Amritsar News : ਹਮਲਾ ਸੁਖਬੀਰ ਬਾਦਲ ‘ਤੇ ਨਹੀਂ ਸੇਵਾਦਾਰ ‘ਤੇ ਹੋਇਆ, ਜਥੇਦਾਰ ਨੇ ਹਮਲੇ ਨੂੰ ਦੱਸਿਆ ਮੰਦਭਾਗਾ, ਪੜ੍ਹੋ ਪੂਰੀ ਖ਼ਬਰ

By : BALJINDERK

Published : Dec 4, 2024, 1:56 pm IST
Updated : Dec 4, 2024, 1:56 pm IST
SHARE ARTICLE
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ

Amritsar News : ਸੇਵਾ ਦੌਰਾਨ ਉਹਨਾਂ ’ਤੇ ਹੋਇਆ ਜਾਨਲੇਵਾ ਹਮਲਾ

Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਘੰਟਾ ਘਰ ਡਿਉਢੀ ਦੇ ਬਾਹਰਵਾਰ ਇੱਕ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ। ਸੁਖਬੀਰ ਸਿੰਘ ਬਾਦਲ ਜਿਸ ਨੂੰ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਪੰਜ ਸਿੰਘ ਸਾਹਿਬਾਨ ਵੱਲੋਂ ਸਾਥੀਆਂ ਸਮੇਤ ਸੇਵਾ ਲਗਾਈ ਗਈ, ਉਸ ਸੇਵਾ ਵਿੱਚ ਘੰਟਾ ਘਰ ਡਿਊਢੀ ਦੇ ਬਾਹਰ ਵਾਰ ਇਕ ਘੰਟਾ ਸੇਵਾ ਸੇਵਾਦਾਰ ਵਾਲਾ ਚੋਲਾ ਪਾ ਕੇ ਹੱਥ ਵਿੱਚ ਬਰਛਾ ਫੜ ਕੇ ਉੱਥੇ ਡਿਊਟੀ ਕਰਨ ਦੀ ਵੀ ਸੇਵਾ ਲਗਾਈ ਗਈ, ਪਰ ਅੱਜ ਜਦ ਉਹ ਤਨਖਾਹ ਲੱਗੀ ਹੋਈ ਸੇਵਾ ਕਰ ਰਹੇ ਸੀ ਇਸ ਸੇਵਾ ਦੌਰਾਨ ਉਹਨਾਂ ਉੱਤੇ ਜਾਨਲੇਵਾ ਹਮਲਾ ਹੋਇਆ।

ਮੌਕੇ ‘ਤੇ ਸੇਵਾਦਾਰਾਂ ਤੇ ਸਿਕਿਓਰਟੀ ਵੱਲੋਂ ਮੁਸ਼ਤੈਦੀ ਵਰਤਦਿਆਂ ਹੋਇਆਂ ਉਹ ਗੋਲੀ ਉਹਨਾਂ ‘ਤੇ ਨਹੀਂ ਲੱਗੀ ਪਰ ਉਹ ਗੋਲੀ ਚਰਨ ਕੁੰਡ ਵਿੱਚ ਜਿਥੇ ਸੰਗਤ ਆਪਣੇ ਚਰਨ ਧੋ ਕੇ ਪਰਿਕਰਮਾ ਦੇ ਵਿੱਚ ਪ੍ਰਵੇਸ਼ ਕਰਦੀ ਹੈ ਉੱਥੇ ਜਾ ਕੇ ਉਹ ਗੋਲੀ ਲੱਗੀ ਹੈ। ਇਹ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਨਹੀਂ ਹੈ। ਇਹ ਹਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਲੱਗੀ ਹੋਈ ਸੇਵਾ ਦੌਰਾਨ ਘੰਟਾ ਘਰ ਡਿਊਢੀ ਦੇ ਬਾਹਰ ਵਾਰ ਸੇਵਾ ਕਰ ਰਹੇ ਡਿਊਟੀ ਕਰ ਰਹੇ ਉਸ ਸੇਵਾਦਾਰ ‘ਤੇ ਹੋਇਆ ਹੈ, ਜੋ ਸੇਵਾਦਾਰ ਦਾ ਨੀਲਾ ਚੋਲਾ ਪਾ ਕੇ ਹੱਥ ਵਿੱਚ ਬਰਛਾ ਫੜ ਕੇ ਘੰਟਾ ਘਰ ਦੇ ਬਾਹਰ ਸੇਵਾ ਕਰ ਰਿਹਾ ਸੀ।

ਇਸ ਦੀ ਅਸੀਂ ਘੋਰ ਨਿੰਦਾ ਕਰਦੇ ਹਾਂ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਨੀ ਘੱਟ ਹੈ ਅਤੇ ਸਰਕਾਰ ਨੂੰ ਤਾੜਨਾ ਕਰਦੇ ਹਾਂ ਕਿ ਇਸਦੇ ਪਿੱਛੇ ਕੌਣ ਹੈ, ਸਾਰਾ ਵਰਤਾਰਾ ਕਿਉਂ ਵਾਪਰਿਆ ਉਸ ਦੀ ਮੁਕੰਮਲ ਬਰੀਕੀ ਦੇ ਨਾਲ ਜਾਂਚ ਕੀਤੀ ਜਾਵੇ। ਇਸ ਮੌਕੇ ਉਹਨਾਂ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਵੀ ਮੌਜੂਦ ਸਨ।

(For more news apart from  The attack was not on Sukhbir Badal, but on servant, Jathedar described attack as unfortunate. News in Punjabi, stay tuned to Rozana Spokesman)


     

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement