
ਸਰਕਾਰੀ ਸਕੂਲਾਂ ਨੂੰ ਨਵੀਂ ਰੂਪ-ਰੇਖਾ ਦੇਣ ਵਾਲੇ ਅਧਿਆਪਕਾਂ ਨੂੰ ਪੂਰੇ ਭਾਰਤ ਦੇ ਰਾਸ਼ਟਰੀ ਪੱਧਰ ਦੇ ਪ੍ਰੋਗਰਾਮ ਦੌਰਾਨ ਰਾਸ਼ਟਰੀ ਪੁਰਸਕਾਰ ਨਾਲ ਸਨਮਾਨ ਕੀਤਾ ਜਾਵੇਗਾ।
ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਨਵੀਂ ਰੂਪ-ਰੇਖਾ ਦੇਣ ਵਾਲੇ 6 ਅਧਿਆਪਕਾਂ ਨੂੰ ਅੱਜ ਯਾਨੀ 5 ਜਨਵਰੀ ਨੂੰ ਮੰਥਨ ਵੱਲੋਂ ਪੂਰੇ ਭਾਰਤ ਦੇ ਰਾਸ਼ਟਰੀ ਪੱਧਰ ਦੇ ਪ੍ਰੋਗਰਾਮ ਦੌਰਾਨ ਰਾਸ਼ਟਰੀ ਪੁਰਸਕਾਰ ਨਾਲ ਸਨਮਾਨ ਕੀਤਾ ਜਾਵੇਗਾ।
School
ਰਾਸ਼ਟਰੀ ਪੁਰਸਕਾਰ ਲੈਣ ਵਾਲੇ ਇਹਨਾਂ ਅਧਿਆਪਕਾਂ ਵਿਚ ਬਠਿੰਡਾ ਜ਼ਿਲ੍ਹੇ ਦੇ ਸਰਕਾਰੀ ਐਲੀਮੈਂਟਰੀ ਸਕੂਲ ਭੂੰਦੜ ਦੇ ਮੁੱਖ ਅਧਿਆਪਕ ਨਿਰਭੈ ਸਿੰਘ ਭੁੱਲਰ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਨਥਾਣਾ ਲੜਕੇ ਦੇ ਅਧਿਆਪਕ ਸੁਖਪਾਲ ਸਿੰਘ ਸਿੱਧੂ, ਨਵਾਂ ਸ਼ਹਿਰ ਜ਼ਿਲ੍ਹੇ ਦੇ ਸਰਕਾਰੀ ਐਲੀਮੈਂਟਰੀ ਸਕੂਲ ਟਕਾਰਲਾ ਦੇ ਅਧਿਆਪਕ ਬਲਜਿੰਦਰ ਸਿੰਘ ਵਿਰਕ।
Photo
ਮਾਨਸਾ ਜ਼ਿਲ੍ਹੇ ਦੇ ਸਰਕਾਰੀ ਐਲੀਮੈਂਟਰੀ ਸਕੂਲ ਕੁਲਰੀਆਂ ਦੇ ਅਧਿਆਪਕ ਲਖਵੀਰ ਸਿੰਘ ਬੋਹਾ, ਮੋਗਾ ਜ਼ਿਲ੍ਹੇ ਦੇ ਸਰਕਾਰੀ ਐਲੀਮੈਂਟਰੀ ਸਕੂਲ ਥਰਾਜ ਦੇ ਅਧਿਆਪਕ ਸੁਖਵਿੰਦਰ ਸਿੰਘ ਅਤੇ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਐਲੀਮੈਂਟਰੀ ਸਕੂਲ ਬਲਬੇੜਾ ਦੇ ਅਧਿਆਪਕ ਸਤੀਸ਼ ਕੁਮਾਰ ਵਿਦਰੋਹੀ ਆਦਿ ਸ਼ਾਮਲ ਹਨ।
Photo
ਜ਼ਿਕਰਯੋਗ ਹੈ ਕਿ ਇਨ੍ਹਾਂ ਅਧਿਆਪਕਾਂ ਨੇ ਜਿੱਥੇ ਆਪਣੇ-ਆਪਣੇ ਸਕੂਲਾਂ 'ਚ ਸ਼ਾਨਦਾਰ ਕੰਮ ਕੀਤਾ ਹੈ, ਉੱਥੇ ਹੀ ਬਾਕੀ ਸਕੂਲਾਂ ਦੇ ਅਧਿਆਪਕਾਂ ਨੂੰ ਪ੍ਰੇਰਿਤ ਕਰਕੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਹੈ। ਇਹਨਾਂ ਅਧਿਆਪਨਾਂ ਦੇ ਸਹਿਯੋਗ ਨਾਲ ਹੀ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ।