
ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਮੱਲਪੁਰ ਅੜਕਾਂ ਤੋਂ ਸਾਹਮਣੇ ਆਇਆ ਦਿਲ ਦਹਿਲਾ ਦੇਣ ਵਾਲਾ ਮਾਮਲਾ
ਨਵਾਂ ਸ਼ਹਿਰ: ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਮੱਲਪੁਰ ਅੜਕਾਂਤੋਂ ਤੋਂ ਦਿਲ ਦਹਿਲਾਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੇ ਇਕੋ ਪਰਿਵਾਰ ਦੇ ਤਿੰਨ ਜੀਆਂ ਵੱਲੋਂ ਖੁਦਕੁਸ਼ੀ ਕਰ ਲਈ ਗਈ।
Three members of family commit suicide
ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨਾਂ ਬਾਅਦ ਲੜਕੀ ਦਾ ਵਿਆਹ ਰੱਖਿਆ ਹੋਇਆ ਸੀ। ਪਰਿਵਾਰ ਵਿਚ ਇਕ ਲੜਕਾ ਤੇ 7 ਲੜਕੀਆਂ ਸਨ, ਜਿਨ੍ਹਾਂ ਵਿਚੋਂ ਲੜਕੇ ਦੀ ਪਹਿਲਾਂ ਹੀ ਹਾਦਸੇ ਵਿਚ ਮੌਤ ਹੋ ਚੁੱਕੀ ਹੈ ਤੇ 6 ਕੁੜੀਆਂ ਦਾ ਵਿਆਹ ਹੋ ਚੁੱਕਿਆ ਹੈ।
Three members of family commit suicide
ਮ੍ਰਿਤਕਾਂ ਦੀ ਪਛਾਣ ਪਿਤਾ ਜੀਤ ਰਾਮ, ਪਤਨੀ ਚੰਨੋ ਤੇ ਬੇਟੀ ਯਮਨਾ ਦੇਵੀ ਵਜੋਂ ਹੋਈ ਹੈ। ਘਟਨਾ ਦੇ ਪਿੱਛੇ ਕਾਰਣਾਂ ਦਾ ਹਾਲੇ ਤੱਕ ਪਤਾ ਨਹੀਂ ਚੱਲ ਸਕਿਆਂ ਹੈ। ਫਿਲਹਾਲ ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।