Khanuri Border News : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 9ਵਾਂ ਦਿਨ ਜਾਰੀ

By : BALJINDERK

Published : Dec 4, 2024, 5:16 pm IST
Updated : Dec 4, 2024, 5:16 pm IST
SHARE ARTICLE
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 9ਵਾਂ ਦਿਨ ਜਾਰੀ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 9ਵਾਂ ਦਿਨ ਜਾਰੀ

Khanuri Border News : ਮਾਣਯੋਗ ਉਪ ਰਾਸ਼ਟਰਪਤੀ ਜੀ ਦੇ ਬਿਆਨਾਂ ਦਾ ਕੀਤਾ ਸਵਾਗਤ

Khanuri Border News : ਕੇਂਦਰ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਅਤੇ ਕੀਤੇ ਗਏ ਵਾਅਦਿਆਂ ਨੂੰ ਲਾਗੂ ਕਰਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 9 ਵਾਂ ਦਿਨ ਹੈ ਅਤੇ ਖਨੌਰੀ ਮੋਰਚੇ ਉੱਪਰ ਕਿਸਾਨਾਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮਾਣਯੋਗ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਮੁੜ ਕਿਸਾਨਾਂ ਦੇ ਮਸਲਿਆਂ ਉੱਪਰ ਬਹੁਤ ਗੰਭੀਰ ਬਿਆਨ ਦਿੱਤਾ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਖੇਤੀ ਸੰਸਥਾਵਾਂ ਨੂੰ ਸ਼ੀਸ਼ਾ ਦਿਖਾਉਣ ਦਾ ਕੰਮ ਕੀਤਾ ਹੈ।

1

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਮਾਣਯੋਗ ਉਪ ਰਾਸ਼ਟਰਪਤੀ ਜੀ ਦੇ ਬਿਆਨਾਂ ਦਾ ਸਨਮਾਨ ਅਤੇ ਸਵਾਗਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਮਾਣਯੋਗ ਉਪ ਰਾਸ਼ਟਰਪਤੀ ਨੇ ਸਾਡੀਆਂ ਮੰਗਾਂ ਉੱਪਰ ਮੋਹਰ ਲਗਾਉਂਦੇ ਹੋਏ ਕਿਹਾ ਹੈ ਕਿ ਕਈ ਅਰਥ ਸ਼ਾਸਤਰੀਆਂ ਨਾਲ ਹੋਈ ਗੱਲਬਾਤ ਦੇ ਆਧਾਰ 'ਤੇ ਮੈਂ ਇਹ ਕਹਿ ਰਿਹਾ ਹਾਂ ਕਿ ਐਮ.ਐਸ.ਪੀ ਗਾਰੰਟੀ ਕਾਨੂੰਨ ਬਣਾਉਣ ਨਾਲ ਦੇਸ਼ ਦੀ ਆਰਥਿਕਤਾ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਬਹੁਤ ਫਾਇਦਾ ਹੋਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਖਨੌਰੀ ਮੋਰਚੇ ਨੂੰ ਹੋਰ ਮਜ਼ਬੂਤ ​​ਕਰਨ ਲਈ ਭਲਕੇ ਪੰਜਾਬ ਦੇ ਕਈ ਜ਼ਿਲ੍ਹਿਆਂ ਤੋਂ ਨੌਜਵਾਨਾਂ ਦਾ ਇੱਕ ਵੱਡਾ ਜੱਥਾ ਖਨੌਰੀ ਮੋਰਚੇ ਉੱਪਰ ਪਹੁੰਚੇਗਾ। ਇਸ ਤੋਂ ਬਾਅਦ 7 ਦਸੰਬਰ ਤੋਂ ਹਰ ਰੋਜ ਵੱਡੇ ਜੱਥੇ ਖਨੌਰੀ ਮੋਰਚੇ 'ਤੇ ਪਹੁੰਚਣਗੇ।  ਉਨ੍ਹਾਂ ਕਿਹਾ ਕਿ 6 ਦਸੰਬਰ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਚ, ਕਰਨਾਟਕ ਅਤੇ ਤੇਲੰਗਾਨਾ ਦੀਆਂ ਰਾਜਧਾਨੀਆਂ ’ਚ ਹਰ ਰੋਜ਼ 100 ਕਿਸਾਨ ਅੰਸ਼ਕ ਤੌਰ ’ਤੇ ਮਰਨ ਵਰਤ ਉੱਪਰ ਬੈਠਣਗੇ।

(For more news apart from  The death fast farmer leader Jagjit Singh Dallewal continues today on 9th day News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement