ਜਾਪਾਨ ਦੌਰੇ ਦੇ ਤੀਜੇ ਦਿਨ ਮੁੱਖ ਮੰਤਰੀ ਨੇ ਸੂਬੇ ਲਈ 500 ਕਰੋੜ ਰੁਪਏ ਦਾ ਨਿਵੇਸ਼ ਕੀਤਾ ਸੁਰੱਖਿਅਤ
Published : Dec 4, 2025, 8:33 pm IST
Updated : Dec 4, 2025, 8:33 pm IST
SHARE ARTICLE
On the third day of his Japan visit, the Chief Minister secured an investment of Rs 500 crore for the state.
On the third day of his Japan visit, the Chief Minister secured an investment of Rs 500 crore for the state.

ਪੰਜਾਬ ਵੱਲੋਂ ਟੋਇਟਾ ਦੀ ਸਟੀਲ ਕੰਪਨੀ ਆਈਚੀ ਸਟੀਲ ਕਾਰਪੋਰੇਸ਼ਨ ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ: ਆਪਣੇ ਜਾਪਾਨ ਦੌਰੇ ਦੇ ਤੀਜੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਲਈ 500 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ ਹੈ, ਜਿਸ ਵਿੱਚ ਜਾਪਾਨ ਦੀ ਸਟੀਲ ਕੰਪਨੀ ਆਈਚੀ ਸਟੀਲ ਨੇ ਸੂਬੇ ਵਿੱਚ ਵਰਧਮਾਨ ਸਪੈਸ਼ਲ ਸਟੀਲਜ਼ ਨਾਲ ਆਪਣੇ ਸਹਿਯੋਗ ਨੂੰ ਵਧਾਉਣ ਦੀ ਹਾਮੀ ਭਰੀ ਹੈ।

ਆਈਚੀ ਸਟੀਲ ਅਤੇ ਵਰਧਮਾਨ ਸਪੈਸ਼ਲ ਸਟੀਲਜ਼ ਨੇ ਮੁੱਖ ਮੰਤਰੀ ਦੀ ਮੌਜੂਦਗੀ ਵਿੱਚ ਸਮਝੌਤੇ 'ਤੇ ਹਸਤਾਖਰ ਕੀਤੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਲਈ ਇੱਕ ਸੁਨਹਿਰੀ ਦਿਨ ਹੈ ਕਿਉਂਕਿ ਆਈਚੀ ਸਟੀਲ ਕਾਰਪੋਰੇਸ਼ਨ, ਜਿਸਨੂੰ ਟੋਇਟਾ ਦੀ ਸਟੀਲ ਆਰਮ ਵਜੋਂ ਜਾਣਿਆ ਜਾਂਦਾ ਹੈ, ਨੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਇਸ ਸਮਝੌਤੇ 'ਤੇ ਦਸਤਖਤ ਕੀਤੇ ਹਨ। ਉਨ੍ਹਾਂ ਕਿਹਾ ਕਿ ਆਈਚੀ ਸਟੀਲ, ਜਿਸਦੀ ਪਹਿਲਾਂ ਹੀ ਵਰਧਮਾਨ ਵਿੱਚ ਲਗਪਗ 24.9 ਫੀਸਦੀ ਹਿੱਸੇਦਾਰੀ ਹੈ ਅਤੇ ਮੁੱਖ ਤਕਨਾਲੋਜੀ ਭਾਈਵਾਲ ਵਜੋਂ ਪੰਜਾਬ ਦੇ ਉਦਯੋਗਿਕ ਵਾਤਾਵਰਣ ਵਿੱਚ ਇੱਕ ਮਜ਼ਬੂਤ ਅਤੇ ਵਿਕਸਤ ਹੋ ਰਹੀ ਭਾਰਤ-ਜਾਪਾਨ ਭਾਈਵਾਲੀ ਦੀ ਪ੍ਰਤੀਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਾਪਾਨ ਦੀ ਸਿਰਮੌਰ ਸਟੀਲ ਕੰਪਨੀ ਪੰਜਾਬ ਵਿੱਚ ਭਵਿੱਖੀ ਫੈਕਟਰੀ ਕਾਰਜਾਂ ਦਾ ਅਧਿਐਨ ਕਰੇਗੀ, ਜਿਸ ਵਿੱਚ ਲਗਪਗ 500 ਕਰੋੜ ਦੇ ਸੰਭਾਵੀ ਨਿਵੇਸ਼ ਲਈ ਮੁਲਾਂਕਣ ਕਰਨਾ ਸ਼ਾਮਲ ਹੈ।

ਮੁੱਖ ਮੰਤਰੀ ਨੇ ਸੂਬੇ ਵਿੱਚ ਵਰਧਮਾਨ ਸਪੈਸ਼ਲ ਸਟੀਲਜ਼ ਨਾਲ ਆਈਚੀ ਸਟੀਲ ਦੀ ਸਾਂਝੇਦਾਰੀ ਨੂੰ ਮਜ਼ਬੂਤ ਅਤੇ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਜਾਪਾਨੀ ਕੰਪਨੀਆਂ ਨੂੰ ਸੂਬੇ ਵਿੱਚ ਉਨ੍ਹਾਂ ਦੇ ਕਾਰੋਬਾਰ ਅਤੇ ਕਾਰਜਾਂ ਦੇ ਵਾਧੇ ਵਿੱਚ ਸਹਾਇਤਾ ਕਰਨਾ ਪੰਜਾਬ ਦੀ ਮੁੱਖ ਤਰਜੀਹ ਹੈ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਆਈਚੀ ਗਰੁੱਪ ਦਾ ਤਕਨੀਕੀ ਸਹਿਯੋਗ ਅਤੇ ਵਰਧਮਾਨ ਗਰੁੱਪ ਦੀ ਮੁਹਾਰਤ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗਾਜ਼ ਕਰੇਗੀ।

ਮੁੱਖ ਮੰਤਰੀ ਨੇ ਆਈਚੀ ਨੂੰ 13-15 ਮਾਰਚ, 2026 ਨੂੰ ਇੰਡੀਅਨ ਸਕੂਲ ਆਫ਼ ਬਿਜ਼ਨਸ, ਮੋਹਾਲੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿੱਚ ਹਿੱਸਾ ਲੈਣ ਦਾ ਸੱਦਾ ਵੀ ਦਿੱਤਾ ਤਾਂ ਜੋ ਡੂੰਘੀ ਸ਼ਮੂਲੀਅਤ ਅਤੇ ਵਿਸਥਾਰਤ ਨਿਵੇਸ਼ ਨੂੰ ਹੋਰ ਉਤਸ਼ਾਹਿਤ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੰਮੇਲਨ ਪੰਜਾਬ ਦੇ ਵਿਕਾਸ ਨੂੰ ਦਰਸਾਉਂਦਾ ਹੈ, ਜਿਸ ਤਹਿਤ ਮੋਹਰੀ ਉਦਯੋਗਿਕ ਦਿੱਗਜਾਂ ਨੂੰ ਇੱਕੋ ਮੰਚ ‘ਤੇ ਲਿਆ ਕੇ ਭਾਈਵਾਲੀ ਅਤੇ ਸਹਿਯੋਗ ਲਈ ਨਵੇਂ ਮੌਕੇ ਪੇਸ਼ ਕੀਤੇ ਜਾਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਜਾਪਾਨੀ ਨਿਵੇਸ਼ਕ ਇਸ ਸੰਮੇਲਨ ਵਿੱਚ ਵੱਡੇ ਪੱਧਰ 'ਤੇ ਸ਼ਾਮਲ ਹੋਣਗੇ, ਜਿਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਭਰਵਾਂ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਸਾਡੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕਰਨਾ ਅਤੇ ਨਿਵੇਸ਼ਕਾਂ ਲਈ ਇੱਕ ਸਥਿਰ ਤੇ ਭਰੋਸੇਮੰਦ ਮਾਹੌਲ ਸਿਰਜਣਾ ਹੈ। ਜਾਪਾਨੀ ਉਦਯੋਗ ਨਾਲ ਪੰਜਾਬ ਦੇ ਸਬੰਧਾਂ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਬੰਧ ਪਹਿਲਾਂ ਹੀ ਮਜ਼ਬੂਤ ਹਨ ਅਤੇ ਜਾਪਾਨ ਦੀਆਂ ਕਈ ਵੱਡੀਆਂ ਕੰਪਨੀਆਂ ਨੇ ਪੰਜਾਬ ਵਿੱਚ ਆਪਣਾ ਭਰੋਸਾ ਜਤਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਂਝੇਦਾਰੀ ਜਾਪਾਨੀ ਨਿਵੇਸ਼ਕਾਂ ਦਾ ਪੰਜਾਬ ‘ਚ ਵਿਸ਼ਵਾਸ ਅਤੇ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਂਝੇਦਾਰੀ ਨੂੰ ਅਗਲੇ ਪੱਧਰ 'ਤੇ ਲੈ ਜਾਣ ਲਈ ਪੰਜਾਬ ਸਰਕਾਰ ਸੂਬੇ ਦੀਆਂ ਉਦਯੋਗਿਕ ਸਮਰੱਥਾਵਾਂ ਉਜਾਗਰ ਕਰ ਰਹੀ ਹੈ, ਸਹਿਯੋਗ ਦੇ ਨਵੇਂ ਖੇਤਰਾਂ ਦੀਆਂ ਸੰਭਾਵਨਾਵਾਂ ਤਲਾਸ਼ ਰਹੀ ਹੈ ਅਤੇ ਜਾਪਾਨੀ ਉਦਯੋਗ ਨਾਲ ਲੰਬੇ ਸਮੇਂ ਦੀ ਸਾਂਝ ਨੂੰ ਹੋਰ ਡੂੰਘਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਭਾਰਤ ਦੇ ਸਭ ਤੋਂ ਵੱਧ ਕਾਰੋਬਾਰ-ਪੱਖੀ ਸੂਬਿਆਂ ਵਿੱਚੋਂ ਇੱਕ ਹੈ ਅਤੇ ਭਾਰਤ ਸਰਕਾਰ ਨੇ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਦਰਜਾਬੰਦੀ ਵਿੱਚ ਪੰਜਾਬ ਨੂੰ ਮੋਹਰੀ ਵਜੋਂ ਮਾਨਤਾ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਪਤੀ ਸੂਬਾ ਸਰਕਾਰ ਵੱਲੋਂ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ, ਪਾਰਦਰਸ਼ਤਾ ਅਤੇ ਜਵਾਬਦੇਹੀ 'ਤੇ ਧਿਆਨ ਕੇਂਦਰਿਤ ਕਰਨ ਨੂੰ ਦਰਸਾਉਂਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੂਰਅੰਦੇਸ਼ੀ ਸੋਚ ਹੈ, ਜੋ ਨੀਤੀ ਵਿੱਚ ਸਥਿਰਤਾ, ਸਮੇਂ ਸਿਰ ਫ਼ੈਸਲੇ ਲੈਣ ਅਤੇ ਨਿਵੇਸ਼ਕਾਂ ਦੇ ਸਮੇਂ ਤੇ ਵਿਸ਼ਵਾਸ ਦਾ ਸਤਿਕਾਰ ਕਰਨ ਵਾਲੀ ਸ਼ਾਸਨ ਪ੍ਰਣਾਲੀ ਦੀ ਪੇਸ਼ਕਸ਼ ਕਰਨਾ ਹੈ, ਤਾਂ ਜੋ ਪੰਜਾਬ ਨੂੰ ਆਲਮੀ ਪੱਧਰ ‘ਤੇ ਉਦਯੋਗ ਲਈ ਇੱਕ ਪਸੰਦੀਦਾ ਸਥਾਨ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਦ੍ਰਿਸ਼ਟੀਕੋਣ ਸਾਂਝੇਦਾਰੀ ਅਤੇ ਉਦਯੋਗਾਂ ਨਾਲ ਮਿਲ ਕੇ ਕੰਮ ਕਰਨ, ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਸਮਝਣ ਅਤੇ ਸਰਕਾਰ ਵੱਲੋਂ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਨੇ ਆਪਣੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਉਦਯੋਗਿਕ ਸਮਰੱਥਾ ਦਾ ਵਿਸਥਾਰ ਕੀਤਾ ਹੈ ਅਤੇ ਨਿਵੇਸ਼ ਦੇ ਨਵੇਂ ਰਾਹ ਖੋਲ੍ਹੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement