ਕੇਂਦਰਸਰਕਾਰਭਾਜਪਾਦੇਇਸ਼ਾਰੇਤੇਅਫ਼ਸਰਾਂ ਨੂੰਸੱਦ ਕੇ ਰਾਜਪਾਲ ਦੇਅਹੁਦੇਦੀਦੁਰਵਰਤੋਂਕਰਰਹੀਹੈ ਸੁਖਬੀਰਬਾਦਲ
Published : Jan 5, 2021, 3:01 am IST
Updated : Jan 5, 2021, 3:01 am IST
SHARE ARTICLE
image
image

ਕੇਂਦਰ ਸਰਕਾਰ ਭਾਜਪਾ ਦੇ ਇਸ਼ਾਰੇ 'ਤੇ ਅਫ਼ਸਰਾਂ ਨੂੰ ਸੱਦ ਕੇ ਰਾਜਪਾਲ ਦੇ ਅਹੁਦੇ ਦੀ ਦੁਰਵਰਤੋਂ ਕਰ ਰਹੀ ਹੈ : ਸੁਖਬੀਰ ਬਾਦਲ

ਕਿਹਾ ਕਿ ਮੌਜੂਦਾ ਹਾਲਾਤ ਪ੍ਰਧਾਨ ਮੰਤਰੀ ਦੇ ਹੰਕਾਰ ਕਾਰਨ ਬਣੇ


ਪਟਿਆਲਾ, 4 ਜਨਵਰੀ (ਜਸਪਾਲ ਸਿੰਘ ਢਿੱਲੋਂ): ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਅਫ਼ਸਰਾਂ ਨੂੰ ਜਵਾਬ ਤਲਬੀ ਲਈ ਰਾਜਪਾਲ ਭਵਨ ਸੱਦ ਕੇ ਪੰਜਾਬ ਦੇ ਰਾਜਪਾਲ ਦੇ ਅਹੁਦੇ ਦੀ ਦੁਰਵਰਤੋਂ ਕਰ ਰਹੀ ਹੈ ਤੇ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰਾਜਪਾਲ ਨੂੰ ਭਾਰਤੀ ਜਨਤਾ ਪਾਰਟੀ ਦਾ ਬੁਲਾਰਾ ਨਹੀਂ ਬਣਨਾ ਚਾਹੀਦਾ | ਇਥੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਕਿਸਾਨ ਸੰਘਰਸ਼ ਵਿਚ ਸ਼ਹੀਦ ਹੋਏ ਸੰਤ ਰਾਮ ਸਿੰਘ ਸਿੰਗੜੀ ਵਾਲਿਆਂ ਤੇ ਜ਼ਿਲ੍ਹੇ ਦੇ ਹੋਰ ਕਿਸਾਨਾਂ ਦੀ ਆਤਮਕ ਸ਼ਾਂਤੀ ਲਈ ਰੱਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਵਿਚ ਭਰਵੇਂ ਇਕੱਠ ਨੁੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਰਾਜਪਾਲ ਦੇ ਅਹੁਦੇ ਦੀ ਉਸੇ ਤਰੀਕੇ ਦੁਰਵਰਤੋਂ ਹੋ ਰਹੀ ਹੈ, ਜਿਵੇਂ ਪੱਛਮੀ ਬੰਗਾਲ ਵਿਚ ਕੀਤੀ ਜਾ ਰਹੀ ਹੈ |
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਜ਼ਹਿਰੀਲੀ ਸ਼ਰਾਬ ਦੁਖਾਂਤ, ਸ਼ਰਾਬ ਤੇ ਰੇਤ ਮਾਫ਼ੀਆ ਤੇ ਪਿਛਲੇ ਕੁੱਝ ਸਾਲਾਂ ਵਿਚ ਸਿਆਸਤ ਦਾ ਅਪਰਾਧੀਕਰਨ ਵਰਗੇ ਕਈ ਜਨਤਕ ਮੁੱਦਿਆਂ 'ਤੇ ਰਾਜਪਾਲ ਕੋਲ ਪਹੁੰਚ ਕਰ ਕੇ ਯਾਦ ਪੱਤਰ ਦਿਤੇ ਸਨ ਪਰ ਰਾਜਪਾਲ ਨੇ ਇਕ ਵੀ ਮਾਮਲੇ ਵਿਚ ਕਾਰਵਾਈ ਨਹੀਂ ਕੀਤੀ | ਉਨ੍ਹਾਂ ਕਿਹਾ ਕਿ ਹੁਣ ਜਦੋਂ ਭਾਜਪਾ ਵਰਕਰਾਂ ਦੇ ਹਿੱਤ ਦਾਅ 'ਤੇ ਲੱਗੇ ਹਨ ਤਾਂ ਰਾਜਪਾਲ ਨੇ ਫ਼ੁਰਤੀ ਨਾਲ ਕਾਰਵਾਈ ਕੀਤੀ ਤੇ ਸੱਭ ਤੋਂ ਸੀਨੀਅਰ ਅਫ਼ਸਰਾਂ ਦੀ ਝਾੜ ਝੰਬ ਕਰ ਦਿਤੀ |
ਇਸੇ ਮਾਮਲੇ 'ਤੇ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵਰ੍ਹਦਿਆਂ ਬਾਦਲ ਨੇ ਕਿਹਾ ਕਿ ਬਜਾਏ ਰਾਜਪਾਲ ਦੀ ਕਾਰਵਾਈ 'ਤੇ ਮੀਡੀਆ ਵਿਚ ਇਤਰਾਜ਼ ਚੁੱਕਣ ਉਤੇ ਉਨ੍ਹਾਂ ਨੂੰ ਅਫ਼ਸਰਾਂ ਨੂੰ ਰਾਜ ਭਵਨ ਜਾਣ ਤੋਂ ਰੋਕਣਾ ਚਾਹੀਦਾ ਸੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਇਹ ਅਤੇ ਹੋਰ ਕਾਰਵਾਈਆਂ ਸਠਾਬਤ ਕਰਦੀਆਂ ਹਨ ਕਿ ਉਹ ਦੋਗਲੀ ਖੇਡ-ਖੇਡ ਰਹੇ ਹਨ ਅਤੇ ਲਾਜ਼ਮੀ ਤੌਰ 'ਤੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਹਨ, ਨਾ ਕਿ ਕਿਸਾਨਾਂ ਨਾਲ | ਉਨ੍ਹਾਂ ਨੇ ਇਹ ਵੀ ਦਸਿਆ ਕਿ ਕਿਵੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾ ਸਿਰਫ਼ ਏ ਪੀ ਐਮ ਸੀ ਐਕਟ ਵਿਚ ਸੋਧ ਕੀਤੀ ਤੇ ਉਹੀ ਮੱਦਾਂ ਸ਼ਾਮਲ ਕੀਤੀਆਂ ਜੋ ਕੇਂਦਰੀ ਕਾਨੂੰਨਾਂ ਵਿਚ ਹਨ ਅਤੇ ਹੁਣ ਇਸ ਨੂੰ ਖ਼ਾਰਜ ਕਰਨ ਤੋਂ ਇਨਕਾਰੀ ਹਨ |

ਫੋਟੋ ਨੰ: 4 ਪੀਏਟੀ 12

SHARE ARTICLE

ਏਜੰਸੀ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement