਨੇ ਦੀ ਖ਼ਰੀਦ ਬਾਅਦ ਮੰਡੀਆਂ ਦਾ ਕੰਮ ਹੋਇਆ ਬੰਦ

 

Punjab News:  ਇਸ ਵਾਰ ਝੋਨੇ ਦਾ ਝਾੜ ਘੱਟਣ ਕਾਰਨ ਪੰਜਾਬ ਦਾ 185 ਲੱਖ ਮੀਟਰਕ ਖ਼ਰੀਦ ਦਾ ਟੀਚਾ ਪੂਰਾ ਨਹੀਂ ਹੋ ਸਕਿਆ। ਝੋਨੇ ਦੀ ਖ਼ਰੀਦ ਵਿਚ ਦੇਰੀ ਹੋਣ ਕਾਰਨ ਇਸ ਵਾਰ ਖ਼ਰੀਦ ਲਈ ਕਿਸਾਨਾਂ ਨੂੰ ਇਕ ਮਹੀਨੇ ਦਾ ਵਾਧੂ ਸਮਾਂ ਵੀ ਮਿਲਿਆ ਪਰ ਅੱਜ 173.65 ਲੱਖ ਟਨ ਝੋਨੇ ਦੀ ਖ਼ਰੀਦ ਬਾਅਦ ਸੂਬੇ ਦੇ ਖ਼ੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੰਡੀਆਂ ਵਿਚ ਖ਼ਰੀਦ ਦਾ ਕੰਮ ਖ਼ਤਮ ਹੋਣ ਦਾ ਅਧਿਕਾਰਤ ਐਲਾਨ ਕਰ ਦਿਤਾ ਹੈ। 

ਉਨ੍ਹਾਂ ਸੀਜ਼ਨ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਦਫ਼ਤਰ ਅਤੇ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ। ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਦਸਿਆ ਕਿ ਝੋਨੇ ਦਾ ਸੀਜ਼ਨ ਹੁਣ ਲਗਭਗ ਖ਼ਤਮ ਹੋ ਚੁੱਕਾ ਹੈ ਅਤੇ ਰਾਜ ਸਰਕਾਰ ਨੇ ਕੁਲ 173.65 ਲੱਖ ਮੀਟਰਕ ਟਨ ਝੋਨੇ  ਚੋਂ 173.50 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕਰ ਲਈ  ਹੈ।

ਮੰਤਰੀ ਨੇ ਕਿਹਾ ਕਿ ਕਿਸਾਨਾਂ ਦੇ ਖਾਤਿਆਂ ਵਿਚ 39000 ਕਰੋੜ ਰੁਪਏ ਜਮ੍ਹਾਂ ਹੋ ਚੁੱਕੇ ਹਨ ਅਤੇ ਪਠਾਨਕੋਟ, ਮੋਹਾਲੀ ਅਤੇ ਰੂਪਨਗਰ ਜ਼ਿਲ੍ਹਿਆਂ ਵਿਚ ਮਿਲਿੰਗ ਪ੍ਰਕਿਰਿਆ ਸ਼ੁਰੂ ਵੀ ਹੋ ਚੁੱਕੀ ਹੈ। 115 ਲੱਖ ਟਨ ਚਾਵਲ ਬਣਨਾ ਹੈ ਸਟੋਰੇਜ ਸਪੇਸ (ਭੰੰਡਾਰਨ ਸਮਰੱਥਾ) ਦੇ ਮੁੱਦੇ ਬਾਰੇ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਕੋਲ ਇਹ ਮਾਮਲਾ ਜ਼ੋਰਦਾਰ ਢੰਗ ਨਾਲ ਉਠਾਇਆ ਹੈ ਅਤੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਹੋਰ ਸਟੋਰੇਜ ਸਪੇਸ ਉਪਲਬਧ ਕਰਾਉਣ ਲਈ ਪੰਜਾਬ ਦੀ ਮਦਦ ਕਰਨੀ ਚਾਹੀਦੀ ਹੈ। 

ਉਨ੍ਹਾਂ ਅੱਗੇ ਦਸਿਆ ਕਿ ਇਸ ਸਮੇਂ ਹਰ ਮਹੀਨੇ 15 ਲੱਖ ਮੀਟਰਕ ਟਨ ਚੌਲ ਸੂਬੇ ਤੋਂ ਬਾਹਰ ਭੇਜੇ ਜਾ ਰਹੇ ਹਨ। ਮੰਤਰੀ ਨੇ ਇਹ ਵੀ ਦਸਿਆ ਕਿ ਇਸ ਸਮੇਂ ਰਾਸ਼ਨ ਕਾਰਡਾਂ ਦੀ ਤਸਦੀਕ ਦੇ ਸਬੰਧ ਵਿਚ ਈ-ਕੇਵਾਈਸੀ ਸਰਵੇਖਣ ਚਲ ਰਿਹਾ ਹੈ। 

ਉਨ੍ਹਾਂ ਦਸਿਆ ਕਿ ਕੁਲ 1.57 ਕਰੋੜ ਲਾਭਪਾਤਰੀਆਂ ਵਿਚੋਂ, 1.06 ਕਰੋੜ ਲਾਭਪਾਤਰੀਆਂ ਦੀ ਤਸਦੀਕ ਦੀ ਈ-ਕੇਵਾਈਸੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਈ-ਕੇਵਾਈਸੀ ਪ੍ਰਕਿਰਿਆ ਲਈ ਅਪੀਲ ਕੀਤੀ ਗਈ ਹੈ ਤਾਂ ਜੋ ਕੋਈ ਵੀ ਅਸਲ ਅਤੇ ਲੋੜਵੰਦ ਲਾਭਪਾਤਰੀ ਪ੍ਰਤੀ ਮਹੀਨਾ ਪ੍ਰਤੀ ਵਿਅਕਤੀ 5 ਕਿਲੋ ਕਣਕ ਲੈਣ ਦੇ ਲਾਭਾਂ ਤੋਂ ਵਾਂਝਾ ਨਾ ਰਹੇ। ਮੰਤਰੀ ਨੇ ਵਿਭਾਗ  ਦੇ ਅਧਿਕਾਰੀਆਂ ਨੂੰ ਮੌਜੂਦਾ ਸੀਜ਼ਨ ਦੀ ਕਾਮਯਾਬੀ ਅਤੇ ਤਜਰਬਿਆਂ ਤੋਂ ਸਿੱਖ ਕੇ ਅਗਲੇ ਸੀਜ਼ਨ ਵਿਚ ਹੋਰ ਵੀ ਬਿਹਤਰ ਪ੍ਰਦਰਸ਼ਨ ਤੇ ਕਾਰਗੁਜ਼ਾਰੀ ਕਰਨ ਲਈ ਪ੍ਰੇਰਿਆ।

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement