ਨਸ਼ਾ ਤਸਕਰੀ ਮਾਮਲਾ: 'ਕੈਪਟਨ ਵਾਂਗ ਬਾਦਲਾਂ ਨਾਲ ਨੂਰਾ-ਕੁਸ਼ਤੀ ਖੇਡ ਰਹੇ ਹਨ ਚੰਨੀ ਅਤੇ ਰੰਧਾਵਾ'
Published : Jan 5, 2022, 7:30 pm IST
Updated : Jan 5, 2022, 7:30 pm IST
SHARE ARTICLE
Meet Hayer
Meet Hayer

ਚੰਨੀ ਸਰਕਾਰ ਜਾਣਬੁੱਝ ਕੇ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ- ਮੀਤ ਹੇਅਰ

ਚੰਡੀਗੜ੍ਹ : ਬਹੁ-ਚਰਚਿਤ ਸਿੰਥੈਟਕ ਡਰੱਗ ਕੇਸ 'ਚ ਘਿਰੇ ਬਾਦਲ ਪਰਿਵਾਰ ਦੇ ਮੈਂਬਰ ਅਤੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਬੁੱਧਵਾਰ ਵੀ ਰਾਹਤ ਨਾ ਦਿੱਤੇ ਜਾਣ 'ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਮੀਤ ਹੇਅਰ ਨੇ ਦੋਸ਼ ਲਗਾਇਆ ਕਿ ਨਸ਼ਾ ਮਾਫ਼ੀਆ ਦੇ 75: 25 ਖੇਡ 'ਚ ਤੱਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਗ੍ਰਹਿ-ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਬਾਦਲ ਪਰਿਵਾਰ ਨਾਲ ਨੂਰਾ-ਕੁਸ਼ਤੀ ਖੇਡ ਕੇ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

Bikram Singh MajithiaBikram Singh Majithia

ਬੁੱਧਵਾਰ ਨੂੰ ਜਾਰੀ ਬਿਆਨ ਰਾਹੀਂ ਮੀਤ ਹੇਅਰ ਨੇ ਕਿਹਾ ਕਿ ਚੰਨੀ ਸਰਕਾਰ ਜਾਣਬੁੱਝ ਕੇ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ, ਜਦਕਿ ਮਾਨਯੋਗ ਹਾਈਕੋਰਟ ਨੇ ਅੱਜ ਵੀ ਮਜੀਠੀਆ ਨੂੰ ਰਾਹਤ ਨਹੀਂ ਦਿੱਤੀ। ਮੀਤ ਹੇਅਰ ਨੇ ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਦਫ਼ਤਰ ਵੀ ਇਸ ਹਾਈਪ੍ਰੋਫਾਇਲ ਦੀ ਢਿੱਲੀ ਪੈਰਵੀ ਕਰ ਰਿਹਾ ਹੈ, ਜੇਕਰ ਮਜੀਠੀਆ ਖ਼ਿਲਾਫ਼ ਐਫਆਈਆਰ ‘ਚ ਦਮ ਹੁੰਦਾ ਅਤੇ ਏਜੀ ਦਫ਼ਤਰ ਪੂਰੀ ਮੁਸਤੈਦੀ ਨਾਲ ਪੈਰਵੀ ਕਰਦਾ ਹੁੰਦਾ ਤਾਂ ਮਜੀਠੀਆ ਦੀ ਪਟੀਸ਼ਨ ਹੁਣ ਤੱਕ ਰੱਦ ਹੋਈ ਹੁੰਦੀ।

CM CHANNICM CHANNI

ਮੀਤ ਹੇਅਰ ਨੇ ਕਿਹਾ ਕਿ ਜੇਕਰ ਚੰਨੀ ਸਰਕਾਰ ਪੰਜਾਬ ‘ਚੋਂ ਨਸ਼ਿਆਂ ਦਾ ਜਾਲ ਖ਼ਤਮ ਕਰਨ ਲਈ ਹੱਤੀ ਭਰ ਵੀ ਵਚਨਬੱਧ ਹੁੰਦੀ ਤਾਂ ਬਿਕਰਮ ਸਿੰਘ ਮਜੀਠੀਆ ਉਸੇ ਦਿਨ ਗ੍ਰਿਫ਼ਤਾਰ ਕਰ ਲਿਆ ਜਾਂਦਾ, ਜਿਸ ਦਿਨ ਮਜੀਠੀਆ ਵਿਰੁੱਧ ਐਫਆਈਆਰ ਦਰਜ ਕੀਤੀ ਸੀ। ਪਰ ਕਿਉਂਕਿ ਐਫਆਈਆਰ ਸਿਰਫ਼ ਸਿਆਸੀ ਸਟੰਟ ਸੀ, ਇਸ ਲਈ ਮਜੀਠੀਆ ਨੂੰ ਹੱਥ ਨਹੀਂ ਪਾਇਆ ਜਾ ਰਿਹਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement