ਦਿੱਲੀ ਅੰਦੋਲਨ 'ਚ ਸ਼ਾਮਲ ਹੋਏ ਭਾਕਿਯੂ ਰਾਜੇਵਾਲ ਦੇ ਖ਼ਜ਼ਾਨਚੀ ਜੰਗੀਰ ਸਿੰਘ ਪ੍ਰਤਾਪਗੜ੍ਹ ਦੀ ਮੌਤ
Published : Jan 5, 2021, 2:45 am IST
Updated : Jan 5, 2021, 2:45 am IST
SHARE ARTICLE
image
image

ਦਿੱਲੀ ਅੰਦੋਲਨ 'ਚ ਸ਼ਾਮਲ ਹੋਏ ਭਾਕਿਯੂ ਰਾਜੇਵਾਲ ਦੇ ਖ਼ਜ਼ਾਨਚੀ ਜੰਗੀਰ ਸਿੰਘ ਪ੍ਰਤਾਪਗੜ੍ਹ ਦੀ ਮੌਤ

Éਬਲਬੇੜ੍ਹਾ, 4 ਜਨਵਰੀ (ਪਪ): ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁਧ ਦਿੱਲੀ ਵਿਖੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ | ਇਸ ਸੰਘਰਸ਼ ਦੌਰਾਨ ਦਿੱਲੀ ਦੇ ਸਿੰਘੂ ਬਾਰਡਰ 'ਤੇ ਡਟੇ ਕਿਸਾਨਾਂ ਲਈ ਪਿਛਲੇ ਦਿਨੀਂ ਪਈ ਕੜਾਕੇ ਦੀ ਠੰਢ, ਬਜ਼ੁਰਗ ਕਿਸਾਨਾਂ ਲਈ ਦੁਸ਼ਮਣ ਬਣੀ ਹੋਈ ਹੈ | ਇਸ ਠੰਢ ਦਾ ਸ਼ਿਕਾਰ ਹੋਏ ਜ਼ਿਲ੍ਹਾ ਪਟਿਆਲਾ, ਹਲਕਾ ਸਨੌਰ ਦੇ ਪਿੰਡ ਪ੍ਰਤਾਪਗੜ੍ਹ ਦੇ ਕਿਸਾਨ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਖ਼ਜ਼ਾਨਚੀ ਜੰਗੀਰ ਸਿੰਘ (68) ਪ੍ਰਤਾਪਗੜ੍ਹ ਦੀ ਅੱਜ ਸ਼ਾਮ ਸਮੇਂ ਇਲਾਜ ਦੌਰਾਨ ਮੌਤ ਹੋ ਗਈ | ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਜਨਰਲ ਸਕੱਤਰ ਤੇ ਬਲਾਕ ਭੁੰਨਰਹੇੜੀ ਦੇ ਪ੍ਰਧਾਨ ਗੁਰਚਰਨ ਸਿੰਘ ਪਰੌੜ ਨੇ ਦਸਿਆ ਕਿ ਜੰਗੀਰ ਸਿੰਘ ਕਿਸਾਨੀ ਸੰਘਰਸ਼ ਦੇ ਸ਼ੁਰੂ ਹੋਣ ਤੋਂ ਹੀ ਦਿੱਲੀ ਮੋਰਚੇ ਵਿਖੇ ਉਨ੍ਹਾਂ ਨਾਲ ਸ਼ਾਮਲ ਸਨ | ਉਨ੍ਹਾਂ ਦਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਨੂੰ ਸਾਹ ਲੈਣ 'ਚ ਦਿੱਕਤ ਪੇਸ਼ ਆਈ ਤੇ ਇਸ ਕਾਰਨ ਉਹ ਖ਼ੁਦ ਉਨ੍ਹਾਂ ਨੂੰ ਦਿੱਲੀ ਤੋਂ ਵਾਪਸ ਲੈ ਆਏ ਤੇ ਪਰਵਾਰਕ ਮੈਂਬਰਾਂ ਨੇ ਉਨ੍ਹਾਂ ਦਾ ਇਲਾਜ ਸ਼ੁਰੂ ਕਰਵਾਇਆ | ਪਿਛਲੇ ਲਗਭਗ ਦੋ ਦਿਨਾਂ ਤੋਂ ਚੱਲ ਰਹੇ ਇਲਾਜ ਉਪਰੰਤ ਅੱਜ ਸ਼ਾਮ ਸਮੇਂ ਕਿਸਾਨ ਆਗੂ ਜੰਗੀਰ ਸਿੰਘ ਪ੍ਰਤਾਪਗੜ੍ਹ ਦੀ ਮੌਤ ਹੋ ਗਈ | ਜਥੇਬੰਦੀਆਂ ਦੇ ਆਗੂਆਂ ਨੇ ਜੰਗੀਰ ਸਿੰਘ ਪ੍ਰਤਾਪਗੜ੍ਹ ਨੂੰ ਸ਼ਹੀਦ ਦਾ ਦਰਜਾ ਦਿੰਦੇ ਹੋਏ ਸ਼ੋਕ ਪ੍ਰਗਟ ਕੀਤਾ ਗਿਆ | ਪ੍ਰਧਾਨ ਗੁਰਚਰਨ ਸਿੰਘ ਪਰੌੜ ਨੇ ਕਿਹਾ ਕਿ ਕਿਸਾਨਾਂ ਦਾimageimage ਬਲਿਦਾਨ ਕਿਸੇ ਵੀ ਕੀਮਤ 'ਤੇ ਬੇਕਾਰ ਨਹੀਂ ਜਾਵੇਗਾ ਤੇ ਦਿੱਲੀ ਵਿਖੇ ਚੱਲ ਰਹੇ ਵੱਡੇ ਸੰਘਰਸ਼ ਨੂੰ ਕਿਸੇ ਵੀ ਹਾਲਤ ਨੂੰ ਕਮਜ਼ੋਰ ਨਹੀਂ ਹੋਣ ਦਿਤਾ ਜਾਵੇਗਾ |

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement