ਸੂਬੇ ਵਿਚ ਰਾਸ਼ਟਰਪਤੀ ਰਾਜ ਹੋਵੇ ਲਾਗੂ - ਕੈਪਟਨ ਅਮਰਿੰਦਰ ਸਿੰਘ 
Published : Jan 5, 2022, 6:15 pm IST
Updated : Jan 5, 2022, 6:15 pm IST
SHARE ARTICLE
Captain Amarinder Singh
Captain Amarinder Singh

ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ

ਚੰਡੀਗੜ੍ਹ : ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋ ਗਈ ਹੈ ਅਤੇ ਇਸ ਦਾ ਕਾਰਨ ਸੁਰੱਖਿਆ ਇੰਤਜ਼ਾਮਾਂ ਵਿਚ ਕੁਤਾਹੀ ਕਿਹਾ ਜਾ ਰਿਹਾ ਹੈ। ਇਸ ਸਭ ਦੇ ਵਿਚ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਦੇ ਇਸ ਹਾਲਾਤ ਦੇ ਮੱਦੇਨਜ਼ਰ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਣਾ ਚਾਹੀਦਾ ਹੈ।

pm modi pm modi

ਇਨ੍ਹਾਂ ਹੀ ਨਹੀਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੋ ਆਪਣੇ ਪ੍ਰਧਾਨ ਮੰਤਰੀ ਦੀ ਰੱਖਿਆ ਨਹੀਂ ਕਰ ਸਕਦੇ ਅਜਿਹੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

Captain Amarinder Singh Captain Amarinder Singh

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, "ਇਹ ਪੰਜਾਬ ਸਰਕਾਰ ਦੀ ਪੂਰੀ ਤਰ੍ਹਾਂ ਨਾਕਾਮੀ ਹੈ।ਪਾਕਿਸਤਾਨ ਦੀ ਸਰਹੱਦ ਮਹਿਜ਼ 10 ਕਿਲੋਮੀਟਰ ਦੂਰ ਹੀ, ਜਦੋਂ ਤੁਸੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਨਿਰਵਿਘਨ ਰਸਤਾ ਨਹੀਂ ਦੇ ਸਕਦੇ ਤਾਂ ਤੁਹਾਨੂੰ ਅਹੁਦੇ 'ਤੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਤੁਹਾਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ!” ਉਨ੍ਹਾਂ ਨੇ ਅੱਗੇ ਦੋਸ਼ ਲਾਇਆ ਕਿ ਇਸ ਕੁਤਾਹੀ ਲਈ ਮੁੱਖ ਮੰਤਰੀ ਚੰਨੀ ਜ਼ਿੰਮੇਵਾਰ ਹੈ ਕਿਉਂਕਿ ਉਹ ਸੂਬੇ ਦੇ ਮੁੱਖ ਮੰਤਰੀ ਹਨ। 

ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਨੇ ਪਿਛਲੇ ਸਾਲ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਸੂਬੇ ਦੀ ਸੱਤਾਧਾਰੀ ਕਾਂਗਰਸ ਨੂੰ ਛੱਡ ਕੇ ਆਪਣੀ ਨਵੀਂ ਪਾਰਟੀ 'ਪੰਜਾਬ ਲੋਕ ਕਾਂਗਰਸ' ਬਣਾਈ ਸੀ। ਉਨ੍ਹਾਂ ਦੀ ਪਾਰਟੀ  ਇਸ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ-ਸੰਯੁਕਤ ਨਾਲ ਗਠਜੋੜ ਵਿੱਚ ਹੈ।

SHARE ARTICLE

ਏਜੰਸੀ

Advertisement

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM
Advertisement