ਕੈਪਟਨ ਨੇ ਕਿਸਾਨਾਂ ਤੋਂ ਬਾਅਦ ਹੁਣ ਨੌਜਵਾਨਾਂ ਨੂੰ ਦਿਤਾ ਧੋਖਾ : ਮੀਤ ਹੇਅਰ
Published : Jan 5, 2019, 5:42 pm IST
Updated : Jan 5, 2019, 5:42 pm IST
SHARE ARTICLE
Meet Hayer
Meet Hayer

ਸੂਬੇ ਦੇ ਕਿਸਾਨਾਂ ਦੀ ਕਰਜ਼ ਮੁਆਫ਼ੀ ਦੇ ਮੁੱਦੇ ਤੋਂ ਧੋਖਾ ਕਰਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੁਆਰਾ ਨੌਜਵਾਨਾਂ...

ਚੰਡੀਗੜ੍ਹ : ਸੂਬੇ ਦੇ ਕਿਸਾਨਾਂ ਦੀ ਕਰਜ਼ ਮੁਆਫ਼ੀ ਦੇ ਮੁੱਦੇ ਤੋਂ ਧੋਖਾ ਕਰਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੁਆਰਾ ਨੌਜਵਾਨਾਂ ਨੂੰ ਦਿਤੇ ਜਾਣ ਵਾਲੇ ਮੋਬਾਇਲ ਫ਼ੋਨਾਂ ਸਬੰਧੀ ਸ਼ਰਤਾਂ ਰੱਖਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ। ਚੰਡੀਗੜ੍ਹ ਤੋਂ ਜਾਰੀ ਬਿਆਨ ਵਿਚ ਯੂਥ ਵਿੰਗ ਦੇ ਇੰਚਾਰਜ ਅਤੇ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਅਜਿਹਾ ਕਰਕੇ ਕੈਪਟਨ ਸਰਕਾਰ ਨੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ। ਹੇਅਰ ਨੇ ਕਿਹਾ ਕਿ ਨੌਜਵਾਨਾਂ ਨੂੰ ਮੋਬਾਇਲ ਫ਼ੋਨ ਦੇਣ ਲਈ ਹਲਫ਼ੀਆ ਪੱਤਰ ਦੀ ਮੰਗ ਕਰਨਾ ਅਤੇ ਖ਼ਾਮੀ ਹੋਣ ਦੀ ਸੂਰਤ ਵਿਚ ਸਜ਼ਾ ਦੀ ਸ਼ਰਤ ਸਰਕਾਰ ਦਾ ਅਪਣੇ ਵਾਅਦੇ ਤੋਂ ਮੁੱਕਰਨਾ ਬਿਆਨ ਕਰਦਾ ਹੈ।

'ਆਪ' ਵਿਧਾਇਕਾਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨੌਜਵਾਨਾਂ ਨੂੰ ਫਾਰਮ ਭਰਵਾ ਕੇ ਮੋਬਾਈਲ ਫ਼ੋਨ ਦੇਣ ਦੇ ਵੱਡੇ ਵੱਡੇ ਵਾਅਦੇ ਕੀਤੇ ਗਏ ਹਨ, ਪਰੰਤੂ ਹੁਣ ਇਸ ਤੋਂ ਪਿੱਛੇ ਹੱਟ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਅਜਿਹਾ ਨਾ ਹੋਣ ਦੀ ਸੂਰਤ ਵਿਚ ਬੇਰੁਜ਼ਗਾਰੀ ਭੱਤਾ ਦੇਣ ਦੇ ਵਾਅਦੇ ਵੀ ਹਵਾ ਹੋ ਚੁੱਕੇ ਹਨ। ਹੇਅਰ ਨੇ ਕਿਹਾ ਕਿ ਅਸਲ ਵਿਚ ਕੈਪਟਨ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੀ ਹੈ ਅਤੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਵਿਚ ਅਸਫਲ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਪੂਰਾ ਧਿਆਨ ਆਪਣੇ ਮੰਤਰੀਆਂ ਅਤੇ ਸਲਾਹਕਾਰਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਉੱਤੇ ਹੈ ਜਦਕਿ ਆਮ ਲੋਕ ਬੁਨਿਆਦੀ ਲੋੜਾਂ ਤੋਂ ਵੀ ਵਾਂਝੇ ਹਨ। ਹੇਅਰ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਗਠਨ ਤੋਂ ਬਾਅਦ ਵਿਚ ਸੂਬੇ ਵਿਚ ਦਲਿਤਾਂ, ਬਜ਼ੁਰਗਾਂ, ਵਿਧਵਾਵਾਂ ਆਦਿ ਨੂੰ ਮਿਲਣ ਵਾਲੀਆਂ ਪੈਨਸ਼ਨਾਂ ਦਾ ਬੁਰਾ ਹਾਲ ਹੈ ਅਤੇ ਸਾਰੇ ਵਰਗ ਅਪਣੀਆਂ ਸਹੂਲਤਾਂ ਲਈ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸੂਬੇ ਦੇ ਲੋਕਾਂ ਨੂੰ ਸਬਜ਼ਬਾਗ ਦਿਖਾ ਕੇ ਸਰਕਾਰ ਬਣਾ ਲਈ ਪਰੰਤੂ ਹੁਣ ਖ਼ਜ਼ਾਨਾ ਖ਼ਾਲੀ ਹੋਣ ਦਾ ਰੋਣਾ ਹੋ ਰਹੇ ਹਨ।

ਹੇਅਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਸਰਕਾਰ ਕਿਸਾਨਾਂ ਨਾਲ ਕੀਤੇ ਪੂਰਾ ਕਰਜ਼ਾ ਮੁਆਫ਼ੀ ਦੇ ਵਾਅਦੇ ਤੋਂ ਵੀ ਪਲਟ ਗਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਕਿਸਾਨਾਂ ਦਾ ਕੋ-ਆਪਰੇਟਿਵ ਸੁਸਾਇਟੀਆਂ, ਸਰਕਾਰੀ ਬੈਂਕਾਂ ਅਤੇ ਨਿੱਜੀ ਬੈਂਕਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ, ਪਰੰਤੂ ਹੁਣ ਇਸ ਸੰਬੰਧੀ ਹੋਰ ਸ਼ਰਤਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਿਸਾਨ ਖੁਦਕੁਸ਼ੀਆਂ ਵਿਚ ਹੋਇਆ ਵਾਧਾ ਕੈਪਟਨ ਸਰਕਾਰ ਦੀ ਨਾਕਾਮੀ ਬਿਆਨ ਕਰਦੀ ਹੈ।

ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕਰਦਿਆਂ ਹੇਅਰ ਨੇ ਕਿਹਾ ਕਿ ਉਹ ਨੌਜਵਾਨਾਂ ਸਮੇਤ ਸਾਰੇ ਵਰਗਾਂ ਨਾਲ ਕੀਤੇ ਵਾਅਦੇ ਪੂਰੇ ਕਰੇ। ਉਨ੍ਹਾਂ ਮੰਗ ਕੀਤੀ ਕਿ ਮੰਤਰੀਆਂ ਅਤੇ ਸਲਾਹਕਾਰਾਂ ਦੀ ਫ਼ੌਜ 'ਤੇ ਬੇਲੋੜੇ ਖ਼ਰਚ ਕਰਨ ਦੀ ਥਾਂ ਸਰਕਾਰ ਗ਼ਰੀਬ, ਦਲਿਤ ਆਦਿ ਪਰਿਵਾਰਾਂ ਦੀ ਸਾਰ ਲਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement