
'ਆਪਣੇ ਸੰਪਰਕ 'ਚ ਆਉਣ ਵਾਲੇ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਕੀਤੀ ਅਪੀਲ'
ਮੁਹਾਲੀ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਸੁਖਦੇਵ ਢੀਂਡਸਾ ਨੇ ਆਪਣੇ ਸੰਪਰਕ 'ਚ ਆਉਣ ਵਾਲੇ ਸਮੂਹ ਆਗੂਆਂ ਅਤੇ ਵਰਕਾਰਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।
Sukhdev Singh Dhindsa
ਸੁਖਦੇਵ ਢੀਂਡਸਾ ਦੇ ਸਲਾਹਕਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਸੁਖਦੇਵ ਢੀਂਡਸਾ ਨੇ ਮੰਗਲਵਾਰ ਨੂੰ ਸੁਖਦੇਵ ਢੀਂਜਸਾ ਨੇ ਕੋਰੋਨਾ ਟੈਸਟ ਕਰਵਾਇਆ ਸੀ ਅਤੇ ਅੱਜ ਉਹ ਫਿਰੋਜ਼ਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ 'ਚ ਸ਼ਾਮਲ ਹੋਣ ਲਈ ਜਾ ਰਹੇ ਸਨ।
Sukhdev Singh Dhindsa
ਜਿਵੇਂ ਹੀ ਉਹ ਮੋਗਾ ਪਹੁੰਚੇ ਤਾਂ ਉਨ੍ਹਾਂ ਦੀ ਕੋਰੋਨਾ ਰਿਪੋਰਟ ਆ ਗਈ, ਜੋ ਕਿ ਪਾਜ਼ੇਟਿਵ ਸੀ। ਇਸ ਤੋਂ ਬਾਅਦ ਸੁਖਦੇਵ ਢੀਂਡਸਾ ਮੋਗਾ ਤੋਂ ਹੀ ਵਾਪਸ ਪਰਤ ਆਏ। ਹੁਣ ਸੁਖਦੇਵ ਢੀਂਡਸਾ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ 'ਚ ਸ਼ਾਮਲ ਨਹੀਂ ਹੋ ਸਕਣਗੇ।