ਕਿਸਾਨ ਅੰਦੋਲਨ ਨੂੰ ਫ਼ੇਲ ਕਰਨ ਲਈ ਕੈਪਟਨ ਅਤੇ ਭਾਜਪਾ ਕਰ ਰਹੇ ਹਨ ਫੋਕੀ ਬਿਆਨਬਾਜ਼ੀ : 'ਆਪ'
Published : Jan 5, 2021, 3:07 am IST
Updated : Jan 5, 2021, 3:07 am IST
SHARE ARTICLE
image
image

ਕਿਸਾਨ ਅੰਦੋਲਨ ਨੂੰ ਫ਼ੇਲ ਕਰਨ ਲਈ ਕੈਪਟਨ ਅਤੇ ਭਾਜਪਾ ਕਰ ਰਹੇ ਹਨ ਫੋਕੀ ਬਿਆਨਬਾਜ਼ੀ : 'ਆਪ'

ਚੰਡੀਗੜ, 4 ਜਨਵਰੀ (ਸੁਰਜੀਤ ਸਿੰਘ ਸੱਤੀ): ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਵਲੋਂ ਇਕ ਦੂਜੇ ਵਿਰੁਧ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਡਰਾਮੇਬਾਜ਼ੀ ਕਰਾਰ ਦਿੰਦਿਆਂ ਕਿਹਾ ਕਿ ਗਵਰਨਰ ਦਫ਼ਤਰ ਦਾ ਨਾਮ ਵਰਤਕੇ ਦੋਵੇਂ ਧਿਰਾਂ ਕਿਸਾਨ ਅੰਦੋਲਨ ਤੋਂ ਧਿਆਨ ਭਟਕਾਉਣਾ ਚਾਹੁੰਦੀਆਂ ਹਨ¢ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਭਾਜਪਾ ਉੱਤੇ ਗਰਵਰਨਰ ਦਫ਼ਤਰ ਨੂੰ ਵਰਤਣ ਸਬੰਧੀ ਬਿਆਨ ਦੇ ਰਹੇ ਹਨ | ਪਰ ਕਾਂਗਰਸ ਵੀ ਸੱਤਾ 'ਚ ਰਹਿੰਦਿਆਂ ਉਹੀ ਕਰਦੀ ਰਹੀ ਹੈ ਜੋ ਹੁਣ ਭਾਜਪਾ ਕਰ ਰਹੀ ਹੈ¢ ਉਨ੍ਹਾਂ ਕਿਹਾ ਕਿ ਅਸਲ ਵਿਚ ਦੋਵੇਂ ਪਾਰਟੀਆਂ ਹੀ ਅਪਣੀ ਇਕੋ ਨੀਤੀ ਦੇ ਤਹਿਤ ਇਹ ਬਿਆਨਬਾਜ਼ੀ ਕਰ ਰਹੀਆਂ ਹਨ ਕਿ ਲੋਕਾਂ ਦਾ ਧਿਆਨ ਕਿਸਾਨ ਅੰਦੋਲਨ ਵਿਚੋਂ ਕੱਢਕੇ ਅਜਿਹੀ ਹੋਸ਼ੀ ਬਿਆਨਬਾਜ਼ੀ ਵਿਚ ਲਗਾਇਆ ਜਾਵੇ¢
         ਚੀਮਾ ਨੇ ਕਿਹਾ ਕਿ ਜੋ ਕੈਪਟਨ ਹੁਣ ਸੂਬੇ ਦੇ ਕੰਮਾਂ 'ਚ ਕੇਂਦਰ ਦੀ ਦਖਲਅੰਦਾਜੀ ਦਾ ਵਾਸਤਾ ਪਾ ਰਹੇ ਹਨ | ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਸੂਬਿਆਂ ਦੇ ਅਧਿਕਾਰਾਂ ਨੂੰ ਖ਼ਤਮ ਕਰਨ ਦੀ ਸ਼ੁਰੂਆਤ ਕਾਂਗਰਸ ਨੇ ਅਪਣੇ ਸੱਤਾ ਵਿਚ ਰਹਿੰਦਿਆਂ ਕੀਤੀ ਸੀ¢ ਉਨ੍ਹਾਂ ਕਿਹਾ ਕਿ ਭਾਜਪਾ ਤੇ ਕਾਂਗਰਸ ਆਪਸ ਵਿਚ ਮਿਲੇ ਹੋਏ ਹਨ ਜੋ ਵਾਰੀ ਵਾਰੀ ਇਹੋ ਕੁੱਝ ਕਰਦੀਆਂ ਆ ਰਹੀਆਂ ਹਨ¢ ਉਨ੍ਹਾਂ ਕਿਹਾ ਕਿ ਹੁਣ ਮੋਦੀ ਦੇ ਇਸ਼ਾਰੇ 'ਤੇ ਚਲਦਿਆਂ ਲਾਅ ਐਾਡ ਆਰਡਰ ਦੇ ਨਾਤੇ ਹੁਣ ਗਵਰਨਰ ਵੀ ਇਸ ਮੁਹਿੰਮ 'ਚ ਕੁੱਦ ਪਏ ਹਨ ਕਿ ਕਿਵੇਂ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਦੇ ਹੋਏ ਫ਼ੇਲ ਕੀਤਾ ਜਾਵੇ¢ ਉਨ੍ਹਾਂ ਕਿਹਾ ਕਿ ਮੋਦੀ ਦੀ ਨੀਤੀ ਉੱਤੇ ਚਲਦੇ ਹੋਏ ਪੰਜਾਬ ਦੇ ਗਵਰਨਰ ਕਿਸਾਨ ਅੰਦੋਲਨ ਤੋਂ ਪੰਜਾਬ ਵਾਸੀਆਂ ਦਾ ਧਿਆਨ ਭੜਕਾਉਣ ਲਈ ਐਨੀ ਗੰਭੀਰਤਾ ਦਿਖਾ ਰਹੇ ਹਨ, ਉਦੋਂ ਕਿਉਂ ਨਹੀਂ ਦਿਖਾਈ ਜਦੋਂ ਮਾਝੇ ਖੇਤਰ ਵਿਚ ਜ਼ਹਿਰੀਲੀ ਸ਼ਰਾਬ ਨਾਲ ਸਵਾ ਸÏ ਤੋਂ ਜ਼ਿਆਦਾ ਲੋਕਾਂ ਦੀ ਜਾਨ ਚਲੀ ਗਈ, ਜਦੋਂ ਐਸਸੀ ਸਕਾਲਰਸ਼ਿਪ ਨਾ ਮਿਲਣ ਕਾਰਨ ਸੈਂਕੜੇ ਨÏਜਵਾਨ ਸਿਖਿਆ ਤੋਂ ਵਾਂਝੇ ਰਹਿ ਜਾਂਦੇ ਹਨ, ਗਵਰਨਰ ਸਾਹਿਬ ਨੇ ਉਦੋਂ ਪੰਜਾਬ ਦੇ ਅਧਿਕਾਰੀਆਂ ਨੂੰ ਕਿਉਂ ਨਹੀਂ ਬੁਲਾਉਂਦੇ ਜਦੋਂ ਰੁਜ਼ਗਾਰ ਮੰਗਣ ਉੱਤੇ ਨÏਜਵਾਨ ਲੜਕੇ ਲੜਕੀਆਂ ਦੀ ਪੰਜਾਬ ਪੁਲਿਸ ਵੱਲੋਂ ਅੰਨੇਵਾਹ ਮਾਰਕੁੱਟ ਕੀਤੀ ਜਾਂਦੀ ਹੈ¢ 
  ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਪੰਜਾਬ ਦਾ ਕਿਸਾਨ ਅਪਣੀ ਹੋਂਦ ਬਚਾਉਣ ਲਈ ਦਿਨ ਰਾਤ ਸੜਕਾਂ ਉੱਤੇ ਅੰਦੋਲਨ ਕਰ ਰਿਹਾ ਹੈ, ਗਵਰਨਰ ਸਾਹਿਬ ਨੇ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਕਿਉਂ ਨਹੀਂ ਉਠਾਇਆ ਕਿ ਮੇਰੇ ਸੂਬੇ ਦੇ ਕਿਸਾਨ ਮੁਸੀਬਤ ਵਿਚ ਹਨ¢  'ਆਪ' ਆਗੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਉਹ ਖੇਤੀ ਪ੍ਰਧਾਨ ਸੂਬੇ ਦੇ ਮੁੱਖ ਮੰਤਰੀ ਹੁੰਦੇ ਹੋਏ ਅਪਣੀ ਜ਼ਮੀਰ ਦੀ ਸੁਣਦਿਆਂ ਕਿਸਾਨਾਂ ਦਾ ਸਾਥ ਦੇਣ¢ ਉਨ੍ਹਾਂ ਕਿਹਾ ਕਿ ਕੈਪਟਨ ਭਾਜਪਾ ਆਗੂਆਂ ਦੇ ਇਸ਼ਾਰੇ 'ਤੇ ਕੰਮ ਕਰਨਾ ਛੱਡਕੇ ਅੱਜ ਪੰਜਾਬ ਦੇ ਲੋਕਾਂ ਨਾਲ ਖੜਨ¢ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਕੈਪਟਨ ਸਰਕਾਰ ਪੁਲਿਸ ਹੱਥੋਂ ਕਿਸਾਨਾਂ ਦੀ ਮਾਰਕੁੱਟ ਕਰਾਉਣਾ ਬੰਦ ਕਰੇ¢ ਪੁਲਿਸ ਵਲੋਂ ਕਿਸਾਨਾਂ ਉੱਤੇ ਦਰਜ ਕੀਤੇ ਜਾ ਰਹੇ ਪੁਲਿਸ ਕੇਸ ਇਸ ਗੱਲ ਦੀ ਗਵਾਹੀ ਭਰਦੇ ਹਨ ਕਿ ਕੈਪਟਨ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦੀ ਕੋਈ ਪ੍ਰਵਾਹ ਨਹੀਂ ਹੈ, ਪੁੱਤ ਮੋਹ ਦੇ ਚਲਦਿਆਂ ਈਡੀ ਨੂੰ ਰੋਕਣਾ ਬਹੁਤ ਜ਼ਰੂਰੀ ਹੈ¢ ਇਸੇ ਕਰ ਕੇ ਹੀ ਉਹ ਅਜਿਹੀਆਂ ਹੋਸ਼ੀਆਂ ਬਿਆਨਬਾimageimageਜ਼ੀਆਂ, ਕਿਸਾਨਾਂ ਉੱਤੇ ਲਾਠੀਚਾਰਜ ਅਤੇ ਝੂਠੇ ਪਰਚੇ ਦਰਜ ਕਰਾਉਣ ਦੀ ਮੁਹਿੰਮ ਚਲਾ ਰਹੇ ਹਨ¢       

ਆਂਗਾ¢

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement