ਮੁਲਜ਼ਮ ਪੁੱਤ ਨਸ਼ੇ ਦੀ ਪੂਰਤੀ ਲਈ ਲਗਾਤਾਰ ਕਰਦਾ ਸੀ ਮਾਂ ਦੀ ਕੁੱਟਮਾਰ
ਫ਼ਿਰੋਜ਼ਪੁਰ ਤੋਂ ਇਕ ਦਿਲ ਨੂੰ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ ਇਥੇ ਹਲਕਾ ਗੁਰੂਹਰਸਹਾਏ ਦੇ ਪਿੰਡ ਮੋਹਣ ਕੇ ਉਤਾੜ ਵਿਖੇ ਇੱਕ ਕਲਯੁਗੀ ਪੁੱਤ ਨੇ ਨਸ਼ੇ ਦੀ ਪੂਰਤੀ ਲਈ ਆਪਣੀ ਹੀ ਮਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਖੁਦ ਮੌਕੇ ਤੋਂ ਫ਼ਰਾਰ ਹੋ ਗਿਆ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਮੋਹਨ ਕੇ ਉਤਾੜ ਵਿਖੇ ਇੱਕ ਨੌਜਵਾਨ ਜੋ ਸ਼ਰਾਬ ਪੀਣ ਦਾ ਆਦੀ ਸੀ ਰੋਜ਼ਾਨਾ ਨਸ਼ੇ ਦੀ ਪੂਰਤੀ ਲਈ ਆਪਣੀ ਮਾਂ ਤੋਂ ਪੈਸੇ ਮੰਗਦਾ ਸੀ ਅੱਜ ਜਦੋਂ ਉਸ ਦੀ ਮਾਂ ਨੇ ਉਸ ਨੂੰ ਪੈਸੇ ਨਹੀਂ ਦਿੱਤੇ ਤਾਂ ਉਸ ਨੇ ਮਾਂ ਨਾਲ ਕੁੱਟਮਾਰ ਕਰਦਿਆਂ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਖੁਦ ਮੌਕੇ ਤੋਂ ਫ਼ਰਾਰ ਹੋ ਗਿਆ। ਓਧਰ ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕਰ ਅਗਲੀ ਕਾਰਵਾਈ ਕੀਤੀ ਜਾ ਰਹੀ।
