PM ਮੋਦੀ ਦੀ ਰੈਲੀ ਦਾ ਵਿਰੋਧ ਕਰਨ ਮੀਂਹ 'ਚ ਡਟੇ ਕਿਸਾਨ, ਟਰੈਕਟਰ-ਟਰਾਲੀਆਂ ’ਚ ਪਹੁੰਚ ਰਹੇ ਫਿਰੋਜ਼ਪੁਰ
Published : Jan 5, 2022, 2:13 pm IST
Updated : Jan 5, 2022, 2:14 pm IST
SHARE ARTICLE
PM Modi Punjab Visit
PM Modi Punjab Visit

ਤਿੰਨ ਖੇਤੀ ਰੱਦ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਪਹੁੰਚੇ ਹਨ।

ਫਿਰੋਜ਼ਪੁਰ: ਤਿੰਨ ਖੇਤੀ ਰੱਦ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਪਹੁੰਚੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਫ਼ਿਰੋਜ਼ਪੁਰ ਦੇ ਹੁਸੈਨੀਵਾਲਾ ਬਾਰਡਰ 'ਤੇ ਪਹੁੰਚ ਕੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਉਹ ਪੰਜਾਬ ਲਈ 5 ਵੱਡੇ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ।

Farmers ProtestFarmers Protest

ਪ੍ਰਧਾਨ ਮੰਤਰੀ ਦੀ ਇਸ ਫੇਰੀ ਨੂੰ ਲੈ ਕਿਸਾਨਾਂ ਵਿਚ ਭਾਰੀ ਰੋਸ ਹੈ। ਪੰਜਾਬ ਭਰ ਦੇ ਕਿਸਾਨ ਇਕੱਠੇ ਹੋ ਕੇ ਫਿਰੋਜ਼ਪੁਰ ਪਹੁੰਚ ਰਹੇ ਹਨ। ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦੇ ਚਲਦਿਆਂ ਕਈ ਥਾਈਂ ਪੁਲਿਸ ਅਤੇ ਕਿਸਾਨ ਆਹਮੋ ਸਾਹਮਣੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੋਟਾਂ ਹਾਸਲ ਕਰਨ ਲਈ ਪੰਜਾਬੀਆਂ ਨੂੰ ਲੁਭਾਉਣ ਆਏ ਹਨ ਪਰ ਉਹ ਉਹਨਾਂ ਕੋਲੋਂ ਅਪਣੇ ਸਵਾਲਾਂ ਦੇ ਜਵਾਬ ਚਾਹੁੰਦੇ ਹਨ।

PM Modi Punjab VisitPM Modi Punjab Visit

ਭਾਰੀ ਮੀਂਹ ਦੇ ਬਾਵਦੂਦ ਕਿਸਾਨ ਫਿਰੋਜ਼ਪੁਰ ਵਿਖੇ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ 13-14 ਮਹੀਨੇ ਦਿੱਲੀ ਦੀਆਂ ਬਰੂਹਾਂ ’ਤੇ ਡਟੇ ਰਹੇ, ਉਸ ਤੋਂ ਬਾਅਦ ਸਰਕਾਰ ਨੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ। ਹੁਣ ਇਸ ਤੋਂ ਬਾਅਦ ਕਿਸਾਨਾਂ ਦੀਆਂ ਬਾਕੀ ਮੰਗਾਂ ਉੱਤੇ ਕੋਈ ਕਾਰਵਾਈ ਨਹੀਂ ਹੋਈ ਹੈ। ਇਸ ਦੇ ਨਾਲ ਹੀ ਉਹਨਾਂ ਦਾ ਕਹਿਣਾ ਹੈ ਕਿ ਸ਼ਹੀਦ ਕਿਸਾਨਾਂ ਸਬੰਧੀ ਵੀ ਸਰਕਾਰ ਨੇ ਕੋਈ ਐਲਾਨ ਨਹੀਂ ਕੀਤਾ। ਪ੍ਰਧਾਨ ਮੰਤਰੀ ਦੀ ਰੈਲੀ ਵਿਚ ਸ਼ਾਮਲ ਹੋਣ ਜਾ ਰਹੇ ਲੋਕਾਂ ਦਾ ਵੀ ਕਿਸਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵਲੋਂ ਰੈਲੀਆਂ ਨੂੰ ਜਾ ਰਹੀਆਂ ਬੱਸਾਂ ਨੂੰ ਰੋਕਿਆ ਜਾ ਰਿਹਾ ਹੈ, ਜਿਸ ਦੇ ਚਲਦਿਆਂ ਭਾਜਪਾ ਵਰਕਰਾਂ ਅਤੇ ਕਿਸਾਨਾਂ ਵਿਚ ਟਕਰਾਅ ਵੀ ਦੇਖਣ ਨੂੰ ਮਿਲਿਆ ਹੈ।

Farmers ProtestFarmers Protest

ਭਾਰੀ ਵਿਰੋਧ ਨੂੰ ਦੇਖਦਿਆਂ ਕੇਂਦਰੀ ਮੰਤਰੀ ਗਜਿੰਦਰ ਸ਼ੇਖਾਵਤ ਨੇ ਕਿਸਾਨਾਂ ਨੂੰ ਜਲਦ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਵੀ ਦਿੱਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਸਾਰੇ ਮਸਲੇ ਜਲਦੀ ਹੱਲ਼ ਕੀਤੇ ਜਾਣਗੇ। ਉਹਨਾਂ ਕਿਹਾ ਕਿ ਕਿਸਾਨਾਂ ਖਿਲਾਫ ਦਰਜ ਪਰਚੇ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਘੱਟੋ ਘੱਟ ਸਮਰਥਨ ਮੁੱਲ਼ ਦੀ ਗਰੰਟੀ ਵਾਲੀ ਕਮੇਟੀ ਦਾ ਕੰਮ ਵੀ ਸ਼ੁਰੂ ਹੋ ਚੁੱਕਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement