ਬੰਜਰ ਬਣਨ ਜਾ ਰਿਹੈ ਪੰਜਾਬ, ਜ਼ਹਿਰੀਲੀ ਹੋਈ ਜ਼ਮੀਨ!
Published : Jan 5, 2020, 6:10 pm IST
Updated : Jan 5, 2020, 6:10 pm IST
SHARE ARTICLE
file photo
file photo

ਖ਼ਤਰਨਾਕ ਲੇਵਲ 'ਤੇ ਪਹੁੰਚ ਚੁੱਕੈ ਖਾਦਾਂ ਦਾ ਇਸਤੇਮਾਲ

ਚੰਡੀਗੜ੍ਹ : ਦੇਸ਼ ਨੂੰ ਅੰਨ ਲਈ ਆਤਮ ਨਿਰਭਰ ਬਣਾਉਣ ਖ਼ਾਤਰ ਭਾਵੇਂ ਪੰਜਾਬ ਨੇ ਹਰੀ ਕ੍ਰਾਂਤੀ ਰਾਹੀਂ ਵੱਧ ਪੈਦਾਵਾਰ ਹਾਸਲ ਕਰਨ 'ਚ ਨਾਮਨਾ ਖੱਟ ਲਿਆ ਹੈ। ਪਰ ਹੁਣ ਇਹ ਤਰੱਕੀ ਪੰਜਾਬ ਨੂੰ ਪੁੱਠੀ ਪੈਂਦੀ ਨਜ਼ਰ ਆ ਰਹੀ ਹੈ। ਵੱਧ ਪੈਦਾਵਾਰ ਦੇ ਲਾਲਚ 'ਚ ਜ਼ਮੀਨ ਵਿਚ ਜ਼ਹਿਰਲੀ ਕੀਤੀ ਜਾ ਰਹੀ ਹੈ। ਵੱਡੀ ਮਾਤਰਾ 'ਚ ਜ਼ਹਿਰੀਲੇ ਪਦਾਰਥ ਧਰਤੀ ਅੰਦਰ ਸਮਾਅ ਰਹੇ ਹਨ।

PhotoPhoto

ਸਿੱਟੇ ਵਜੋਂ ਜਿੱਥੇ ਪੰਜਾਬੀਆਂ ਨੂੰ ਕੈਂਸਰ ਵਰਗੀਆਂ ਬਿਮਾਰੀਆਂ ਨੇ ਅਪਣੀ ਗ੍ਰਿਫ਼ਤ 'ਚ ਲੈ ਲਿਆ ਹੈ। ਉਥੇ ਹੀ ਪੰਜਾਬ ਦੀਆਂ ਜ਼ਮੀਨਾਂ ਵੀ ਬੰਜਰ ਹੋਣ ਵੱਲ ਵਧ ਰਹੀਆਂ ਹਨ। ਦਰਅਸਲ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਵਿਚ ਖਾਦਾਂ ਦੀ ਵਰਤੋਂ ਘੱਟ ਨਹੀਂ ਹੋਈ। ਖਾਦਾਂ ਤੇ ਕੀਟਨਾਸ਼ਕਾਂ ਨਾਲ ਭਾਵੇਂ ਫ਼ਸਲ ਦਾ ਝਾੜ ਤਾਂ ਵਧੇਰੇ ਨਿਕਲ ਆਉਂਦਾ ਹੈ ਪਰ ਇਸ ਦੀ ਵਰਤੋਂ ਨਾਲ ਜ਼ਮੀਨ ਹੋਲੀ ਹੋਲੀ ਬੰਜਰ ਹੁੰਦੀ ਜਾ ਰਹੀ ਹੈ।

