ਖੰਨਾ ਜੀਟੀ ਰੋਡ 'ਤੇ ਨਿਰਮਾਣ ਅਧੀਨ ਇਮਾਰਤ ਦੀ ਡਿੱਗੀ ਕੰਧ, 1 ਮਜ਼ਦੂਰ ਦੀ ਮੌਤ
Published : Jan 5, 2023, 10:48 am IST
Updated : Jan 5, 2023, 10:48 am IST
SHARE ARTICLE
Fallen wall of building under construction on Khanna GT Road, 1 laborer killed
Fallen wall of building under construction on Khanna GT Road, 1 laborer killed

ਅਧਿਕਾਰੀਆਂ ਨੇ ਦੱਸਿਆ ਕਿ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

ਖੰਨਾ: ਖੰਨਾ ਜੀ. ਟੀ. ਰੋਡ 'ਤੇ ਨਿਰਮਾਣ ਅਧੀਨ ਇਮਾਰਤ ਦੀ ਕੰਧ ਡਿੱਗਣ ਕਾਰਨ ਇਕ ਮਜ਼ਦੂਰ ਮਲਬੇ ਹੇਠਾਂ ਦੱਬ ਜਾਂਦਾ ਹੈ ਜਿਸ ਦੀ ਦਮ ਘੁੱਟਣ ਕਾਰਨ ਮੌਤ ਹੋ ਜਾਂਦੀ ਹੈ। ਇਸ ਤੋਂ ਇਲਾਵਾ 2 ਔਰਤਾਂ ਸਮੇਤ 3 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ।

ਜਾਣਕਾਰੀ ਮੁਤਾਬਕ ਮੌਕੇ 'ਤੇ ਕੰਮ ਕਰ ਰਹੇ ਮਜ਼ਦੂਰਾਂ ਨੇ ਦੱਸਿਆ ਕਿ ਇਮਾਰਤ ਦੇ ਨਿਰਮਾਣ ਦਾ ਕੰਮ ਚੱਲ ਰਿਹਾ ਸੀ ਅਤੇ ਮਾਲਕਾਂ ਦੇ ਕਹਿਣ 'ਤੇ ਜ਼ਮੀਨ ਦੀ ਖ਼ੁਦਾਈ ਕੀਤੀ ਜਾ ਰਹੀ ਸੀ।

ਇਸ ਦੌਰਾਨ ਅਚਾਨਕ 14 ਫੁੱਟ ਦੀ ਕੰਧ ਉਨ੍ਹਾਂ 'ਤੇ ਡਿੱਗ ਗਈ। ਇਸ ਦੌਰਾਨ ਭਾਰੀ ਮਲਬੇ ਹੇਠਾਂ ਦੱਬਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੁਕੇਸ਼ ਮੁੰਨੀ (32) ਵਾਸੀ ਇਕੋਲਾਹਾ ਦੇ ਤੌਰ 'ਤੇ ਕੀਤੀ ਗਈ ਹੈ, ਜਦੋਂ ਕਿ ਜ਼ਖਮੀਆਂ ਦੀ ਪਛਾਣ ਵਿਪਨ ਮੁੰਨੀ (50) ਵਾਸੀ ਇਕੋਲਾਹਾ, ਨਿਭਾ ਦੇਵੀ (48) ਪਤੀ ਵਿਪਨ ਮੁੰਨੀ ਵਾਸੀ ਇਕੋਲਾਹਾ, ਮੰਜੀਤਾ ਕੁਮਾਰੀ ਪਤਨੀ ਕੁੰਦਰ ਮੁੰਨੀ ਵਾਸੀ ਇਕੋਲਾਹਾ ਦੇ ਤੌਰ 'ਤੇ ਹੋਈ ਹੈ। ਹਾਦਸੇ ਦੌਰਾਨ ਜ਼ਖਮੀ ਹੋਏ ਬਾਕੀ ਲੋਕਾਂ ਦੀ ਪਛਾਣ ਨਹੀਂ ਹੋ ਸਕੀ ਹੈ।

ਪੁਲਿਸ ਨੇ ਮ੍ਰਿਤਕ ਮੁਕੇਸ਼ ਮੁੰਨੀ ਦੀ ਲਾਸ਼ ਨੂੰ ਸਿਵਲ ਹਸਪਤਾਲ ਖੰਨਾ ਵਿਖੇ ਭੇਜ ਦਿੱਤਾ ਹੈ ਅਤੇ ਜ਼ਖ਼ਮੀਆਂ ਦਾ ਇਲਾਜ ਜਾਰੀ ਹੈ। ਇਸ ਸਬੰਧੀ ਡੀ. ਐੱਸ. ਪੀ. ਵਿਲੀਅਮ ਜੈਜੀ ਅਤੇ ਐੱਸ. ਐੱਚ. ਓ. ਸੰਦੀਪ ਕੁਮਾਰ ਸਮੇਤ ਨਾਇਬ ਤਹਿਸੀਲਦਾਰ ਗੁਰਪ੍ਰੀਤ ਕੌਰ ਨੇ ਦੇਰ ਰਾਤ ਜ਼ਖਮੀ ਲੋਕਾਂ ਦਾ ਹਾਲ-ਚਾਲ ਪੁੱਛਿਆ। ਅਧਿਕਾਰੀਆਂ ਨੇ ਦੱਸਿਆ ਕਿ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
 

SHARE ARTICLE

ਏਜੰਸੀ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement