
ਕ੍ਰਾਂਤੀਕਾਰੀ ਸਾਬਤ ਹੋਣਗੇ ਖੇਤੀ ਕਾਨੂੰਨ, ਪ੍ਰਧਾਨ ਮੰਤਰੀ 'ਤੇ ਰੱਖੋ ਭਰੋਸਾ : ਯੋਗੀ
ਖੇਤੀ ਕਾਨੂੰਨਾਂ ਨੂੰ ਲੈ ਕੇ ਯੋਗੀ ਆਦਿੱਤਿਆਨਾਥ ਨੇ ਅਖ਼ਬਾਰ ਲਈ ਲਿਖਿਆ ਲੇਖ
ਨਵੀਂ ਦਿੱਲੀ, 4 ਜਨਵਰੀ: ਕਿਸਾਨਾਂ ਨੂੰ ਖੇਤੀ ਕਾਨੂੰਨ ਸਮਝਾਉਣ ਲਈ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅਖ਼ਬਾਰ ਵਿਚ ਇਕ ਲੇਖ ਲਿਖਿਆ¢ ਉਨ੍ਹਾਂ ਕਿਹਾ ਕਿ ਨਵੇਂ ਖੇਤੀ ਕਾਨੂੰਨ ਕਿਸਾਨਾਂ ਲਈ ਕ੍ਰਾਂਤੀਕਾਰੀ ਸਾਬਤ ਹੋਣਗੇ¢ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੀਐਮ ਮੋਦੀ 'ਤੇ ਭਰੋਸਾ ਰੱਖਣ ਤੇ ਅਪਣੀ ਜ਼ਿੰਦਗੀ ਵਿਚ ਬਦਲਾਅ ਨਾਲ 'ਆਤਮ-ਨਿਰਭਰ ਭਾਰਤ' ਦੀ ਧਾਰਨਾ ਨੂੰ ਸਾਕਾਰ ਕਰਨ ਵਿਚ ਸਹਿਯੋਗੀ ਬਣਨ¢
ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅਖ਼ਬਾਰ ਵਿਚ ਲਿਖੇ ਲੇਖ ਦੀ ਫ਼ੋਟੋ ਸਾਂਝੀ ਕਰਦਿਆਂ ਲਿਖਿਆ, 'ਖੇਤੀਬਾੜੀ ਅਤੇ ਕਿਸਾਨਾਂ ਦੀ ਉੱਨਤੀ ਲਈ ਨਵੇਂ ਖੇਤੀਬਾੜੀ ਕਾਨੂੰਨ ਕ੍ਰਾਂਤੀਕਾਰੀ ਸਿੱਧ ਹੋਣਗੇ¢ ਕਿਸਾਨ ਭਰਾਵਾਂ ਨੂੰ ਬੇਨਤੀ ਹੈ ਕਿ ਉਹ ਪ੍ਰਧਾਨ ਮੰਤਰੀ 'ਤੇ ਭਰੋਸਾ ਰੱਖਣ¢ ਅਪਣੀ ਜ਼ਿੰਦਗੀ ਵਿਚ ਬਦਲਾਅ ਨਾਲ 'ਆਤਮ-ਨਿਰਭਰ ਭਾਰਤ' ਦੀ ਧਾਰਨਾ ਨੂੰ ਸਾਕਾਰ ਕਰਨ ਵਿਚ ਸਹਿਯੋਗੀ ਬਣੋ¢ਦਸਣਯੋਗ ਹੈ ਕਿ ਭਾਜਪਾ ਆਗੂਆਂ ਵਲੋਂ ਖੇਤੀ ਕਾਨੂੰਨਾਂ ਦੇ ਹੱਕ ਵਿਚ ਲਗਾਤਾਰ ਪ੍ਰਚਾਰ ਕੀਤਾ ਜਾ ਰਿਹਾ ਹੈ¢ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਖੇਤੀ ਕਾਨੂੰਨਾਂ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਭਾਜਪਾ ਵਲੋਂ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ¢ (ਏਜੰਸੀ)