Moga News : ਡਿਪਟੀ ਕਮਿਸ਼ਨਰ ਵੱਲੋਂ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ 

By : BALJINDERK

Published : Dec 4, 2024, 5:43 pm IST
Updated : Dec 4, 2024, 5:43 pm IST
SHARE ARTICLE
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਖ- ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਖ- ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ

Moga News : ਚਾਲੂ ਕੰਮ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਵਾਉਣ ਲਈ ਹਰੇਕ 15 ਦਿਨ ਬਾਅਦ ਰੀਵਿਊ ਕਰਨ ਬਾਰੇ ਕਿਹਾ

Moga News : ਜ਼ਿਲ੍ਹਾ ਮੋਗਾ ਵਿੱਚ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਵੱਖ -ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। 

ਮੀਟਿੰਗ ਦੌਰਾਨ ਹਰੇਕ ਘਰ ਨੂੰ ਪਖਾਨਾ ਸਹੂਲਤ ਮੁਹਈਆ ਕਰਵਾਉਣ, ਜ਼ਿਲ੍ਹਾ ਮੋਗਾ ’ਚ 47 ਕਮਿਊਨਟੀ ਪਖਾਨੇ ਬਣਵਾਉਣ, ਸੋਲਿਡ ਪਲਾਸਟਿਕ ਅਤੇ ਤਰਲ ਵੇਸਟ ਮੈਨੇਜ਼ਮੈਂਟ ਪ੍ਰੋਜੈਕਟ ਤਿਆਰ ਕਰਕੇ ਲਾਗੂ ਕਰਨ, ਗੋਬਰਧਨ ਪ੍ਰੋਜੈਕਟ ਨੂੰ ਚਲਾਉਣ ਲਈ ਰੂਪ ਰੇਖਾ ਤਿਆਰ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਇੰਟਰ ਬਲਾਕ ਵੈਰੀਫਿਕੇਸ਼ਨ ਟੀਮਾਂ, ਸਵੱਛਤਾ ਗਰੀਨ ਲੀਫ਼ ਰੇਟਿੰਗ ਸਿਸਟਮ ਅਤੇ ਹੋਰ ਕਮੇਟੀਆਂ ਬਣਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ। 
ਡਿਪਟੀ ਕਮਿਸ਼ਨਰ ਨੇ ਘਰ-ਘਰ ’ਚ ਪਖਾਨਾ ਬਣਾਉਣ ਦੇ ਕਾਰਜ ਨੂੰ ਜਲਦ ਮੁਕੰਮਲ ਕਰਨ ਲਈ ਪ੍ਰਗਤੀ ਰਿਪੋਰਟ ਮੰਗੀ।

1

ਜ਼ਿਲ੍ਹਾ ਵਿੱਚ 47 ਕਮਿਊਨਟੀ ਪਖਾਨਿਆਂ ਦੇ ਨਿਰਮਾਣ ਦੀ ਯੋਜਨਾ ਤਿਆਰ ਕਰਕੇ ਇਸ ਦੀਆਂ ਸਮੇਂ ਸੀਮਾਵਾਂ ਤੈਅ ਕੀਤੀਆਂ। ਸੋਲਿਡ ਪਲਾਸਟਿਕ ਅਤੇ ਤਰਲ ਵੇਸਟ ਮੈਨੇਜਮੈਂਟ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ ਵਿਭਾਗਾਂ ਨੂੰ ਤੁਰੰਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ। ਗੋਬਰਧਨ ਪ੍ਰੋਜੈਕਟ ਦੇ ਤਹਿਤ ਬਾਇਓਗੈਸ ਪਲਾਂਟ ਅਤੇ ਆਰਗੈਨਿਕ ਖਾਦ ਦੇ ਉਤਪਾਦਨ ਲਈ ਰੂਪ ਰੇਖਾ ਤਿਆਰ ਕਰਨ ਲਈ ਕਿਹਾ ਗਿਆ। ਡਿਪਟੀ ਕਮਿਸ਼ਨਰ ਨੇ ਸਖ਼ਤੀ ਨਾਲ ਕਿਹਾ ਕਿ ਸਾਰੇ ਵਿਕਾਸ ਕਾਰਜ ਤੈਅ ਸਮਾਂ ਸੀਮਾ ਵਿੱਚ ਪੂਰੇ ਕੀਤੇ ਜਾਣ। ਉਨ੍ਹਾਂ ਨੇ ਹਰ 15 ਦਿਨ ਬਾਅਦ ਪ੍ਰਗਤੀ ਰਿਪੋਰਟ ਰੀਵਿਊ ਕਰਨ ਲਈ ਮੀਟਿੰਗ ਕਰਨ ਦੀ ਹਦਾਇਤ ਕੀਤੀ।

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਸ ਗੱਲ ’ਤੇ ਨਾਰਾਜ਼ਗੀ ਜ਼ਾਹਿਰ ਕੀਤੀ ਕਿ ਜ਼ਿਆਦਾਤਰ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਨੂੰ ਆਪਣੇ ਖੇਤਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਹੀ ਗਿਆਨ ਨਹੀਂ ਹੈ। ਉਹਨਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਭਾਰਤ ਸਰਕਾਰ ਦਾ ਇਕ ਵੱਕਾਰੀ ਪ੍ਰੋਗਰਾਮ ਹੈ। ਜਿਸ ਦੇ ਟੀਚੇ ਨੂੰ ਹਾਸਲ ਕਰਨ ਲਈ ਸਾਨੂੰ ਸਾਰਿਆਂ ਨੂੰ ਯਤਨ ਕਰਨੇ ਚਾਹੀਦੇ ਹਨ। ਉਹਨਾਂ ਸਫਾਈ ਅਤੇ ਮਜ਼ਬੂਤ ਸਾਧਨ ਬਨਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਅਤੇ ਜ਼ਿਲ੍ਹਾ ਪੱਧਰ ਤੇ ਸਫਾਈ ਦਾ ਉੱਚ ਮਾਪਦੰਡ ਕਾਇਮ ਕਰਨ ਉੱਤੇ ਜ਼ੋਰ ਦਿੱਤਾ।

(For more news apart from Review progress ongoing development works under Swachh Bharat Mission (Rural) by Deputy Commissioner News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM
Advertisement