
ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਵੱਡੀ ਕੁਤਾਹੀ ਲਈ ਫਿਰੋਜ਼ਪੁਰ ਦੇ ਐਸਐਸਪੀ ਹਰਮਨਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।
ਫ਼ਿਰੋਜ਼ਪੁਰ: ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਵੱਡੀ ਕੁਤਾਹੀ ਲਈ ਫਿਰੋਜ਼ਪੁਰ ਦੇ ਐਸਐਸਪੀ ਹਰਮਨਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ, ਜਿਸ ਦਾ ਕਾਰਨ ਪੀਐੱਮ ਦੀ ਸੁਰੱਖਿਆ 'ਚ ਢਿੱਲ ਦੱਸਿਆ ਗਿਆ ਹੈ। ਇਸੇ ਤਹਿਤ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਇਹਨਾਂ ਕਾਰਨਾਂ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।