PhotoPhoto

ਜਾਣਕਾਰੀ ਅਨੁਸਾਰ ਖਾਦਾਂ ਦੀ ਵਰਤੋਂ ਘਟਾਉਣ ਦੇ ਮਕਸਦ ਨਾਲ ਕਿਸਾਨਾਂ ਨੂੰ ਦੋ ਸਾਲਾਂ ਅੰਦਰ 24 ਲੱਖ 'ਮਿੱਟੀ ਸਿਹਤ ਕਾਰਡ' ਵੰਡੇ ਗਏ। ਇਸ ਦੇ ਬਾਵਜੂਦ ਖਾਦਾਂ ਦੀ ਮਿਕਦਾਰ 'ਚ ਕੋਈ ਫ਼ਰਕ ਨਹੀਂ ਪਿਆ। ਅੱਜ ਵੀ ਪੰਜਾਬ ਵਿਚ ਦੇਸ਼ ਨਾਲੋਂ ਛੇ ਗੁਣਾਂ ਵੱਧ ਖਾਦਾਂ ਵਰਤੀਆਂ ਜਾ ਰਹੀਆਂ ਹਨ। ਇਹ ਤੱਥ ਕੇਂਦਰ ਸਰਕਾਰ ਵਲੋਂ ਦੋ ਸਾਲਾਂ ਵਿਚ ਮਿੱਟੀ ਸਿਹਤ ਕਾਰਡ ਵੰਡਣ ਤੋਂ ਬਾਅਦ ਸਾਹਮਣੇ ਆਏ ਹਨ।

PhotoPhoto

ਕੇਂਦਰ ਸਰਕਾਰ ਨੇ ਇਹ ਸਕੀਮ 2014-15 ਵਿਚ ਚਲਾਈ ਸੀ। ਪਰ ਪੰਜਾਬ ਵਿਚ ਇਹ ਸਕੀਮ 2016-17 ਵਿਚ ਲਾਗੂ ਕੀਤੀ ਗਈ। ਪਹਿਲੇ ਪੜਾਅ 'ਚ ਸਾਢੇ 12 ਲੱਖ ਮਿੱਟੀ ਸਿਹਤ ਕਾਰਡ ਤੇ ਦੂਜੇ ਪੜਾਅ 'ਚ ਸਾਢੇ 11 ਲੱਖ ਮਿੱਟੀ ਸਿਹਤ ਕਾਰਡ ਵੰਡੇ ਗਏ। ਹਰ ਪੜਾਅ 'ਚ 8 ਲੱਖ 35 ਹਜ਼ਾਰ ਮਿੱਟੀ ਦੇ ਨਮੂਨੇ ਲਏ ਗਏ ਸਨ। ਪੰਜਾਬ ਵਿਚ ਕਣਕ ਤੇ ਝੋਨੇ ਦੀਆਂ ਫ਼ਸਲਾਂ ਦੌਰਾਨ ਸਾਢੇ 26 ਲੱਖ ਟਨ ਯੂਰੀਆ ਖਾਦ ਦੀ ਵਰਤੋਂ ਹੁੰਦੀ ਹੈ ਜਦਕਿ ਕਣਕ ਦੀ ਫ਼ਸਲ ਵੇਲੇ 7 ਲੱਖ ਟਨ ਡੀਏਪੀ ਖਾਦ ਵਰਤੀ ਜਾਂਦੀ ਹੈ।

PhotoPhoto

ਖੇਤੀ ਮਾਹਿਰਾਂ ਅਨੁਸਾਰ ਕਿਸਾਨਾਂ ਨੂੰ ਸਮਝਾਉਣ ਦੇ ਬਾਵਜੂਦ ਫ਼ਸਲਾਂ 'ਚ ਖਾਦਾਂ ਪਾਉਣ ਦਾ ਰੁਝਾਨ ਘਟਿਆ ਨਹੀਂ। ਸਰਕਾਰੀ ਅੰਕੜਿਆਂ ਮੁਤਾਬਕ ਦੇਸ਼ ਦੇ ਕੁੱਲ ਰਕਬੇ ਦੇ ਮੁਕਾਬਲੇ ਪੰਜਾਬ ਦਾ ਰਕਬਾ ਡੇਢ ਫ਼ੀਸਦੀ ਹੀ ਹੈ। ਪਰ ਇਥੇ ਦੇਸ਼ 'ਚ ਹੁੰਦੀ ਖਾਦਾਂ ਦੀ ਖਪਤ ਵਿਚੋਂ 9 ਫ਼ੀਸਦੀ ਹਿੱਸਾ ਪੰਜਾਬ ਅੰਦਰ ਹੀ ਵਰਤਿਆ ਜਾ ਰਿਹਾ ਹੈ। ਪੰਜਾਬ ਦੇ 40 ਲੱਖ ਹੈਕਟੇਅਰ ਰਕਬੇ ਵਿਚ ਖੇਤੀ ਹੁੰਦੀ ਹੈ ਜਦਕਿ ਪੰਜਾਬ ਦਾ ਕੁੱਲ ਰਕਬਾ 50,360 ਵਰਗ ਕਿਲੋਮੀਟਰ ਹੈ। ਮਾਹਿਰਾਂ ਅਨੁਸਾਰ 1961 ਤੋਂ ਲੈ ਕੇ ਕਣਕ ਦੀ ਪੈਦਾਵਾਰ ਸਿਰਫ਼ ਚਾਰ ਗੁਣਾਂ ਵਧੀ ਹੈ ਜਦਕਿ ਖਾਦਾਂ ਦੀ ਵਰਤੋਂ ਪ੍ਰਤੀ ਏਕੜ 4200 ਵਾਰ ਹੋ ਰਹੀ ਹੈ।

PhotoPhoto

ਸਾਉਣੀ ਤੇ ਹਾੜੀ ਦੀਆਂ ਫ਼ਸਲ ਵਿਚ 445 ਕਿਲੋ ਪ੍ਰਤੀ ਹੈਕਟੇਅਰ ਖਾਦ ਵਰਤੀ ਜਾ ਰਹੀ ਹੈ ਜਦਕਿ ਦੇਸ਼ ਵਿਚ ਇਸ ਦੀ ਔਸਤ 82.2 ਕਿਲੋ ਹੁੰਦੀ ਹੈ। ਖਾਦਾਂ ਦੇ ਵਧੇ ਰੁਝਾਨ ਨਾਲ ਪੰਜਾਬ ਵਿਚ ਬਿਮਾਰੀਆਂ ਵੀ ਵਧ ਰਹੀਆਂ ਹਨ। ਜੁਆਇੰਟ ਡਾਇਰੈਕਟਰ ਖਾਦਾਂ ਜਗਤਾਰ ਸਿੰਘ ਬਰਾੜ ਦਾ ਕਹਿਣਾ ਸੀ ਕਿ ਡੀਏਪੀ 10 ਫ਼ੀਸਦੀ ਘਟਾਉਣ ਦਾ ਟੀਚਾ ਹੈ ਪਰ ਹਾਲੇ ਤਕ 7 ਫ਼ੀਸਦੀ ਤਕ ਹੀ ਖਾਦਾਂ ਘਟੀਆਂ ਹਨ। ਉਨ੍ਹਾਂ ਦਸਿਆ ਕਿ ਸਾਉਣੀ ਦੀ ਫ਼ਸਲ ਲਈ ਪਹਿਲਾਂ ਸਵਾ ਦੋ ਲੱਖ ਟਨ ਡੀਏਪੀ ਖਾਦ ਦੀ ਵਰਤੋਂ ਹੁੰਦੀ ਸੀ ਜਿਹੜੀ ਹੁਣ ਡੇਢ ਲੱਖ ਟਨ ਤਕ ਆ ਗਈ ਹੈ। ਉਨ੍ਹਾਂ ਦਸਿਆ ਕਿ ਡੀਏਪੀ ਖਾਦ ਦਾ ਅਸਰ ਸਾਲ ਭਰ ਜ਼ਮੀਨ ਵਿਚ ਰਹਿੰਦਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement