ਪੰਜਾਬ ਨੇ ਪਿਛਲੇ 9 ਮਹੀਨਿਆਂ ਵਿੱਚ ਟੈਕਸਟਾਈਲ ਸੈਕਟਰ ਵਿੱਚ 3200 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ: ਅਨਮੋਲ ਗਗਨ ਮਾਨ
Published : Jan 5, 2023, 7:29 pm IST
Updated : Jan 5, 2023, 7:29 pm IST
SHARE ARTICLE
Anmol Gagan Mann
Anmol Gagan Mann

ਕਿਹਾ- ਕੱਪੜਾ ਉਦਯੋਗ ‘ਚ 13000 ਹੁਨਰਮੰਦ ਕਾਮਿਆਂ ਨੂੰ ਰੁਜ਼ਗਾਰ ਦੇ ਮੌਕੇ ਮਿਲਣ ਦੀ ਉਮੀਦ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਪੰਜਾਬ ਨੂੰ ਆਰਥਿਕ ਪੱਖੋਂ ਮਜ਼ਬੂਤ ਕੀਤਾ ਜਾ ਸਕੇ ਅਤੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮਿਲ ਸਕਣ। ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦਿਆਂ ਨਿਵੇਸ਼ ਪ੍ਰੋਤਸਾਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬੇ ਨੇ ਪਿਛਲੇ 9 ਮਹੀਨਿਆਂ ਵਿੱਚ ਟੈਕਸਟਾਈਲ, ਟੈਕਨੀਕਲ ਟੈਕਸਟਾਈਲ, ਲਿਬਾਸ ਅਤੇ ਮੇਕਅੱਪ ਖੇਤਰ ਵਿੱਚ 3200 ਕਰੋੜ ਤੋਂ ਵੱਧ ਦਾ ਨਿਵੇਸ਼ ਸਫ਼ਲਤਾਪੂਰਵਕ ਸੁਰੱਖਿਅਤ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਵਿੱਚ ਸਨਾਤਨ ਪੋਲੀਕੋਟ, ਨਾਹਰ ਸਪਿਨਿੰਗ ਮਿੱਲਜ਼ ਅਤੇ ਹੋਰ ਕਈ ਪ੍ਰਮੁੱਖ ਕੰਪਨੀਆਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਟੈਕਸਟਾਈਲ ਸੈਕਟਰ ਵਿੱਚ 3200 ਕਰੋੜ ਰੁਪਏ ਦੇ ਨਿਵੇਸ਼ ਨਾਲ ਕੱਪੜਾ ਉਦਯੋਗ ਵਿੱਚ 13,000 ਤੋਂ ਵੱਧ ਹੁਨਰਮੰਦ ਕਾਮਿਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਇਸ ਗੱਲ ਤੇ ਜ਼ੋਰ ਦੇ ਕੇ ਕਿਹਾ ਕਿ ਇਹ ਨਿਵੇਸ਼ ਰਾਜ ਸਰਕਾਰ ਦੁਆਰਾ ਕੀਤੀਆਂ ਗਈਆਂ ਪਹਿਲਕਦਮੀਆਂ ਨੂੰ ਉਜਾਗਰ ਕਰਦਾ ਹੈ ਜੋ ਕਿ ਰਾਜ ਵਿੱਚ ਇੱਕ ਉਦਯੋਗਿਕ ਵਾਤਾਵਰਣ ਦੀ ਸਿਰਜਣਾ 'ਤੇ ਕੇਂਦ੍ਰਿਤ ਹੈ ਅਤੇ ਕਾਰੋਬਾਰ ਲਈ ਅਨੁਕੂਲ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ, ਸੜਕਾਂ, ਰੇਲਵੇ ਅਤੇ ਹਵਾਈ ਮਾਰਗਾਂ ਦੇ ਮਾਮਲੇ ਵਿੱਚ ਪੰਜਾਬ ਦੀ ਵਧੀਆ ਕਨੈਕਟੀਵਿਟੀ, ਬਿਨਾਂ ਕਿਸੇ ਨਿਵਾਸ ਪਾਬੰਦੀਆਂ ਦੇ ਮਜ਼ਦੂਰਾਂ ਨਾਲ ਚੰਗੇ ਸਬੰਧ ਅਤੇ ਨਿਰਵਿਘਨ ਬਿਜਲੀ ਸਪਲਾਈ ਆਦਿ ਸੂਬੇ ਵਿੱਚ ਕਾਰੋਬਾਰ ਲਈ ਢੁਕਵਾਂ ਮਾਹੌਲ ਪ੍ਰਦਾਨ ਕਰਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement