
ਕੈਪਟਨ ਸਰਕਾਰ ਨੇ ਸੱਤਾ ਵਿਚ ਆਉਣ ਲਈ ਅਨੇਕਾਂ ਵਾਅਦੇ ਕੀਤੇ ਸਨ , ਉਹਨਾਂ ਵਾਅਦਿਆਂ ਵਿੱਚੋ ਇਕ ਸੀ ਪੰਜਾਬ ਦੀ ਨੌਜਵਾਨ ਪੀੜੀ ਨੂੰ ਸਮਾਰਟਫੋਨ ਵੰਡਣਾ....
ਚੰਡੀਗੜ੍ਹ : ਕੈਪਟਨ ਸਰਕਾਰ ਨੇ ਸੱਤਾ ਵਿਚ ਆਉਣ ਲਈ ਅਨੇਕਾਂ ਵਾਅਦੇ ਕੀਤੇ ਸਨ , ਉਹਨਾਂ ਵਾਅਦਿਆਂ ਵਿੱਚੋ ਇਕ ਸੀ ਪੰਜਾਬ ਦੀ ਨੌਜਵਾਨ ਪੀੜੀ ਨੂੰ ਸਮਾਰਟਫੋਨ ਵੰਡਣਾ। ਹੁਣ ਜਦੋਂ ਤਕ ਸਰਕਾਰ ਨੇ ਆਪਣੇ ਸਮਾਰਟ ਫੋਨ ਵੰਡਨ ਲਈ ਰੂਪ ਰੇਖਾ ਤਿਆਰ ਕਰ ਲਈ ਹੈ ਤਾਂ ਦੂਜੇ ਪਾਸੇ ਅਕਾਲੀ ਦਲ ਦੇ ਬਿਕਰਮ ਮਜੀਠੀਆ ਨੇ ਵੀ ਨੌਜਵਾਨ ਪੀੜੀ ਨੂੰ ਨਸੀਅਤ ਦਿੱਤੀ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੇ ਜਾਣ ਵਾਲੇ ਫੋਨ ਨਾ ਲੈ ਕੇ ਸਗੋਂ ਪੰਜਾਬ ਦੇ ਵਜ਼ੀਰਾਂ ਦੇ ਫੋਨ ਲੈਣ ਦੀ ਸਲਾਹ ਦਿੱਤੀ ਹੈ।
ਇਸ ਸਮਾਰਟਫੋਨ ਵੰਡ ਨੂੰ ਬਿਕਰਮ ਨੇ ਚੁਣਾਵੀ ਸਟੰਟ ਦਸਦੇ ਹੋਏ ਕਿਹਾ ਕੈਪਟਨ ਨੇ ਆਪਣੀ ਸਮੁੱਚੀ ਲੀਡਰਸ਼ਿਪ ਨੂੰ ਆਈ ਫੋਨ ਦੇ ਰਕਾਹੇ ਹਨ , ਪਰ ਪੰਜਾਬ ਦੇ ਨੌਜਵਾਨਾਂ ਨੂੰ ਸਸਤਾ ਫੋਨ ਦੇ ਕੇ ਸਾਰਨ ਦੀ ਗੱਲ ਕਰ ਰਹੇ ਹਨ। ਇਸਦੇ ਨਾਲ ਹੀ ਬਿਕਰਮ ਸਿੰਘ ਮਜੀਠੀਆ ਨੇ ਕਰਤਾਰਪੁਰ ਲਾਂਘੇ ਲਈ ਮੋਦੀ ਸਰਕਾਰ ਵੱਲੋ ਚੁੱਕੇ ਕਦਮਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਮੋਦੀ ਸਰਕਾਰ ਇਸ ਲਾਂਘੇ ਨੂੰ ਖੋਲ੍ਹਣ ਲਈ ਪਿਛਲੇ ਕਾਫੀ ਸਮੇ ਤੋਂ ਜੱਦੋ ਜਹਿਦ ਕਰ ਰਹੀ ਸੀ। ਨਾਲ ਹੀ ਸਿੱਖ ਸੰਗਤਾਂ ਦਰਸ਼ਨ ਦੀਦਾਰੇ ਲਈ ਅਰਦਾਸ ਸਦਕਾ ਅੱਜ ਇਹ ਲੰਘ ਖੁਲ ਗਿਆ।
ਕਾਂਗਰਸ ਸਰਕਾਰ ਤੇ ਵਰਦਿਆਂ ਮਜੀਠੀਆ ਨੇ ਕਿਹਾ ਕਿ ਜਵਾਹਰ ਲਾਲ ਨਹਿਰੂ ਕਰਕੇ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਚ ਗਿਆ ਸੀ। ਫਿਰ ਵੀ ਕਾਂਗਰਸ ਸਰਕਾਰ ਨੇ ਇਸ ਲਾਂਘੇ ਨੂੰ ਖੁਲਵਾਉਣ ਲਈ ਕਦੇ ਕੋਸ਼ਿਸ਼ ਨਹੀਂ ਕੀਤੀ।