ਕੇਂਦਰ ਵਲੋਂ PM ਮੋਦੀ ਦੀ ਸੁਰੱਖਿਆ 'ਤੇ ਚੁੱਕੇ ਸਵਾਲਾਂ ਦਾ CM ਚੰਨੀ ਨੇ ਦਿਤਾ ਜਵਾਬ 
Published : Jan 5, 2022, 3:56 pm IST
Updated : Jan 5, 2022, 3:56 pm IST
SHARE ARTICLE
CM Charanjit Singh Channi
CM Charanjit Singh Channi

PM ਮੋਦੀ ਦੀ ਸੁਰੱਖਿਆ 'ਚ ਕਮੀ ਦਾ ਹਵਾਲਾ ਦਿੰਦਿਆਂ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

ਫ਼ਿਰੋਜ਼ਪੁਰ: ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਰੈਲੀ ਮੁਲਤਵੀ ਹੋ ਗਈ ਹੈ ਅਤੇ ਇਸ ਦਾ ਕਾਰਨ ਖ਼ਰਾਬ ਮੌਸਮ ਦੱਸਿਆ ਜਾ ਰਿਹਾ ਸੀ ਪਰ ਹੁਣ ਗ੍ਰਹਿ ਮੰਤਰਾਲੇ ਵਲੋਂ ਕਿਹਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਉਨ੍ਹਾਂ ਦੀ ਸੁਰੱਖਿਆ ਵਿੱਚ ਢਿੱਲ ਕਾਰਨ ਮੁਲਤਵੀ ਕੀਤੀ ਗਈ ਹੈ। ਇਸੇ ਤਹਿਤ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਹ ਖ਼ੁਲਾਸਾ ਕਰਦਿਆਂ ਪੰਜਾਬ ਸਰਕਾਰ ਨੂੰ ਇਨ੍ਹਾਂ ਕਾਰਨਾਂ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। 

pm modi pm modi

ਉਧਰ ਮੁੱਖ ਮੰਤਰੀ ਚੰਨੀ ਵਲੋਂ ਜਵਾਬ ਦਿੰਦਿਆਂ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਉਨ੍ਹਾਂ ਵਲੋਂ ਕੋਈ ਵੀ ਲਾਪਰਵਾਹੀ ਜਾਂ ਅਣਗਹਿਲੀ ਨਹੀਂ ਹੋਈ ਹੈ ਸਗੋਂ ਪੀਐੱਮਓ ਵਲੋਂ ਦਿਤੀ ਸਮਾਂ ਸਰਨਿ ਤਹਿਤ ਪ੍ਰਧਾਨ ਮੰਤਰੀ ਦਾ ਹਵਾਈ ਮਾਰਗ ਦਾ ਪ੍ਰੋਗਰਾਮ ਸੀ।  ਉਨ੍ਹਾਂ ਕਿਹਾ ਕਿ ਮੌਸਮੀ ਖਰਾਬੀ ਦੇ ਚਲਦਿਆਂ ਪ੍ਰਧਾਨ ਮੰਤਰੀ ਦਾ ਪ੍ਰੋਗਰਾਮ ਮੌਕੇ 'ਤੇ ਬਦਲਿਆ ਹੈ।

pm modi pm modi

ਦੱਸਣਯੋਗ ਹੈ ਕਿ ਜਦੋਂ ਪ੍ਰਧਾਨ ਮੰਤਰੀ ਦਾ ਕਾਫ਼ਲਾ ਹੁਸੈਨੀਵਾਲਾ ਸਥਿਤ ਰਾਸ਼ਟਰੀ ਸ਼ਹੀਦ ਸਮਾਰਕ ਤੋਂ ਕਰੀਬ 30 ਕਿਲੋਮੀਟਰ ਦੂਰ ਇੱਕ ਫਲਾਈਓਵਰ 'ਤੇ ਪਹੁੰਚਿਆ ਤਾਂ ਪਤਾ ਲੱਗਾ ਕਿ ਕਿਸਾਨਾਂ ਵਲੋਂ ਸੜਕ ਜਾਮ ਕਰ ਦਿੱਤੀ ਗਈ ਹੈ।

pm modi pm modi

ਇਸ ਤੋਂ ਬਾਅਦ ਪ੍ਰਧਾਨ ਮੰਤਰੀ 15-20 ਮਿੰਟ ਤੱਕ ਫਲਾਈਓਵਰ 'ਤੇ ਫਸੇ ਰਹੇ। ਸੁਰੱਖਿਆ 'ਚ ਇਸ ਗੰਭੀਰ ਖਾਮੀ ਦਾ ਨੋਟਿਸ ਲੈਂਦਿਆਂ ਗ੍ਰਹਿ ਮੰਤਰਾਲੇ ਨੇ ਸੂਬਾ ਸਰਕਾਰ ਤੋਂ ਵਿਸਥਾਰਤ ਰਿਪੋਰਟ ਮੰਗੀ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਨੂੰ ਇਸ ਕੁਤਾਹੀ ਦੀ ਜ਼ਿੰਮੇਵਾਰੀ ਤੈਅ ਕਰਕੇ ਸਖ਼ਤ ਕਾਰਵਾਈ ਕਰਨ ਲਈ ਵੀ ਕਿਹਾ ਗਿਆ ਹੈ।  

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement