ਭਲਕੇ ਮਨਾਈ ਜਾਵੇਗੀ ਭਾਈ ਬੇਅੰਤ, ਸਤਵੰਤ ਤੇ ਕੇਹਰ ਸਿੰਘ ਦੀ ਬਰਸੀ : ਟਿਵਾਣਾ
Published : Jan 5, 2019, 8:03 pm IST
Updated : Jan 5, 2019, 8:03 pm IST
SHARE ARTICLE
Iqbal Singh Tiwana
Iqbal Singh Tiwana

“ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ ਦੀ 35ਵੀਂ ਸ਼ਹੀਦੀ ਬਰਸੀ...

ਫ਼ਤਹਿਗੜ੍ਹ ਸਾਹਿਬ : “ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ ਦੀ 35ਵੀਂ ਸ਼ਹੀਦੀ ਬਰਸੀ ਹਰ ਸਾਲ ਦੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਜਨਵਰੀ 2019 ਨੂੰ ਸਵੇਰੇ 7 ਵਜੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਦੇ ਹੋਏ ਅਤੇ ਸਮੂਹਿਕ ਅਰਦਾਸ ਕਰਦੇ ਹੋਏ ਮਨਾਈ ਜਾ ਰਹੀ ਹੈ। ਜਿਸ ਅਰਦਾਸ ਵਿਚ ਹਰ ਗੁਰੂ ਨਾਨਕ ਨਾਮ ਲੇਵਾ ਵੱਲੋਂ ਸਮੂਲੀਅਤ ਕਰਕੇ ਸ਼ਹੀਦਾਂ ਨੂੰ ਯਾਦ ਕਰਨ ਅਤੇ ਨਤਮਸਤਕ ਹੋਣ ਦਾ ਕੌਮੀ ਫਰਜ ਬਣ ਜਾਂਦਾ ਹੈ।

ਇਸ ਅਰਦਾਸ ਵਿਚ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਸ. ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰੋ. ਮਹਿੰਦਰਪਾਲ ਸਿੰਘ, ਮਾਸਟਰ ਕਰਨੈਲ ਸਿੰਘ ਨਾਰੀਕੇ, ਗੁਰਸੇਵਕ ਸਿੰਘ ਜਵਾਹਰਕੇ, ਅਮਰੀਕ ਸਿੰਘ ਬੱਲੋਵਾਲ (ਜਰਨਲ ਸਕੱਤਰ) ਅਤੇ ਹੋਰ ਸਮੁੱਚੀ ਲੀਰਡਸਿ਼ਪ ਅਤੇ ਦੂਸਰੀਆ ਜਥੇਬੰਦੀਆਂ ਨਾਲ ਸੰਬੰਧਤ ਪੰਥਕ ਸਖਸ਼ੀਅਤਾਂ ਉਚੇਚੇ ਤੌਰ ਤੇ ਪਹੁੰਚ ਰਹੀਆ ਹਨ।”

ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ, ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸਮੁੱਚੀ ਸਿੱਖ ਕੌਮ ਨੂੰ 6 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦਾਂ ਦੀ ਹੋਣ ਵਾਲੀ ਅਰਦਾਸ ਵਿਚ ਸਮੂਲੀਅਤ ਕਰਨ ਦੀ ਅਪੀਲ ਕਰਦੇ ਹੋਏ ਦਿਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement