ਤਕਨੀਕੀ ਖਰਾਬੀ ਕਾਰਨ ਵਾਪਰਿਆ ਹਾਦਸਾ, ਜਾਨੀ ਨੁਕਸਾਨ ਤੋਂ ਰਿਹਾ ਬਚਾਅ
ਪਟਿਆਲਾ : ਪਟਿਆਲਾ-ਸੰਗਰੂਰ ਰੋਡ ’ਤੇ ਅੱਜ ਨਿੱਜੀ ਕੰਪਨੀ ਦੀ ਏ.ਸੀ. ਬੱਸ ਨੂੰ ਅੱਗ ਲੱਗ ਗਈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬੱਸ ’ਚ ਆਈ ਤਕਨੀਕੀ ਖ਼ਰਾਬੀ ਕਾਰਨ ਇਹ ਹਾਦਸਾ ਵਾਪਰਿਆ ਅਤੇ ਇਸ ਹਾਦਸੇ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਸਥਾਨਕ ਲੋਕਾਂ ਨੇ ਸਵਾਰੀਆਂ ਨੂੰ ਬੱਸ ’ਚੋਂ ਬਾਹਰ ਕੱਢਿਆ। ਵਾਇਰਲ ਹੋਈ ਵੀਡੀਓ ਅਨੁਸਾਰ ਬੱਸਾਂ ਨੂੰ ਲੱਗੀ ਅੱਗ ਨੇ ਮਿੰਟਾਂ ਵਿਚ ਭਿਆਨਕ ਰੂਪ ਧਾਰ ਲਿਆ ਅਤੇ ਦੇਖਦੇ ਹੀ ਦੇਖਦੇ ਬੱਸ ਅੱਗ ਦੇ ਭਾਂਬੜ ਵਿਚ ਤਬਦੀਲ ਹੋ ਗਈ।
