ਸਿਵਲ ਸਰਜਨ ਵਲੋਂ ਕੈਟਰਿੰਗ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ
Published : Jan 5, 2022, 12:42 am IST
Updated : Jan 5, 2022, 12:42 am IST
SHARE ARTICLE
image
image

ਸਿਵਲ ਸਰਜਨ ਵਲੋਂ ਕੈਟਰਿੰਗ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ

ਪਟਿਆਲਾ, 4 ਜਨਵਰੀ (ਜਗਤਾਰ ਸਿੰਘ): ਵਿਆਹ ਸ਼ਾਦੀਆਂ ਅਤੇ ਹੋਰ ਸਮਾਗਮਾਂ ਦੇ ਮੌਕੇ ਤੇ ਖਾਣ ਪੀਣ ਵਾਲੀਆਂ ਵਸਤਾਂ ਤਿਆਰ ਕਰਨ ਅਤੇ ਵਰਤਾਉਣ ਵਾਲੇ  ਵੇਟਰਾ ਨੂੰ ਕੋਵਿਡ ਸਾਵਧਾਨੀਆਂ ਅਪਣਾਉਣ ਬਾਰੇ ਦਿਸ਼ਾ ਨਿਰਦੇਸ਼ ਦੇਣ ਲਈ ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਵੱਲੋਂ  ਕੈਟਰਿੰਗ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
ਉਨ੍ਹਾਂ ਸਮੂਹ ਮੈਂਬਰਾਂ ਨੂੰ ਕਿਹਾ ਕਿ ਉਹ ਆਪਣ ਅਧੀਨ ਕੰਮ ਕਰਦੇ ਸਾਰੇ ਵਰਕਰਾਂ ਅਤੇ ਵੇਟਰਾਂ ਦਾ ਕੋਵਿਡ ਟੀਕਾਕਰਨ ਯਕੀਨੀ ਬਣਾਉਣ।  ਹਰੇਕ ਵਰਕਰ/ਵੇਟਰ ਦੀ ਕੋਵਿਡ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲੱਗੀਆਂ ਹੋਣੀਆਂ ਜ਼ਰੂਰੀ ਹਨ। ਵਰਕਰਾਂ/ ਵੇਟਰਾਂ ਵਲੋਂ ਕੰਮ ਵਾਲੀਆਂ ਥਾਵਾਂ ਤੇ ਮਾਸਕ ਪਾ ਕੇ ਰੱਖਣਾ ਜ਼ਰੂਰੀ ਹੈ ਅਤੇ ਖਾਧ ਪਦਾਰਥਾਂ ਦੀ ਵੰਡ ਸਮੇਂ ਦਸਤਾਨੇ  ਪਾਏ ਹੋਣੇ ਚਾਹੀਦੇ ਹਨ।ਉਨ੍ਹਾਂ ਮੈਂਬਰਾਂ ਨੂੰ ਕਿਹਾ ਕਿ ਉਹ ਇਨ੍ਹਾਂ ਖਾਧ ਪਦਾਰਥਾਂ ਦੇ ਉਤਪਾਦਨ ਅਤੇ ਵਰਤੋਂ ਵਾਲੀਆਂ  ਥਾਂਵਾਂ ਤੇ ਸਾਫ਼ ਸਫ਼ਾਈ ਦਾ ਵੀ ਖਾਸ ਖਿਆਲ ਰੱਖਿਆ ਜਾਵ। ਕੈਟਰਿੰਗ ਐਸੋਸੀਏਸ਼ਨ ਦੇ ਨੁਮਾਇੰਦਿਆਂ ਵਲੋਂ ਵੀ ਇਨ੍ਹਾਂ ਦਿਸ਼ਾ ਨਿਰਦੇਸ਼ਾਂ ਦੀ ਪੂਰਨ ਤੌਰ ਤੇ ਪਾਲਣਾ ਕਰਨ ਸਬੰਧੀ ਯਕੀਨ ਦਿਵਾਇਆ ਗਿਆ ਇਸ ਮੀਟਿੰਗ ਵਿਚ ਸੰਗਮ ਕੈਟਰਜ਼, ਫਰੰਟੀਅਰ ਕੈਟਰਜ, ਨੂਰ ਪਲਾਜ਼ਾ ਕੈਟਰਜ ,ਕੂਲ ਐਂਡ ਫਾਈਨ ਕੈਟਰਜ, ਤਾਜ ਕੈਟਰਜ਼, ਹਰਭਜਨ ਕੈਟਰਜ਼, ਆਰ.ਸੀ ਡਬਲਿਊ ਕੈਟਰਜ਼ ਆਦਿ ਦੇ ਨੁਮਾਇੰਦੇ ਸ਼ਾਮਲ ਸਨ।

ਫੋਟੋ ਨੰ 4ਪੀਏਟੀ. 11
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਕੈਟਰਜ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕਰਦੇ ਹੋਏ।

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement