ਇੰਡਸਟ੍ਰੀਅਲ ਪਲਾਟ ਟ੍ਰਾਂਸਫਰ ਮਾਮਲਾ: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, IAS ਨੀਲਿਮਾ ਤੇ 10 ਅਫ਼ਸਰਾਂ ਖ਼ਿਲਾਫ਼ ਕੇਸ ਦਰਜ
Published : Jan 5, 2023, 6:52 pm IST
Updated : Jan 5, 2023, 6:52 pm IST
SHARE ARTICLE
Vigilance registers case against Sunder Sham Arora, Neelima IAS and 10 officers in industrial plot transfer case
Vigilance registers case against Sunder Sham Arora, Neelima IAS and 10 officers in industrial plot transfer case

ਰੀਅਲਟਰ ਫਰਮ, ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ ਦੇ ਤਿੰਨ ਮਾਲਕਾਂ/ਭਾਈਵਾਲਾਂ ਨੂੰ ਵੀ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ।

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਆਈਏਐਸ ਅਧਿਕਾਰੀ ਨੀਲਮਾ ਸਮੇਤ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸਨ (ਪੀਐਸਆਈਡੀਸੀ) ਦੇ 10 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਇੱਕ ਉਦਯੋਗਿਕ ਪਲਾਟ ਨੂੰ ਇੱਕ ਡਿਵੈਲਪਰ (ਰੀਅਲਟਰ) ਕੰਪਨੀ ਨੂੰ ਤਬਦੀਲ ਕਰਨ/ਵੰਡ ਕਰਨ ਅਤੇ ਪਲਾਟ ਕੱਟ ਕੇ ਟਾਊਨਸ਼ਿਪ ਸਥਾਪਤ ਕਰਨ ਦੀ ਪ੍ਰਵਾਨਗੀ ਦੇਣ ਦੇ ਦੋਸ਼ਾਂ ਹੇਠਾਂ ਅਪਰਾਧਿਕ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਰੀਅਲਟਰ ਫਰਮ, ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ ਦੇ ਤਿੰਨ ਮਾਲਕਾਂ/ਭਾਈਵਾਲਾਂ ਨੂੰ ਵੀ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਹਰਪਾਲ ਚੀਮਾ ਵੱਲੋਂ ਬੈਂਕਾਂ ਨੂੰ ਭਰੋਸਾ- ਇੰਪੈਨਲਮੈਂਟ ਦੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਅਪਣਾਈ ਜਾਵੇਗੀ

ਇਸ ਕੇਸ ਵਿੱਚ ਵਿਜੀਲੈਂਸ ਨੇ ਪੀਐਸਆਈਡੀਸੀ ਦੇ 7 ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿਨਾਂ ਵਿੱਚ ਅੰਕੁਰ ਚੌਧਰੀ ਅਸਟੇਟ ਅਫ਼ਸਰ, ਦਵਿੰਦਰਪਾਲ ਸਿੰਘ ਜੀ.ਐਮ ਪਰਸੋਨਲ, ਜੇ.ਐਸ. ਭਾਟੀਆ ਚੀਫ ਜਨਰਲ ਮੈਨੇਜਰ (ਯੋਜਨਾਬੰਦੀ), ਆਸ਼ਿਮਾ ਅਗਰਵਾਲ ਏਟੀਪੀ (ਯੋਜਨਾਬੰਦੀ), ਪਰਮਿੰਦਰ ਸਿੰਘ ਕਾਰਜਕਾਰੀ ਇੰਜਨੀਅਰ, ਰਜਤ ਕੁਮਾਰ ਡੀ.ਏ ਅਤੇ ਸੰਦੀਪ ਸਿੰਘ ਐਸਡੀਈ ਸ਼ਾਮਲ ਹਨ ਜਿਨਾਂ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਉਕਤ ਫਰਮ ਨੂੰ ਅਣਉਚਿਤ ਲਾਭ ਪਹੁੰਚਾਇਆ।

ਇਹ ਵੀ ਪੜ੍ਹੋ: ਕਾਂਗਰਸ ਤੇ ਅਕਾਲੀ ਦਲ ਨੇ ਪੰਜਾਬੀਆਂ ਨਾਲ ਕੀਤਾ ਧੋਖਾ, ਨਿੱਜੀ ਹਿੱਤਾਂ ਲਈ SYL ਦੀ ਕਰਵਾਈ ਉਸਾਰੀ: AAP 

ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਵਿੱਚ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਸਾਲ 1987 ਵਿੱਚ 'ਆਨੰਦ ਲੈਂਪਸ ਲਿਮਟਿਡ' ਕੰਪਨੀ ਨੂੰ ਵਿਕਰੀ ਡੀਡ ਰਾਹੀਂ 25 ਏਕੜ ਜਮੀਨ ਅਲਾਟ ਕੀਤੀ ਸੀ ਜੋ ਬਾਅਦ ਵਿੱਚ 'ਸਿਗਨੀਫਾਈ ਇਨੋਵੇਸ਼ਨ' ਨਾਮਕ ਫਰਮ ਨੂੰ ਤਬਦੀਲ ਕਰ ਦਿੱਤੀ ਗਈ ਸੀ। ਇਹ ਪਲਾਟ ਫਿਰ ਪੀਐਸਆਈਡੀਸੀ ਤੋਂ  ਇਤਰਾਜਹੀਨਤਾ ਸਰਟੀਫਿਕੇਟ ਪ੍ਰਾਪਤ ਕਰਨ ਤੋਂ ਬਾਅਦ ਸਿਗਨੀਫਾਈ ਇਨੋਵੇਸਨਜ ਨੇ ਵਿਕਰੀ ਡੀਡ ਰਾਹੀਂ ਗੁਲਮੋਹਰ ਟਾਊਨਸ਼ਿਪ ਨੂੰ ਵੇਚ ਦਿੱਤਾ ਸੀ। ਤਤਕਾਲੀ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਮਿਤੀ 17-03-2021 ਨੂੰ ਉਕਤ ਪਲਾਟ  ਦੀ ਹੋਰ ਵੰਡ ਲਈ ਗੁਲਮੋਹਰ ਟਾਊਨਸ਼ਿਪ ਤੋਂ ਪ੍ਰਾਪਤ ਪੱਤਰ ਉਸ ਸਮੇਂ ਦੀ ਐਮਡੀ ਪੀਐਸਆਈਡੀਸੀ ਨੂੰ ਭੇਜ ਦਿੱਤਾ।

ਇਹ ਵੀ ਪੜ੍ਹੋ: ਪਾਣੀਆਂ ਦੇ ਮੁੱਦੇ ’ਤੇ ਬੋਲੇ PM, “ਪਾਣੀ ਸੂਬਿਆਂ ਵਿਚਕਾਰ ਸਹਿਯੋਗ ਅਤੇ ਤਾਲਮੇਲ ਦਾ ਮੁੱਦਾ ਹੋਣਾ ਚਾਹੀਦਾ ਹੈ” 

ਉਹਨਾਂ ਅੱਗੇ ਦੱਸਿਆ ਕਿ ਐਮ.ਡੀ., ਪੀ.ਐਸ.ਆਈ.ਡੀ.ਸੀ ਨੇ ਇਸ ਰੀਅਲਟਰ ਫਰਮ ਦੀ ਤਜਵੀਜ ਦੀ ਘੋਖ ਕਰਨ ਲਈ ਇੱਕ ਵਿਭਾਗੀ ਕਮੇਟੀ ਦਾ ਗਠਨ ਕਰ ਦਿੱਤਾ ਜਿਸ ਵਿੱਚ ਐਸ.ਪੀ.ਸਿੰਘ ਕਾਰਜਕਾਰੀ ਡਾਇਰੈਕਟਰ, ਅੰਕੁਰ ਚੌਧਰੀ ਅਸਟੇਟ ਅਫਸਰ, ਭਾਈ ਸੁਖਦੀਪ ਸਿੰਘ ਸਿੱਧੂ, ਦਵਿੰਦਰਪਾਲ ਸਿੰਘ ਜੀ.ਐਮ ਪਰਸੋਨਲ, ਤੇਜਵੀਰ ਸਿੰਘ ਡੀ.ਟੀ.ਪੀ., (ਹੁਣ ਮ੍ਰਿਤਕ), ਜੇ.ਐਸ ਭਾਟੀਆ ਚੀਫ ਜਨਰਲ ਮੈਨੇਜਰ (ਯੋਜਨਾ), ਆਸ਼ਿਮਾ ਅਗਰਵਾਲ ਏ.ਟੀ.ਪੀ.(ਯੋਜਨਾ), ਪਰਮਿੰਦਰ ਸਿੰਘ ਕਾਰਜਕਾਰੀ ਇੰਜਨੀਅਰ, ਰਜਤ ਕੁਮਾਰ ਡੀ.ਏ ਅਤੇ ਸੰਦੀਪ ਸਿੰਘ ਐਸ.ਡੀ.ਈ ਸ਼ਾਮਲ ਸਨ।

