ਕੇਜਰੀਵਾਲ ਨੂੰ  ਕੋਰੋਨਾ ਹੋਣ ਕਾਰਨ ਸੰਯੁਕਤ ਸਮਾਜ ਮੋਰਚੇ ਲਈ ਵੱਡੀ ਚੁਨੌਤੀ ਬਣਿਆ
Published : Jan 5, 2022, 7:31 am IST
Updated : Jan 5, 2022, 7:31 am IST
SHARE ARTICLE
image
image

ਕੇਜਰੀਵਾਲ ਨੂੰ  ਕੋਰੋਨਾ ਹੋਣ ਕਾਰਨ ਸੰਯੁਕਤ ਸਮਾਜ ਮੋਰਚੇ ਲਈ ਵੱਡੀ ਚੁਨੌਤੀ ਬਣਿਆ

ਭਗਵੰਤ ਮਾਨ ਦੇ ਨਾਮ ਨੇ ਬਲਬੀਰ ਸਿੰਘ ਰਾਜੇਵਾਲ ਦੀਆਂ ਉਮੀਦਾਂ 'ਤੇ ਫੇਰਿਆ ਪਾਣੀ

ਚੰਡੀਗੜ੍ਹ, 4 ਜਨਵਰੀ (ਚਰਨਜੀਤ ਸਿੰਘ ਸੁਰਖ਼ਾਬ): ਕੋਰੋਨਾ ਦੀ ਤੀਸਰੀ ਲਹਿਰ ਦੇ ਚਲਦੇ ਜਿਥੇ ਲਗਾਤਾਰ ਮਾਮਲਿਆਂ ਵਿਚ ਵਾਧਾ ਦੇਖਣ ਨੂੰ  ਮਿਲ ਰਿਹਾ ਹੈ ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਰੋਨਾ ਪਾਜ਼ੇਟਿਵ ਹੋ ਗਏ ਹਨ | ਕੇਜਰੀਵਾਲ ਨੂੰ  ਕੋਰੋਨਾ ਹੋਣ ਨਾਲ ਸੰਯੁਕਤ ਸਮਾਜ ਮੋਰਚੇ ਲਈ ਵੱਡੀ ਚੁਨੌਤੀ ਖੜੀ ਕਰ ਰਿਹਾ ਹੈ |
ਦਰਅਸਲ ਸੰਯੁਕਤ ਸਮਾਜ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਵਲੋਂ ਬੀਤੇ ਦਿਨੀਂ ਇਕ ਬਿਆਨ ਦਿਤਾ ਗਿਆ ਸੀ ਜਿਸ ਮੁਤਾਬਕ ਆਮ ਆਦਮੀ ਪਾਰਟੀ ਅਪਣੇ ਵਲੋਂ ਐਲਾਨੇ ਗਏ ਉਮੀਦਵਾਰਾ ਦੀ ਸੂਚੀ ਵਿਚ ਬਦਲਾਅ ਕਰ ਸਕਦੀ ਹੈ | ਦਸਣਯੋਗ ਹੈ ਕਿ ਰਾਜੇਵਾਲ ਵਲੋਂ ਬਿਆਨ ਦਿਤਾ ਗਿਆ ਸੀ ਕਿ ਆਮ ਆਦਮੀ ਪਾਰਟੀ ਤੇ ਸੰਯੁਕਤ ਸਮਾਜ ਮੋਰਚੇ ਦੇ ਗਠਜੋੜ ਦੀ ਗੱਲਬਾਤ ਜਾਰੀ ਹੈ ਤੇ ਜੇਕਰ ਇਹ ਗੱਲਬਾਤ ਸਫ਼ਲ ਹੁੰਦੀ ਹੈ ਤਾਂ 'ਆਪ' ਵਲੋਂ ਅਪਣੇ ਉਮੀਦਵਾਰਾ ਦੀ ਸੂਚੀ ਬਦਲੀ ਜਾਂ ਸਕਦੀ ਹੈ | ਦਸਣਯੋਗ ਹੈ ਕਿ ਆਮ ਆਦਮੀ ਪਾਰਟੀ ਵਲੋਂ ਹੁਣ ਤਕ 101 ਉਮੀਦਵਾਰਾਂ ਦੇ ਨਾਮ ਐਲਾਨ ਦਿਤੇ ਗਏ ਹਨ ਤੇ ਦੂਜੇ ਪਾਸੇ ਸੰਯੁਕਤ ਸਮਾਜ ਮੋਰਚਾ ਵੀ 117 ਸੀਟਾਂ 'ਤੇ ਚੋਣ ਲੜਨ ਦਾਂ ਐਲਾਨ ਕਰ ਚੁੱਕਿਆ ਹੈ ਪਰ ਪਿਛਲੇ ਕਈ ਦਿਨਾਂ ਤੋਂ ਇਹ ਚਰਚਾ ਵੀ ਚਲ ਰਹੀ ਹੈ ਕਿ ਸੰਯੁਕਤ ਸਮਾਜ ਮੋਰਚੇ ਵਲੋਂ 'ਆਪ' ਨਾਲ 40 ਤੋਂ 50 ਸੀਟਾਂ ਨੂੰ  ਲੈ ਕੇ ਗੱਲਬਾਤ ਚਲ ਰਹੀ ਹੈ, ਜੋ ਅਜੇ ਤਕ ਕਿਸੇ ਸਿਰੇ ਨਹੀਂ ਲੱਗੀ | ਉਧਰ ਅਜਿਹੇ ਹਾਲਾਤ ਵਿੱਚ ਅਰਵਿੰਦ ਕੇਜਰੀਵਾਲ ਵਲੋਂ ਖ਼ੁਦ ਨੂੰ  ਏਕਾਂਤਵਾਸ ਕਰ ਲੈਣਾ ਸੰਯੁਕਤ ਸਮਾਜ ਮੋਰਚੇ ਲਈ ਵੱਡੀ ਮੁਸ਼ਕਲ ਬਣ ਗਿਆ ਹੈ ਕਿਉਂਕਿ ਅਜਿਹੀ ਸਥਿਤੀ ਵਿਚ 'ਆਪ' ਤੇ ਸੰਯੁਕਤ ਸਮਾਜ ਮੋਰਚੇ ਦਾ ਗਠਜੋੜ ਹੁੰਦਾ ਨਜ਼ਰ ਨਹੀਂ ਆ ਰਿਹਾ | 
ਇਸ ਨਾਲ ਬਲਬੀਰ ਸਿੰਘ ਰਾਜੇਵਾਲ ਲਈ ਇਕ ਹੋਰ ਵੱਡੀ ਮੁਸ਼ਕਲ ਖੜੀ ਹੁੰਦੀ ਦਿਖਾਈ ਦੇ ਰਹੀ ਹੈ | ਹੁਣ ਤਕ ਚਰਚਾ ਦਾ ਵਿਸ਼ਾ ਇਹ ਵੀ ਰਿਹਾ ਕਿ ਆਮ ਆਦਮੀ ਪਾਰਟੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ  ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਮੈਦਾਨ ਵਿਚ ਉਤਾਰ ਸਕਦੀ ਹੈ, ਪਰ ਹੁਣ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਵੀ ਸਾਹਮਣੇ ਆਈ ਹੈ ਕਿ ਆਮ ਆਦਮੀ ਪਾਰਟੀ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੂੰ  ਬਤੌਰ ਮੁੱਖ ਮੰਤਰੀ ਦਾ ਉਮੀਦਵਾਰ ਮੈਦਾਨ ਵਿਚ ਉਤਾਰ ਸਕਦੀ ਹੈ | ਸੋ ਮੌਜੂਦਾ ਸਮੇਂ ਵਿਚ ਚਲ ਰਹੀਆਂ ਚਰਚਾਵਾਂ ਤੋਂ ਭਵਿੱਖ ਦੇ ਸਮੀਕਰਣ ਕਾਫ਼ੀ ਬਦਲਦੇ ਹੋਏ ਨਜ਼ਰ ਆ ਰਹੇ ਹਨ ਤੇ ਹੁਣ ਦੇਖਣਾ ਇਹ ਹੈ ਕਿ ਸੰਯੁਕਤ ਸਮਾਜ ਮੋਰਚੇ ਦਾ ਕੋਈ ਸਿਆਸੀ ਭਵਿੱਖ ਬਣੇਗਾ ਜਾਂ ਇਨ੍ਹਾਂ ਚੋਣਾਂ ਵਿਚ ਹੀ ਇਹ ਮੋਰਚਾ ਏਕਾਂਤਵਾਸ ਹੋ ਜਾਵੇਗਾ |

SHARE ARTICLE

ਏਜੰਸੀ

Advertisement

Big Breaking : ਬਲਕੌਰ ਸਿੰਘ ਨੂੰ ਬਠਿੰਡਾ ਤੋਂ ਜਿਤਾਉਣ ਲਈ ਭਾਜਪਾ ਪਿੱਛੇ ਹਟਣ ਲਈ ਤਿਆਰ!

25 Apr 2024 9:08 AM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM
Advertisement