
ਹਾਈ ਕੋਰਟ ਵਲੋਂ ਸੀ.ਬੀ.ਆਈ. ਨੂੰ ਬੇਅਦਬੀ ਮਾਮਲਿਆਂ ਦੀਆਂ ਫ਼ਾਈਲਾਂ ਇਕ ਮਹੀਨੇ ਦੇ ਅੰਦਰ ਪੰਜਾਬ ਪੁਲਿਸ ਦੇ ਹਵਾਲੇ ਕਰਨ ਦੇ ਹੁਕਮ
ਚੰਡੀਗੜ੍ਹ, 4 ਜਨਵਰੀ (ਸਤਿੰਦਰ ਸੱਤੀ): ਸਾਲ 2015 ਦੇ ਬੇਅਦਬੀ ਮਾਮਿਲਆਂ ਦੀ ਜਾਂਚ ਬਾਰੇ ਸੂਬਾ ਸਰਕਾਰ ਵਲੋਂ ਲਏ ਸਟੈਂਡ ਦੀ ਪੁਸ਼ਟੀ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਇਨ੍ਹਾਂ ਕੇਸਾਂ ਨਾਲ ਸਬੰਧਤ ਸਾਰੀਆਂ ਕੇਸ ਡਾਇਰੀਆਂ ਅਤੇ ਕਾਗਜਾਤ ਇਕ ਮਹੀਨੇ ਦੇ ਅੰਦਰ ਪੰਜਾਬ ਪੁਲਿਸ ਦੇ ਹਵਾਲੇ ਕਰਨ ਦੇ ਹੁਕਮ ਦਿਤੇ ਹਨ |
ਇਸ ਮੁੱਦੇ ਉਤੇ ਹਾਈ ਕੋਰਟ ਦੇ ਆਦੇਸ਼ਾਂ ਨੂੰ ਸੂਬਾ ਸਰਕਾਰ ਦੇ ਰੁਖ ਦੀ ਹਮਾਇਤ ਕਰਾਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸੀ.ਬੀ.ਆਈ. ਅਦਾਲਤਾਂ ਦੀਆਂ ਹਦਾਇਤਾਂ ਉਤੇ ਗੌਰ ਕਰੇ ਅਤੇ ਕੇਸ ਨਾਲ ਸਬੰਧਤ ਫ਼ਾਈਲਾਂ ਸੂਬੇ ਨੂੰ ਸੌਾਪ ਦੇਵੇ ਤਾਂ ਕਿ ਇਨ੍ਹਾਂ ਜੁਰਮਾਂ ਦੇ ਗੁਨਾਹਗਾਰਾਂ ਨੂੰ ਸਜ਼ਾ ਦਿਵਾਈ ਜਾ ਸਕੇ | ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਿਛਲੇ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਸੀ.ਬੀ. ਆਈ. ਦੀਆਂ ਆਪਹੁਦਰੀਆਂ ਵਿਰੁਧ ਲੜ ਰਹੀ ਹੈ ਪਰ ਕੇਂਦਰੀ ਏਜੰਸੀ ਇਸ ਸਮੇਂ ਦੌਰਾਨ ਅਦਾਲਤਾਂ ਵਲੋਂ ਜਾਰੀ ਕੀਤੇ ਵੱਖ-ਵੱਖ ਆਦੇਸ਼ਾਂ ਅਤੇ ਹੁਕਮਾਂ ਉਪਰ ਅਮਲ ਕਰਨ ਵਿਚ ਨਾਕਾਮ ਰਹੀ ਹੈ | ਇਨ੍ਹਾਂ ਮਾਮਲਿਆਂ ਨੂੰ ਕਾਨੂੰਨੀ ਸਿੱਟੇ ਉਤੇ ਲਿਜਾਣ ਲਈ ਅਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਾਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਏਜੰਸੀ ਨੂੰ ਅਦਾਲਤਾਂ ਦੇ ਫ਼ੈਸਲੇ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਅਪਣੇ ਸਿਆਸੀ ਅਕਾਵਾਂ ਦੇ ਇਸ਼ਾਰਿਆਂ ਉਤੇ ਅਦਾਲਤਾਂ ਨੂੰ ਝਕਾਨੀਆਂ ਦੇਣਾ ਬੰਦ ਕਰੇ |
image