ਇਹ ਵੀ ਪੜ੍ਹੋ: CM ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਾਰਦਰਸ਼ੀ ਰੁਜ਼ਗਾਰ ਪ੍ਰਕਿਰਿਆ ਲਈ ਵਚਨਬੱਧ: ਡਾ. ਬਲਜੀਤ ਕੌਰ

ਉਹਨਾਂ ਦੱਸਿਆ ਕਿ ਐਸਪੀ ਸਿੰਘ ਦੀ ਅਗਵਾਈ ਵਾਲੀ ਕਮੇਟੀ ਨੇ ਇਸ ਸਬੰਧ ਵਿੱਚ ਪ੍ਰਸਤਾਵ ਰਿਪੋਰਟ, ਪ੍ਰੋਜੈਕਟ ਰਿਪੋਰਟ, ਆਰਟੀਕਲ ਆਫ ਐਸੋਸੀਏਸ਼ਨ ਅਤੇ ਐਸੋਸੀਏਸ਼ਨ ਦੇ ਮੈਮੋਰੰਡਮ ਦਾ ਨੋਟਿਸ ਲਏ ਬਿਨਾਂ ਉਪਰੋਕਤ ਰੀਅਲਟਰ ਫਰਮ ਨੂੰ 12 ਪਲਾਟਾਂ ਤੋਂ 125 ਪਲਾਟਾਂ ਵਿੱਚ ਵੰਡਣ ਦੇ ਪ੍ਰਸਤਾਵ ਨੂੰ ਮਨਜੂਰੀ ਦੇ ਦਿੱਤੀ। ਇਸ ਤੋਂ ਇਲਾਵਾ ਉਕਤ ਕਮੇਟੀ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਨਗਰ ਨਿਗਮ, ਬਿਜਲੀ ਬੋਰਡ, ਜੰਗਲਾਤ ਵਿਭਾਗ, ਰਾਜ ਫਾਇਰ ਬਿ੍ਰਗੇਡ ਆਦਿ ਦੀ ਸਲਾਹ ਲਏ ਬਿਨਾਂ ਹੀ ਗੁਲਮੋਹਰ ਟਾਊਨਸ਼ਿਪ ਸਬੰਧੀ ਤਜਵੀਜ ਦੀ ਸਿਫਾਰਸ਼ ਪ੍ਰਵਾਨ ਕਰ ਦਿੱਤੀ ਸੀ।  

ਇਹ ਵੀ ਪੜ੍ਹੋ: ਕਾਂਝਵਾਲਾ ਹਾਦਸਾ: ਮੁਲਜ਼ਮਾਂ ਨੂੰ ‘ਬਚਾਉਣ ਦੀ ਕੋਸ਼ਿਸ਼’ ਕਰ ਰਹੇ ਦੋ ਵਿਅਕਤੀਆਂ ਦੀ ਭਾਲ ਵਿਚ ਜੁਟੀ ਪੁਲਿਸ

ਬੁਲਾਰੇ ਨੇ ਦੱਸਿਆ ਕਿ ਫੋਰੈਂਸਿਕ ਸਾਇੰਸ ਲੈਬਾਰਟਰੀ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਹੈ ਕਿ ਉਕਤ ਤਜਵੀਜ ਦੀ ਫਾਈਲ ਵਿਚ ਨੋਟਿੰਗ ਦੇ ਦੋ ਪੰਨੇ ਫਾਈਲ ਵਿਚ ਜੁੜੇ ਬਾਕੀ ਪੰਨਿਆਂ ਨਾਲ ਮੇਲ ਨਹੀਂ ਖਾਂਦੇ। ਇਹ ਪਾਇਆ ਗਿਆ ਕਿ ਉਕਤ ਕਮੇਟੀ ਮੈਂਬਰਾਂ ਨੇ ਜਾਅਲੀ ਦਸਤਾਵੇਜ ਨੱਥੀ ਕੀਤੇ ਹਨ ਅਤੇ ਉਕਤ ਦਰਖਾਸਤ/ਪ੍ਰਸਤਾਵ ਦੀ ਚੰਗੀ ਤਰਾਂ ਪੜਤਾਲ ਨਹੀਂ ਕੀਤ। ਬੁਲਾਰੇ ਨੇ ਅੱਗੇ ਦੱਸਿਆ ਕਿ ਸਾਲ 1987 ਦੀ ਡੀਡ ਅਨੁਸਾਰ ਇਹ ਪਲਾਟ ਸਿਰਫ ਉਦਯੋਗਿਕ ਉਦੇਸ਼ਾਂ ਲਈ ਹੀ ਵਰਤਿਆ ਜਾਣਾ ਸੀ ਜਦਕਿ ਉਕਤ ਗੁਲਮੋਹਰ ਟਾਊਨਸ਼ਿਪ ਦਾ ਅਜਿਹਾ ਕੋਈ ਪਿਛੋਕੜ ਨਹੀਂ ਹੈ।

ਇਹ ਵੀ ਪੜ੍ਹੋ: 300 ਅਵਾਰਾ ਕੁੱਤਿਆਂ ਦੀ ਮਸੀਹਾ ਨੂੰ ਹਾਈ ਕੋਰਟ ਨੇ ਦਿੱਤੀ ਰਾਹਤ, MCD ਦੀ ਕਾਰਵਾਈ ’ਤੇ ਲਗਾਈ ਰੋਕ 

ਉਹਨਾਂ ਅੱਗੇ ਦੱਸਿਆ ਕਿ ਪੀ.ਐਸ.ਆਈ.ਡੀ.ਸੀ. ਦੇ ਨਿਯਮਾਂ ਅਨੁਸਾਰ ਸਾਲ 1987 ਤੋਂ ਪਲਾਟਾਂ ਦੀ ਫੀਸ 20 ਰੁਪਏ ਪ੍ਰਤੀ ਗਜ ਅਤੇ 3 ਰੁਪਏ ਪ੍ਰਤੀ ਸਾਲ ਦੇ ਹਿਸਾਬ ਨਾਲ ਵਸੂਲੀ ਜਾਣੀ ਸੀ, ਜੋ ਕਿ ਕੁੱਲ 1,21,000 ਵਰਗ ਗਜ ਲਈ ਕੁੱਲ 1,51,25,000 ਰੁਪਏ ਬਣਦੀ ਸੀ। ਪਰ ਹੈਰਾਨੀਜਨਕ ਗੱਲ ਇਹ ਰਹੀ ਕਿ ਦੋਸ਼ੀ ਫਰਮ ਨੇ ਪਹਿਲਾਂ ਹੀ ਦਰਖਾਸਤ ਦੇ ਨਾਲ 27,83,000 ਰੁਪਏ ਦਾ ਪੇਅ ਆਰਡਰ ਨਾਲ ਨੱਥੀ ਕਰ ਦਿੱਤਾ ਸੀ ਜਦਕਿ ਪੀ.ਐਸ.ਆਈ.ਡੀ.ਸੀ. ਵੱਲੋਂ ਅਜਿਹੀ ਕੋਈ ਵੀ ਮੰਗ ਨਹੀਂ ਸੀ ਕੀਤੀ ਗਈ ਜਿਸ ਕਾਰਨ ਪੰਜਾਬ ਸਰਕਾਰ ਨੂੰ 1,23,42,000 ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ। 

