Punjab Weather Update: ਪੰਜਾਬ ਵਿਚ ਹੱਡ ਚੀਰਵੀਂ ਠੰਢ ਨੇ ਠਾਰੇ ਲੋਕ; 8 ਡਿਗਰੀ ਸੈਲਸੀਅਸ ਤੋਂ ਹੇਠਾਂ ਡਿੱਗਿਆ ਪਾਰਾ
Published : Jan 5, 2024, 12:06 pm IST
Updated : Jan 5, 2024, 12:06 pm IST
SHARE ARTICLE
Punjab Weather Update: Bone-chilling cold grips state
Punjab Weather Update: Bone-chilling cold grips state

ਪੰਜਾਬ 'ਚ ਸੱਭ ਤੋਂ ਘੱਟ ਤਾਪਮਾਨ ਗੁਰਦਾਸਪੁਰ 'ਚ ਦਰਜ ਕੀਤਾ ਗਿਆ, ਜਿਥੇ ਪਾਰਾ 4.5 ਡਿਗਰੀ ਸੈਲਸੀਅਸ ਤਕ ਡਿੱਗ ਗਿਆ।

Punjab Weather Update: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 8 ਡਿਗਰੀ ਸੈਲਸੀਅਸ ਤੋਂ ਹੇਠਾਂ ਡਿੱਗਣ ਕਾਰਨ ਸੂਬੇ ਵਿਚ ਕੜਾਕੇ ਦੀ ਠੰਢ ਦੇਖਣ ਨੂੰ ਮਿਲ ਰਹੀ ਹੈ। ਇਸ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿਚ ਪਾਰਾ 6 ਡਿਗਰੀ ਸੈਲਸੀਅਸ ਤੋਂ ਹੇਠਾਂ ਚਲਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ 'ਚ ਸੱਭ ਤੋਂ ਘੱਟ ਤਾਪਮਾਨ ਗੁਰਦਾਸਪੁਰ 'ਚ ਦਰਜ ਕੀਤਾ ਗਿਆ, ਜਿਥੇ ਪਾਰਾ 4.5 ਡਿਗਰੀ ਸੈਲਸੀਅਸ ਤਕ ਡਿੱਗ ਗਿਆ।

ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਲਗਭਗ ਸਾਰੇ ਸਟੇਸ਼ਨਾਂ (ਜ਼ਿਲ੍ਹਿਆਂ) ਵਿਚ ਤਾਪਮਾਨ 8 ਡਿਗਰੀ ਸੈਲਸੀਅਸ ਤੋਂ ਹੇਠਾਂ ਦੇਖਿਆ ਗਿਆ। ਰੀਪੋਰਟਾਂ ਅਨੁਸਾਰ, ਚੰਡੀਗੜ੍ਹ ਦਾ ਤਾਪਮਾਨ 6.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ (ਏਅਰਪੋਰਟ) ਵਿਚ ਤਾਪਮਾਨ 8.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Photo

ਸੀਤ ਲਹਿਰ ਦਾ ਅਸਰ ਪੰਜਾਬ ਦੇ ਨਾਲ-ਨਾਲ ਪੂਰੇ ਉੱਤਰੀ ਭਾਰਤ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ। ਦਸੰਬਰ ਵਿਚ ਮੀਂਹ ਨਾ ਪੈਣ ਕਾਰਨ ਜਨਵਰੀ ਦੀ ਸ਼ੁਰੂਆਤ ਵੀ ਧੁੰਦ ਨਾਲ ਹੋਈ ਹੈ, ਜੋ 6 ਜਨਵਰੀ ਤਕ ਜਾਰੀ ਰਹੇਗੀ। ਅੱਜ ਮੌਸਮ ਵਿਭਾਗ ਨੇ 15 ਜ਼ਿਲ੍ਹਿਆਂ ਵਿਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਜਦਕਿ ਪੂਰਬੀ ਅਤੇ ਪੱਛਮੀ ਮਾਲਵੇ ਦੇ ਖੇਤਰਾਂ ਵਿਚ ਯੈਲੋ ਅਲਰਟ ਜਾਰੀ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਸੰਗਰੂਰ, ਪਟਿਆਲਾ, ਮੁਹਾਲੀ, ਲੁਧਿਆਣਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਮੋਗਾ, ਫ਼ਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿਚ ਅੱਧੀ ਰਾਤ ਤੋਂ ਧੁੰਦ ਦਾ ਅਸਰ ਦਿਖਾਈ ਦੇ ਰਿਹਾ ਹੈ। ਇਸ ਦੇ ਨਾਲ ਹੀ ਅੱਜ ਵੀ ਪੂਰੇ ਪੰਜਾਬ ਵਿਚ ਸੂਰਜ ਚੜ੍ਹਨ ਦੀਆਂ ਸੰਭਾਵਨਾਵਾਂ ਬਹੁਤ ਘੱਟ ਹਨ, ਜਿਸ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ 'ਚ ਜ਼ਿਆਦਾ ਫਰਕ ਨਹੀਂ ਹੋਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੌਸਮ ਵਿਭਾਗ ਨੇ 6 ਜਨਵਰੀ ਨੂੰ ਧੁੰਦ ਦਾ ਅਲਰਟ ਜਾਰੀ ਕੀਤਾ ਹੈ, 7 ਜਨਵਰੀ ਤੋਂ ਬਾਅਦ ਬੱਦਲਵਾਈ ਅਤੇ 9 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਮਾਹਿਰਾਂ ਨੇ ਦਿਨ ਅਤੇ ਰਾਤ ਦੇ ਤਾਪਮਾਨ ਵਿਚ ਮਾਮੂਲੀ ਫਰਕ ਦਾ ਕਾਰਨ ਮੀਂਹ ਦੀ ਕਮੀ ਨੂੰ ਦਸਿਆ ਹੈ। ਪੰਜਾਬ ਵਿਚ ਦਸੰਬਰ ਮਹੀਨੇ ਵਿਚ ਔਸਤਨ 10.7 ਐਮਐਮ ਮੀਂਹ ਪੈਂਦਾ ਹੈ, ਜਦਕਿ ਦਸੰਬਰ 2023 ਵਿਚ 70 ਫ਼ੀ ਸਦੀ ਘੱਟ ਮੀਂਹ ਦਰਜ ਕੀਤਾ ਗਿਆ ਸੀ। ਦਸੰਬਰ 2023 ਵਿਚ ਸਿਰਫ਼ 3.3 ਐਮਐਮ ਬਾਰਸ਼ ਦਰਜ ਕੀਤੀ ਗਈ ਹੈ।

(For more Punjabi news apart from Punjab Weather Update: Bone-chilling cold grips state, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement