Balwant Singh Nandgarh: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਦਿਹਾਂਤ
Published : Jan 5, 2024, 10:12 am IST
Updated : Jan 5, 2024, 12:30 pm IST
SHARE ARTICLE
Balwant Singh Nandgarh
Balwant Singh Nandgarh

ਬਲਵੰਤ ਸਿੰਘ ਨੰਦਗੜ੍ਹ 1997 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਬਣੇ ਸਨ

Balwant Singh Nandgarh Death News: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਫਾਰਮ ਹਾਊਸ, ਜੇਲ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਬਾਅਦ ਦੁਪਹਿਰ ਕੀਤਾ ਜਾਵੇਗਾ।

ਬਲਵੰਤ ਸਿੰਘ ਨੰਦਗੜ੍ਹ 1997 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਬਣੇ ਸਨ। 2003 ਵਿਚ ਉਨ੍ਹਾਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਬਣਾਇਆ ਗਿਆ ਸੀ। ਕਿਹਾ ਜਾਂਦਾ ਹੈ ਕਿ ਬਲਵੰਤ ਸਿੰਘ ਨੰਦਗੜ੍ਹ ਨੇ ਕੌਮ ਦੀ ਵੱਖਰੀ ਹਸਤੀ ਦੇ ਪ੍ਰਤੀਕ ਮੂਲ ਨਾਨਕਸ਼ਾਹੀ ਕੈਲੰਡਰ ਦੇ ਹੱਕ ਵਿਚ ਡਟ ਕੇ ਸਟੈਂਡ ਲਿਆ ਭਾਵੇਂ ਕਿ ਉਨ੍ਹਾਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਦੀ ਜਥੇਦਾਰੀ ਵੀ ਛੱਡਣੀ ਪਈ। ਦਰਬਾਰ-ਏ-ਖਾਲਸਾ ਜਥੇਬੰਦੀ ਵਲੋ ਜਥੇਦਾਰ ਨੰਦਗੜ ਦੀ ਅਗਵਾਈ ਹੇਠ 14 ਅਕਤੂਬਰ 2018 ਨੂੰ ਬੱਤੀਆਂ ਵਾਲਾ ਚੌਕ ਕੋਟਕਪੂਰਾ ਵਿਖੇ ਮਨਾਏ ਗਏ ‘ਲਾਹਣਤ ਦਿਹਾੜੇ’ ਦੌਰਾਨ ਪ੍ਰਕਾਸ਼ ਸਿੰਘ ਬਾਦਲ ਸਬੰਧੀ ‘ਲਾਹਣਤ ਪੱਤਰ’ ਵੀ ਪੜ੍ਹਿਆ ਗਿਆ ਸੀ ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਗਿਆਨੀ ਰਘਬੀਰ ਸਿੰਘ ਨੇ ਪ੍ਰਗਟਾਇਆ ਦੁੱਖ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦੇ ਅਕਾਲ ਚਲਾਣੇ ‘ਤੇ ਪ੍ਰਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਅਕਾਲ ਪੁਰਖ ਵਾਹਿਗੁਰੂ ਕੋਲੋਂ ਕਾਮਨਾ ਕੀਤੀ ਹੈ ਕਿ ਉਹ ਇਸ ਬਿਖਮ ਭਾਣੇ ਨੂੰ ਸਹਿਣ ਕਰਨ ਦਾ ਸਾਕ-ਸਨੇਹੀਆਂ ਨੂੰ ਬਲ ਬਖਸ਼ਣ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਹਰੇਕ ਮਨੁੱਖ ਦਾ ਸੰਸਾਰ ਉਤੇ ਜਨਮ ਲੈਣਾ ਅਤੇ ਮੌਤ ਦਾ ਵਰਤਾਰਾ ਅਟੱਲ ਹੈ ਪਰ ਕੁੱਝ ਸ਼ਖ਼ਸੀਅਤਾਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਦਾ ਅਚਾਨਕ ਅਕਾਲ ਚਲਾਣਾ ਕਰ ਜਾਣਾ ਪੰਥਕ ਤੌਰ ‘ਤੇ ਕਾਫੀ ਸਮੇਂ ਲਈ ਪੀੜਾਦਾਇਕ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਵੀ ਅਜਿਹੀ ਸ਼ਖ਼ਸੀਅਤ ਸਨ, ਜਿਨ੍ਹਾਂ ਦੇ ਅਕਾਲ ਚਲਾਣੇ ਦੀ ਅੱਜ ਖ਼ਬਰ ਮਿਲਦਿਆਂ ਹੀ ਹਰੇਕ ਪੰਥ ਦਰਦੀ ਦੇ ਮਨ ਨੂੰ ਅਸਹਿਜਤਾ ਮਹਿਸੂਸ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਇਹੋ ਜਿਹੇ ਪੀੜਾਦਾਇਕ ਸਮੇਂ ਵਿਚ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦੇ ਪ੍ਰਵਾਰ ਦੇ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸਾਰੇ ਸਾਕ-ਸਨੇਹੀਆਂ ਨੂੰ ਇਹ ਬਿਖਮ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਗਿਆਨੀ ਨੰਦਗੜ੍ਹ ਨੂੰ ਸਦੀਵੀ ਤੌਰ ‘ਤੇ ਅਕਾਲ ਪੁਰਖ ਦੇ ਚਰਨਾਂ ਵਿਚ ਨਿਵਾਸ ਬਖਸ਼ਣ ਲਈ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ।
 

(For more Punjabi news apart from Former Jathedar Balwant Singh Nandgarh Death News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement