ਮੋਦੀ ਨੇ ਸਿੱਖ ਕਤਲੇਆਮ ਅਤੇ ਕਰਤਾਰਪੁਰ ਲਾਂਘੇ ਦੀ ਗੱਲ ਕਰ ਕੇ ਡਰਾਮਾ ਕੀਤਾ : ਮਾਨ
Published : Jan 5, 2019, 11:00 am IST
Updated : Jan 5, 2019, 11:00 am IST
SHARE ARTICLE
Bhagwant Mann
Bhagwant Mann

ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਕਿ ਪਹਿਲਾਂ ਤੋਂ ਹੀ ਉਮੀਦ ਸੀ.........

ਚੰਡੀਗੜ੍ਹ (ਨੀਲ) : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਕਿ ਪਹਿਲਾਂ ਤੋਂ ਹੀ ਉਮੀਦ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 3 ਜਨਵਰੀ ਨੂੰ ਗੁਰਦਾਸਪੁਰ ਵਿਖੇ ਹੋਈ ਰੈਲੀ ਮਹਿਜ਼ ਇਕ ਸਿਆਸੀ ਡਰਾਮਾ ਹੀ ਬਣ ਕੇ ਰਹਿ ਗਈ ਅਤੇ ਇਸ ਨਾਲ ਪੰਜਾਬ ਦੇ ਲੋਕਾਂ ਨੂੰ ਕੋਈ ਫ਼ਾਇਦਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਰੈਲੀ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨੂੰ ਉਮੀਦ ਸੀ ਕਿ ਮੋਦੀ ਸੂਬੇ ਦੀ ਮਰ ਰਹੀ ਕਿਸਾਨੀ ਅਤੇ ਜਵਾਨੀ ਨੂੰ ਬਚਾਉਣ ਲਈ ਕੋਈ ਖ਼ਾਸ ਤਰ੍ਹਾਂ ਦਾ ਪੈਕੇਜ ਐਲਾਨਣਗੇ ਪਰ ਮੋਦੀ ਸਿਰਫ਼ ਅਪਣੀ ਵਡਿਆਈ ਕਰ ਕੇ ਹੀ ਵਾਪਸ ਦਿੱਲੀ ਮੁੜ ਗਏ। 

ਮਾਨ ਨੇ ਕਿਹਾ ਕਿ ਬਾਦਲਾਂ ਵਾਂਗ ਮੋਦੀ ਵੀ ਧਰਮ ਦੀ ਰਾਜਨੀਤੀ ਦਾ ਸਹਾਰਾ ਲੈਂਦੇ ਹੋਏ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਹੋਈ ਸਜ਼ਾ ਦਾ ਸਿਹਰਾ ਅਪਣੇ ਸਿਰ ਬੰਨ੍ਹਣ ਉਤੇ ਹੀ ਜ਼ੋਰ ਲਾਉਂਦੇ ਰਹੇ। ਉਨ੍ਹਾਂ ਕਿਹਾ ਕਿ ਮੋਦੀ 1984 ਦੇ ਕਤਲੇਆਮ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਗੱਲ ਕਰ ਕੇ ਲੋਕਾਂ ਦਾ ਧਿਆਨ ਅਪਣੇ ਵਲ ਖਿਚਣਾ ਚਾਹੁੰਦੇ ਸਨ ਪਰ ਪੰਜਾਬ ਦੇ ਕਰੋੜਾਂ ਲੋਕਾਂ ਬਾਰੇ ਇਕ ਵੀ ਗੱਲ ਕਰਨ ਤੋਂ ਗੁਰੇਜ਼ ਕਰਦੇ ਰਹੇ। ਮਾਨ ਨੇ ਕਿਹਾ ਕਿ ਮੋਦੀ ਨੌਜਵਾਨਾਂ ਨੂੰ ਰੋਜ਼ਗਾਰ ਦੇ ਮਾਮਲੇ ਉਤੇ ਚੁੱਪੀ ਵੱਟ ਗਏ ਅਤੇ ਉਨ੍ਹਾਂ ਵਲੋਂ ਹਰ ਸਾਲ ਕਰੋੜਾਂ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਵਾਅਦਾ ਵੀ ਇਕ ਵਾਰ ਫਿਰ ਜੁਮਲਾ ਹੀ ਸਾਬਤ ਹੋਇਆ। 

ਉਨ੍ਹਾਂ ਕਿਹਾ ਕਿ ਮੋਦੀ ਦੁਆਰਾ ਸਟੇਜ ਤੋਂ ਕੀਤੀ ਗਈ ਸਿਆਸੀ ਦੂਸ਼ਣਬਾਜ਼ੀ ਦਾ ਪੰਜਾਬ ਦੇ ਲੋਕਾਂ ਨੂੰ ਕੋਈ ਲਾਭ ਨਹੀਂ ਹੋਇਆ ਬਲਕਿ ਚੰਗਾ ਹੁੰਦਾ ਜੇ ਉਹ ਸੂਬੇ ਲਈ ਕੋਈ ਵਿਸ਼ੇਸ਼ ਪੈਕੇਜ ਦਾ ਐਲਾਨ ਕਰਦੇ। ਮੋਦੀ ਦੁਆਰਾ ਸੱਜਣ ਕੁਮਾਰ, ਟਾਈਟਲਰ ਅਤੇ ਕਮਲ ਨਾਥ ਨੂੰ ਬਚਾਉਣ ਲਈ ਕਾਂਗਰਸ ਦੀ ਕੀਤੀ ਆਲੋਚਨਾ ਬਾਰੇ ਬੋਲਦਿਆਂ ਮਾਨ ਨੇ ਕਿਹਾ ਕਿ ਇਸ ਸਮੇਂ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਹਨ ਅਤੇ ਉਹ ਕਿਉਂ ਇਨ੍ਹਾਂ ਲੋਕਾਂ ਵਿਰੁਧ ਕਾਰਵਾਈ ਨਹੀਂ ਕਰਦੇ।

ਉਨ੍ਹਾਂ ਕਿਹਾ ਕਿ ਮੋਦੀ ਹਮੇਸ਼ਾ ਦੋਗਲੀ ਗੱਲ ਕਰਨ ਵਿਚ ਹੀ ਵਿਸ਼ਵਾਸ ਰਖਦੇ ਹਨ। ਕਿਸਾਨ ਕਰਜ਼ੇ ਮੁਆਫ਼ੀ ਬਾਰੇ ਬੋਲਦਿਆਂ ਮਾਨ ਨੇ ਕਿਹਾ ਕਿ ਇਸ ਮਾਮਲੇ ਵਿਚ ਕਾਂਗਰਸ ਅਤੇ ਬੀ.ਜੇ.ਪੀ. ਇਕੋ ਥਾਲੀ ਦੇ ਚੱਟੇ-ਬਟੇ ਹਨ ਅਤੇ ਦੋਵੇਂ ਹੀ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਤੋਂ ਮੁੱਕਰ ਗਏ। ਕੰਡਿਆਲੀ ਤਾਰ ਦੇ ਪਾਰਲੇ ਕਿਸਾਨਾਂ ਦੀਆਂ ਮੁਸ਼ਕਲਾਂ ਬਾਰੇ ਬੋਲਦਿਆਂ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੀ ਮੁਸ਼ਕਲਾਂ ਵਲ ਧਿਆਨ ਦਿੰਦਿਆਂ ਉਨ੍ਹਾਂ ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement