
ਸਿੰਗਲਾ ਤੇ ਅਰੋੜਾ ਨੇ ਸੰਵਿਧਾਨਕ ਅਹੁਦਿਆਂ ਦੀ ਦੁਰਵਰਤੋਂ ਕਰਨ ਲਈ ਭਾਜਪਾ ਦੀ ਕੀਤੀ ਨਿਖੇਧੀ
ਚੰਡੀਗੜ, 4 ਜਨਵਰੀ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਸੀਨੀਅਰ ਕਾਂਗਰਸੀ ਆਗੂਆਂ ਵਿਜੈ ਇੰਦਰ ਸਿੰਗਲਾ ਅਤੇ ਸੁੰਦਰ ਸ਼ਾਮ ਅਰੋੜਾ ਨੇ ਅੱਜ ਸੂਬੇ ਵਿਚ ਲੋਕਤੰਤਰ ਰਾਹÄ ਚੁਣੀ ਹੋਈ ਸਰਕਾਰ ਨੂੰ ਕਮਜ਼ੋਰ ਕਰਨ ਲਈ ਸੰਵਿਧਾਨਕ ਅਹੁਦਿਆਂ ਦੀ ਦੁਰਵਰਤੋਂ ਕਰਨ ਲਈ ਭਾਜਪਾ ਦੀ ਨਿਖੇਧੀ ਕੀਤੀ। ਅੱਜ ਇੱਥੋਂ ਜਾਰੀ ਇਕ ਬਿਆਨ ਰਾਹÄ ਦੋਵੇਂ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਪਹਿਲਾਂ ਵੀ ਪੱਛਮੀ ਬੰਗਾਲ, ਮਹਾਰਾਸ਼ਟਰ ਅਤੇ ਹੋਰਨਾਂ ਸੂਬਿਆਂ ਵਿਚ ਰਾਜਪਾਲਾਂ ਨੇ ਲੋਕਤੰਤਰ ਰਾਹÄ ਚੁਣੀਆਂ ਸਰਕਾਰਾਂ ਦੀ ਸੰਘੀ ਘੁੱਟਣ ਦੇ ਕੋਝੇ ਯਤਨ ਕੀਤੇ ਹਨ। ਹੁਣ ਇਸੇ ਤਰ੍ਹਾਂ ਪੰਜਾਬ ਦਾ ਰਾਜਪਾਲ ਵੀ ਭਾਜਪਾ ਪੱਖੀ ਹੋ ਕੇ ਕੰਮ ਕਰ ਰਿਹਾ ਜਾਪਦਾ ਹੈ।
ਸਿੰਗਲਾ ਅਤੇ ਅਰੋੜਾ ਨੇ ਕਿਹਾ ਕਿ ਪੰਜਾਬੀ ਭਾਜਪਾ ਲੀਡਰਸ਼ਿਪ ਵਲੋਂ ਕੈਪਟਨ ਸਰਕਾਰ ਨੂੰ ਧਮਕੀ ਦੇਣ ਵਰਗੇ ਨਾਪਾਕ ਇਰਾਦਿਆਂ ਤੇ ਕੋਝੀਆਂ ਚਾਲਾਂ ਅੱਗੇ ਕਦੇ ਗੋਡੇ ਨਹÄ ਟੇਗਣਗੇ ਸਗੋਂ ਭਾਜਪਾ ਨੂੰ ਮੌਕਾ ਆਉਣ ਉਤੇ ਸਬਕ ਸਿਖਾਉਣਗੇ। ਬੇਬੁਨਿਆਦ ਅਤੇ ਗ਼ੈਰ-ਜ਼ਿੰਮੇਵਾਰਨਾ ਬਿਆਨਬਾਜ਼ੀ ਕਰਨ ਲਈ ਸਾਬਕਾ ਮੰਤਰੀ ਮਨੋਰੰਜਨ ਕਾਲੀਆ ’ਤੇ ਵਰਦਿਆਂ ਮੰਤਰੀ ਨੇ ਕਿਹਾ ਕਿ ਭਾਜਪਾ ਆਗੂ ਨਾ ਕਦੇ ਫ਼ੌਜ ਵਿਚ ਰਹੇ ਹਨ ਤੇ ਨਾ ਹੀ ਅਪਣੇ ਸਕੂਲ ਦੇ ਦਿਨਾਂ ਦੌਰਾਨ ਕਦੇ ਵੀ ਐਨ.ਸੀ.ਸੀ. ਵਿਚ ਨਹÄ ਗਏ ਜਿਸ ਕਾਰਨ ਉਹ ਇਸ ਗੱਲ ਤੋਂ ਪੂਰੀ ਤਰਾਂ ਅਣਜਾਣ ਹਨ ਕਿ ਕੋਈ ਜਨਰਲ ਜਾਂ ਕਮਾਂਡਰ ਕੇਵਲ ਅਪਣੇ ਅਧੀਨ ਕੰਮ ਕਰ ਰਹੇ ਅਧਿਕਾਰੀਆਂ ਨੂੰ ਹੀ ਤਲਬ ਕਰ ਸਕਦਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਮੁੱਖ ਮੰਤਰੀ ਅਫ਼ਸਰਾਂ ਨੂੰ ਅਪਣੇ ਅਧਿਕਾਰੀ ਕਹਿ ਰਹੇ ਹਨ ਤਾਂ ਇਸ ਵਿਚ ਕੋਈ ਅਤਕਥਨੀ ਨਹÄ ਹੈ ਕਿਉਂ ਜੋ ਮੁੱਖ ਮੰਤਰੀ ਖ਼ੁਦ ਫ਼ੌਜ ਦਾ ਪਿਛੋਕੜ ਰੱਖਦੇ ਹਨ ਅਤੇ ਉਨ੍ਹਾਂ ਨੂੰ ਇਹ ਕਹਿਣ ਦਾ ਪੂਰਾ ਹੱਕ ਹੈ ਕਿ ਕਿਉਂਕਿ ਸੂਬੇ ਦੇ ਅਧਿਕਾਰੀ ਉਨ੍ਹਾਂ ਨੂੰ ਸਿੱਧੇ ਜਵਾਬਦੇਹ ਹਨ।
ਸਿੰਗਲਾ ਅਤੇ ਅਰੋੜਾ ਨੇ ਸਾਬਕਾ ਮੰਤਰੀ ਨੂੰ ਯਾਦ ਦਿਵਾਇਆ ਕਿ ਰਾਜਪਾਲ ਮਹਿਜ਼ ਇਕ ਸੰਵਿਧਾਨਿਕ ਅਹੁਦਾ ਹੁੰਦਾ ਹੈ ਜਦਕਿ ਅਸਲ ਸ਼ਕਤੀਆਂ ਲੋਕਤੰਤਰੀ ਢੰਗ ਨਾਲ ਚੁਣੀ ਗਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਹੱਥਾਂ ਵਿੱਚ ਹਨ।
urgent