Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਵੱਡੀ ਫਾਰਮਾਸਿਊਟੀਕਲ ਸਿਟੀ ਸਥਾਪਤ ਕਰਨ ਦੀ ਕਵਾਇਦ ਸ਼ੁਰੂ

By : GAGANDEEP

Published : Jan 5, 2024, 9:10 pm IST
Updated : Jan 5, 2024, 9:22 pm IST
SHARE ARTICLE
CM sets wheel in motion for setting up a big pharmaceutical city in the state
CM sets wheel in motion for setting up a big pharmaceutical city in the state

Punjab News: ਵਿਸ਼ਾਖਾਪਟਨਮ ਦੀ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਪਹੁੰਚੇ CM ਭਗਵੰਤ ਮਾਨ

CM sets wheel in motion for setting up a big pharmaceutical city in the state: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਾਰਮਾਸਿਊਟੀਕਲ ਕੰਪਨੀਆਂ ਨੂੰ ਸੂਬੇ ਵਿੱਚ ਵਿਆਪਕ ਪੱਧਰ ਉਤੇ ਨਿਵੇਸ਼ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਅੱਜ ਇੱਥੇ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਦਾ ਦੌਰਾ ਕਰਨ ਆਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਫਾਰਮਾਸਿਊਟੀਕਲ ਸੈਕਟਰ ਦੀ ਵੱਡੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਕੰਪਨੀਆਂ ਨੂੰ ਇੱਕ ਪਾਸੇ ਸੂਬੇ ਦੇ ਆਰਥਿਕ ਵਿਕਾਸ ਨੂੰ ਅੱਗੇ ਵਧਾਉਣ ਅਤੇ ਦੂਜੇ ਪਾਸੇ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ ਲਈ ਸੂਬੇ ਵਿੱਚ ਵੱਡਾ ਨਿਵੇਸ਼ ਕਰਨ ਵਾਸਤੇ ਅੱਗੇ ਆਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਨੂੰ ਫਾਰਮਾਸਿਊਟੀਕਲ ਖੇਤਰ ਵਿੱਚ ਮੋਹਰੀ ਬਣ ਕੇ ਉਭਰਨ ਵਿੱਚ ਮਦਦ ਮਿਲੇਗੀ।

ਇਹ ਵੀ ਪੜ੍ਹੋ: Jathedar Kaunke: 'ਜਥੇਦਾਰ ਕਾਉਂਕੇ ਦੇ ਦੋਸ਼ੀ ‘ਬੁੱਚੜ’ ਪੁਲਿਸ ਵਾਲੇ ਦੇ ਭੋਗ ’ਤੇ ਜਾਣ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਇਆ ਗਿਆ ਸੀ ਦਬਾਅ'

ਮੁੱਖ ਮੰਤਰੀ ਨੇ ਫਾਰਮਾ ਸਿਟੀ ਦੇ ਅਧਿਕਾਰੀਆਂ ਨਾਲ ਵੀ ਸੂਬੇ ਵਿੱਚ ਅਜਿਹਾ ਹੀ ਪ੍ਰਾਜੈਕਟ ਸਥਾਪਤ ਕਰਨ ਲਈ ਵਿਸਥਾਰ ਵਿੱਚ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਫਾਰਮਾਸਿਊਟੀਕਲ ਸਿਟੀ ਸੂਬੇ ਲਈ ਵਰਦਾਨ ਸਾਬਤ ਹੋ ਸਕਦੀ ਹੈ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਹੋ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਇਸ ਸ਼ਹਿਰ ਨੂੰ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਇਹ ਵੀ ਪੜ੍ਹੋ: T20 World Cup 2024: ਟੀ-20 ਵਿਸ਼ਵ ਕੱਪ 2024 ਦਾ ਸ਼ਡਿਊਲ ਜਾਰੀ, ਇਸ ਦਿਨ ਖੇਡਿਆ ਜਾਵੇਗਾ ਭਾਰਤ-ਪਾਕਿਸਤਾਨ ਮੈਚ

ਮੁੱਖ ਮੰਤਰੀ ਨੇ ਫਾਰਮਾਸਿਊਟੀਕਲ ਸਿਟੀ ਦਾ ਦੌਰਾ ਵੀ ਕੀਤਾ ਅਤੇ ਫਾਰਮਾ ਕੰਪਨੀਆਂ ਦੇ ਯੂਨਿਟਾਂ ਵਿੱਚ ਜਾ ਉਨ੍ਹਾਂ ਦੇ ਕੰਮਕਾਜ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਰੰਗਲੇ ਪੰਜਾਬ' ਦੀ ਸਿਰਜਣਾ ਲਈ ਅਜਿਹੇ ਪ੍ਰੋਜੈਕਟ ਸਮੇਂ ਦੀ ਮੁੱਖ ਲੋੜ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from  CM sets wheel in motion for setting up a big pharmaceutical city in the state, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement