
ਫਿਰੋਜ਼ਪੁਰ ਤੋਂ ਬਠਿੰਡਾ ਏਅਰਪੋਰਟ ਪਹੁੰਚੇ ਪ੍ਰਧਾਨ ਮੰਤਰੀ ਨੇ ਦਿਤਾ ਬਿਆਨ
ਚੰਡੀਗੜ੍ਹ : ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਦਾ ਕਾਰਨ ਸੁਰੱਖਿਆ ਵਿੱਚ ਢਿੱਲ ਦੱਸਿਆ ਜਾ ਰਿਹਾ ਹੈ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿੱਚ ਕੁਤਾਹੀ ਸਾਹਮਣੇ ਆਈ ਹੈ। ਉਨ੍ਹਾਂ ਦਾ ਕਾਫਲਾ ਕਰੀਬ 15-20 ਮਿੰਟ ਤੱਕ ਫਲਾਈਓਵਰ 'ਤੇ ਰੁਕਿਆ ਰਿਹਾ।
pm modi
ਦੂਜੇ ਪਾਸੇ ਭਾਜਪਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਮੋਦੀ ਦੇ ਪ੍ਰੋਗਰਾਮ ਨੂੰ ਵਿਗਾੜਨ ਦੀ ਸਾਜ਼ਿਸ਼ ਰਚੀ। ਇਸ ਦੇ ਚਲਦਿਆਂ ਹੀ ਪ੍ਰਧਾਨ ਮੰਤਰੀ ਮੋਦੀ ਨੇ ਬਠਿੰਡਾ ਹਵਾਈ ਅੱਡੇ ਪਹੁੰਚ ਤੋਂ ਬਾਅਦ ਅਫ਼ਸਰਾਂ ਨੂੰ ਕਿਹਾ, ''ਆਪਣੇ ਮੁੱਖ ਮੰਤਰੀ ਨੂੰ ਧੰਨਵਾਦ ਕਹਿ ਦੇਣਾ ਕਿ ਮੈਂ ਇਥੋਂ ਤੱਕ ਜ਼ਿੰਦਾ ਵਾਪਸ ਆ ਸਕਿਆ ਹਾਂ''।
pm modi
ਉਧਰ ਕਿਸਾਨ ਜਥੇਬੰਦੀਆਂ ਨੇ ਰੈਲੀ ਨੂੰ ਰੱਦ ਕਰਨ ਦਾ ਕਾਰਨ ਕਿਸਾਨਾਂ ਦਾ ਰੋਸ ਅਤੇ ਪੰਜਾਬੀਆਂ ਵਿੱਚ ਮੋਦੀ ਪ੍ਰਤੀ ਰੋਸ ਹੋਣ ਦਾ ਦਾਅਵਾ ਕੀਤਾ ਹੈ। ਪਹਿਲਾਂ ਦੱਸਿਆ ਜਾ ਰਿਹਾ ਸੀ ਕਿ ਖਰਾਬ ਮੌਸਮ ਜਾਂ ਕੋਰੋਨਾ ਕਾਰਨ ਮੋਦੀ ਦੀ ਰੈਲੀ ਰੱਦ ਕਰ ਦਿਤੀ ਗਈ ਹੈ।