
ਸਮਾਂ ਬਦਲਕੇ ਸਵੇਰੇ 10 ਵਜੇ ਤੋਂ ਸ਼ਾਮ 4.30 ਵਜੇ ਤੱਕ ਕੀਤਾ ਗਿਆ
ਪਟਿਆਲਾ : ਪਟਿਆਲਾ ਦੇ ਸਹਾਇਕ ਕਮਿਸ਼ਨਰ (ਜ) ਕਿਰਪਾਲਵੀਰ ਸਿੰਘ ਨੇ ਦੱਸਿਆ ਹੈ ਕਿ ਸੇਵਾ ਕੇਂਦਰਾਂ ਵਿਚ ਕੰਮ ਕਾਜ ਦਾ ਸਮਾਂ ਬਦਲਕੇ ਸਵੇਰੇ 10 ਵਜੇ ਤੋਂ ਸ਼ਾਮ 4.30 ਵਜੇ ਤੱਕ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਹ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੀ।
ਉਨ੍ਹਾਂ ਦਸਿਆ ਕਿ ਪੈ ਰਹੀ ਸੰਘਣੀ ਧੁੰਦ ਅਤੇ ਠੰਢ ਕਰ ਕੇ ਪ੍ਰਸ਼ਾਸਨਿਕ ਸੁਧਾਰ ਵਿਭਾਗ, ਪੰਜਾਬ ਵੱਲੋਂ ਹਦਾਇਤਾਂ ਮੁਤਾਬਕ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਵਾਨਗੀ ਨਾਲ ਅਗਲੇ ਹੁਕਮਾਂ ਤਕ ਇਹ ਸਮਾਂ ਤਬਦੀਲ ਕੀਤਾ ਗਿਆ ਹੈ।