ਇਹ ਵੀ ਪੜ੍ਹੋ: ਹਲਦਵਾਨੀ 'ਚ ਨਹੀਂ ਚੱਲੇਗਾ ਬੁਲਡੋਜ਼ਰ, ਸੁਪਰੀਮ ਕੋਰਟ ਨੇ ਫੈਸਲੇ ’ਤੇ ਲਗਾਈ ਰੋਕ

ਉਹਨਾਂ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਜੇਕਰ ਇਹ ਪਲਾਟ ਸੂਬਾ ਸਰਕਾਰ ਦੀਆਂ ਹਦਾਇਤਾਂ/ਨਿਯਮਾਂ ਅਨੁਸਾਰ ਵੇਚਿਆ ਜਾਂਦਾ ਤਾਂ ਸਰਕਾਰ ਨੂੰ 600 ਤੋਂ 700 ਕਰੋੜ ਰੁਪਏ ਦੀ ਆਮਦਨ ਹੋਣੀ ਸੀ। ਗੁਲਮੋਹਰ ਟਾਊਨਸਸ਼ਿਪ ਵੱਲੋਂ 125 ਪਲਾਟਾਂ ਦੀ ਵਿਕਰੀ ਸਮੇਂ ਕਿਸੇ ਵੀ ਖਰੀਦਦਾਰ ਧਿਰ ਤੋਂ ਕੋਈ ਪ੍ਰਸਤਾਵ ਰਿਪੋਰਟ, ਪ੍ਰੋਜੈਕਟ ਰਿਪੋਰਟ, ਆਰਟੀਕਲ ਆਫ ਐਸੋਸੀਏਸਨ ਅਤੇ ਮੈਮੋਰੰਡਮ ਆਫ ਐਸੋਸੀਏਸਨ ਦੀ ਮੰਗ ਨਹੀਂ ਕੀਤੀ ਗਈ ਅਤੇ ਸਾਰੇ ਪਲਾਟ ਗੈਰ-ਕਾਨੂੰਨੀ ਢੰਗ ਨਾਲ ਵੇਚੇ ਗਏ। ਉਹਨਾਂ ਦੱਸਿਆ ਕਿ ਅਜਿਹਾ ਕਰਕੇ ਉਪਰੋਕਤ ਕਮੇਟੀ ਮੈਂਬਰਾਂ, ਜਿਨਾਂ ਵਿੱਚ ਤਤਕਾਲੀ ਐਮ.ਡੀ. ਸ੍ਰੀਮਤੀ ਨੀਲਿਮਾ ਅਤੇ ਸਾਬਕਾ ਮੰਤਰੀ ਸੁੰਦਰ ਸਾਮ ਅਰੋੜਾ ਸ਼ਾਮਲ ਸਨ, ਨੇ ਆਪਸ ਵਿੱਚ ਮਿਲੀਭੁਗਤ ਕਰਕੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਗੁਲਮੋਹਰ ਟਾਊਨਸਸ਼ਿਪ ਕੰਪਨੀ ਦੇ ਮਾਲਕਾਂ/ਡਾਇਰੈਕਟਰਾਂ ਜਗਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਰਾਕੇਸ਼ ਕੁਮਾਰ ਸ਼ਰਮਾ ਨੂੰ ਗੈਰ-ਵਾਜ਼ਬ ਢੰਗ ਨਾਲ ਫਾਇਦਾ ਪਹੁੰਚਾਇਆ।   

ਇਸ ਸਬੰਧੀ ਪੰਜਾਬ ਪੀ.ਐਸ.ਆਈ.ਡੀ.ਸੀ. ਦੇ ਉਪਰੋਕਤ ਸਾਰੇ ਦੋਸ਼ੀ ਅਧਿਕਾਰੀਆਂ/ਕਰਮਚਾਰੀਆਂ, ਸ੍ਰੀਮਤੀ ਨੀਲਿਮਾ ਅਤੇ ਸਾਬਕਾ ਮੰਤਰੀ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਅਤੇ ਭਾਰਤੀ ਦੰਡਾਵਲੀ ਦੀ ਧਾਰਾ 409, 420, 465, 467, 468, 471, 120-ਬੀ ਤਹਿਤ ਕੇਸ ਦਰਜ ਕੀਤਾ ਹੈ। ਉਹਨਾਂ ਕਿਹਾ ਕਿ ਜਾਂਚ ਦੌਰਾਨ ਹੋਰਨਾਂ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟੱਕਰ ਮਗਰੋਂ ਮੋਟਰਸਾਈਕਲ ਸਵਾਰ ਦਾ ਕਾਰ ਚਾਲਕ ਨਾਲ ਪੈ ਗਿਆ ਪੰਗਾ.. ਬਹਿਸਬਾਜ਼ੀ ਮਗਰੋਂ ਹੱਥੋਪਾਈ ਤੱਕ ਪੁੱਜੀ ਗੱਲ.......

29 Apr 2024 10:09 AM

Punjab Congress 'ਚ ਹੋਵੇਗਾ ਇੱਕ ਹੋਰ ਧਮਾਕਾ ! ਪਾਰਟੀ ਛੱਡਣ ਦੀ ਤਿਆਰੀ 'ਚ Dalvir Singh Goldy , Social Media..

29 Apr 2024 9:57 AM

Big News: Raja Warring ਦਾ Sunil Jakhar ਖਿਲਾਫ ਚੋਣ ਲੜਣ ਦਾ ਐਲਾਨ, ਦੇਖੋ ਕੀ ਦਿੱਤਾ ਬਿਆਨ, ਗਰਮਾਈ ਪੰਜਾਬ ਦੀ..

27 Apr 2024 1:49 PM

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM
Advertisement