ਪੰਜਾਬ ਸਰਕਾਰ ਨੇ ਲੱਖਾਂ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਕੀਤਾ ਖਿਲਵਾੜ : 'ਆਪ'
Published : Jan 5, 2021, 5:41 pm IST
Updated : Jan 5, 2021, 5:41 pm IST
SHARE ARTICLE
Punjab govt ruined future of millions of Dalit students: AAP
Punjab govt ruined future of millions of Dalit students: AAP

ਹਫਤੇ 'ਚ ਦਲਿਤ ਵਿਦਿਆਰਥੀਆਂ ਦੀਆਂ ਰੋਕੀਆਂ ਡਿਗਰੀਆਂ ਨਾ ਮਿਲੀਆਂ ਤਾਂ ਸੰਘਰਸ਼ ਵਿੱਢੇਗੀ ਆਪ

ਚੰਡੀਗੜ੍ਹ: ਪੰਜਾਬ ਸਰਕਾਰ ਦੀਆਂ ਨਕਾਮੀਆਂ ਕਾਰਨ ਅੱਜ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪੈ ਚੁੱਕਿਆ ਹੈ। ਸਰਕਾਰ ਵੱਲੋਂ ਐਸਸੀ ਸਕਾਲਰਸ਼ਿੱਪ ਦੇ ਪੈਸੇ ਪ੍ਰਾਈਵੇਟ ਕਾਲਜਾਂ ਨੂੰ ਨਾ ਮਿਲਣ ਕਾਰਨ ਦਿਨ ਰਾਤ ਮਿਹਨਤ ਕਰਕੇ ਪਾਸ ਕੀਤੀਆਂ ਵਿਦਿਆਰਥੀਆਂ ਦੀਆਂ ਡਿਗਰੀਆਂ ਕਾਲਜਾਂ ਵੱਲੋਂ ਰੋਕਿਆ ਜਾਣਾ ਬਹੁਤ ਨਿੰਦਣਯੋਗ ਹੈ।

AAP will contest local bodies’ elections across the state on its party symbolAAP 

ਇਹ ਪ੍ਰਗਟਾਵਾ ਇਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾਂ ਨੇ ਕੀਤਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਵੀ ਲਿਖਕੇ ਡਿਗਰੀਆਂ ਰੋਕਣ ਵਾਲੇ ਕਾਲਜਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Punjab GovtPunjab Govt

ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੇ ਵਿਚਾਲੇ ਪਏ ਸਕਾਲਰਸ਼ਿੱਪ ਦੇ ਰੇੜਕੇ ਕਾਰਨ ਪੰਜਾਬ ਦੇ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਹਨ੍ਹੇਰੇ ਵਿੱਚ ਨਜ਼ਰ ਆ ਰਿਹਾ ਹੈ। ਪੰਜਾਬ ਦੇ ਵੱਡੀ ਗਿਣਤੀ ਦਲਿਤ ਵਿਦਿਆਰਥੀਆਂ ਨੇ ਪ੍ਰਾਈਵੇਟ ਕਾਲਜਾਂ ਵਿੱਚੋਂ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਕਾਲਰਸ਼ਿੱਪ ਦੇ ਅਧੀਨ ਡਿਗਰੀਆਂ ਪੂਰੀਆਂ ਕੀਤੀਆਂ ਹਨ। ਪ੍ਰੰਤੂ ਪੰਜਾਬ ਸਰਕਾਰ ਵੱਲੋਂ ਕਾਲਜਾਂ ਨੂੰ ਸਕਾਲਰਸ਼ਿੱਪ ਦਾ ਪੈਸਾ ਨਾ ਮਿਲਣ ਕਾਰਨ ਹੁਣ ਪ੍ਰਾਈਵੇਟ ਕਾਲਜਾਂ ਨੇ ਉਨ੍ਹਾਂ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕ ਦਿੱਤੀਆਂ ਹਨ।

Harpal Cheema Harpal Cheema

ਇਸ ਨਾਲ ਪੰਜਾਬ ਦੇ ਕਰੀਬ 7 ਲੱਖ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪੈ ਰਿਹਾ ਹੈ। ਜਿਨ੍ਹਾਂ ਵਿਦਿਆਰਥੀਆਂ ਨੇ ਆਪਣੀ ਅੱਗੇ ਪੜ੍ਹਾਈ ਜਾਰੀ ਰੱਖਣੀ ਹੈ ਜਾਂ ਕਿਤੇ ਨੌਕਰੀ ਲਈ ਅਪਲਾਈ ਕਰਨਾ ਹੈ ਹੁਣ ਉਸ ਤੋਂ ਵਾਂਝੇ ਰਹਿ ਰਹੇ ਹਨ। 'ਆਪ' ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ 63 ਕਰੋੜ ਰੁਪਏ ਦੇ ਘੁਟਾਲੇ ਕੀਤੇ ਜਾਣ ਕਾਰਨ ਕੇਂਦਰ ਸਰਕਾਰ ਨੇ ਸਕਾਲਰਸ਼ਿੱਪ ਦੀ ਅਗਲੀ ਕਿਸਤ ਭੇਜਣ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਕਾਰਨ ਕਿ ਇਨ੍ਹਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਹੁਣ ਧੁੰਦਲਾ ਦਿਖਾਈ ਦੇ ਰਿਹਾ ਹੈ।

Sadhu Singh DharmsotSadhu Singh Dharmsot

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਹੋਰ ਦਲਿਤ ਜਥੇਬੰਦੀਆਂ ਵੱਲੋਂ ਲਗਾਤਾਰ ਮੰਤਰੀ ਸਾਧੂ ਸਿੰਘ ਧਰਮਸੋਤ ਉਤੇ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਪ੍ਰੰਤੂ ਹੁਣ ਤੱਕ ਇਸ ਮਾਮਲੇ ਵਿੱਚ ਕੋਈ ਕਦਮ ਨਹੀਂ ਚੁੱਕਿਆ ਗਿਆ ਹੈ।

AAPAAP

ਅਸੀਂ ਮੰਗ ਕਰਦੇ ਹਾਂ ਕਿ ਇਸ ਘੁਟਾਲੇ ਦੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਅਧੀਨ ਸੀਬੀਆਈ ਤੋਂ ਜਾਂਚ ਕਰਵਾਉਂਦੇ ਹੋਏ ਐਸਸੀ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਦੇ ਨਾਮ ਜਨਤਕ ਕਰਦੇ ਹੋਏ ਉਨ੍ਹਾਂ ਨੂੰ ਬਣਦੀ ਸਜਾ ਦਿੱਤੀ ਜਾਵੇ। ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਕ ਹਫਤੇ  ਦੇ ਵਿੱਚ ਦਲਿਤ ਵਿਦਿਆਰਥੀਆਂ ਦੀਆਂ ਰੋਕੀਆਂ ਗਈਆਂ ਡਿਗਰੀਆਂ ਨਾ ਮਿਲੀਆਂ, ਦੋਸ਼ੀ ਕਾਲਜਾਂ ਵਿਰੁੱਧ ਬਣਦੀ ਕਾਰਵਾਈ ਨਾ ਕੀਤੀ ਤਾਂ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਖਿਲਾਫ ਤਿੱਖਾ ਸੰਘਰਸ਼ ਵਿੱਢੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement