Governor VS CM: ਗਵਰਨਰ ਨੇ ਮੰਤਰੀ ਅਮਨ ਅਰੋੜਾ ਨੂੰ ਲੈ ਕੇ CM ਮਾਨ ਨੂੰ ਲਿਖੀ ਚਿੱਠੀ, ਕਿਹਾ-ਸਜ਼ਾ ਹੋਣ ਦੇ ਬਾਵਜੂਦ ਮੰਤਰੀ ਦੀ ਲਗਾਈ ਡਿਊਟੀ

By : GAGANDEEP

Published : Jan 5, 2024, 6:46 pm IST
Updated : Jan 5, 2024, 6:49 pm IST
SHARE ARTICLE
The Governor wrote a letter to CM bhagwant mann about Minister Aman Arora News in punjabi
The Governor wrote a letter to CM bhagwant mann about Minister Aman Arora News in punjabi

Governor VS CM Punjab: ਅਮਨ ਅਰੋੜਾ ਦੇ 26 ਜਨਵਰੀ ਨੂੰ ਝੰਡਾ ਲਹਿਰਾਉਣ 'ਤੇ ਚੁੱਕੇ ਸਵਾਲ

The Governor wrote a letter to CM bhagwant mann about Minister Aman Arora News in punjabi:  ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖਿਆ ਹੈ। ਰਾਜਪਾਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਵਿਧਾਇਕ ਦੇ ਅਹੁਦੇ ਤੋਂ ਨਾ ਹਟਾਉਣ ਅਤੇ ਗਣਤੰਤਰ ਦਿਵਸ 'ਤੇ ਅੰਮ੍ਰਿਤਸਰ 'ਚ ਰਾਸ਼ਟਰੀ ਝੰਡਾ ਲਹਿਰਾਉਣ ਦੀ ਜ਼ਿੰਮੇਵਾਰੀ ਸੌਂਪਣ ਦਾ ਨੋਟਿਸ ਲਿਆ ਹੈ। ਉਨ੍ਹਾਂ ਮੁੱਖ ਮੰਤਰੀ ਤੋਂ ਇਸ ਸਬੰਧੀ ਵਿਸਥਾਰਤ ਰਿਪੋਰਟ ਮੰਗੀ ਹੈ।

ਇਹ ਵੀ ਪੜ੍ਹੋ: Amritsar News: ਸਿੱਖਿਆ ਵਿਭਾਗ ਵਲੋਂ ਛੇੜਛਾੜ ਦੇ ਦੋਸ਼ਾਂ ਤਹਿਤ ਇਕ ਅਧਿਆਪਕ ਰਾਕੇਸ਼ ਕੁਮਾਰ ਮੁਅੱਤਲ 

ਰਾਜਪਾਲ ਨੇ ਪੱਤਰ 'ਚ ਕਿਹਾ- ਅਦਾਲਤ ਨੇ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ, ਜਦਕਿ ਲਿਲੀ ਥਾਮਸ ਮਾਮਲੇ 'ਚ ਸੁਪਰੀਮ ਕੋਰਟ ਨੇ 2013 'ਚ ਹੁਕਮ ਦਿੱਤਾ ਸੀ ਕਿ ਜੇਕਰ ਕੋਈ ਮੰਤਰੀ ਜਾਂ ਵਿਧਾਇਕ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਅਹੁਦੇ ਤੋਂ ਹਟਾਉਣਾ ਹੋਵੇਗਾ|  ਹਾਲਾਂਕਿ ਉਹ ਆਪਣੇ ਅਹੁਦੇ 'ਤੇ ਬਣੇ ਹੋਏ ਹਨ। ਮੰਤਰੀ ਨੂੰ ਅਜੇ ਤੱਕ ਅਦਾਲਤ ਤੋਂ ਸਟੇਅ ਨਹੀਂ ਮਿਲੀ ਹੈ।

ਇਹ ਵੀ ਪੜ੍ਹੋ: Mohali News: RPG ਅਟੈਕ ਦੇ ਮੁਲਜ਼ਮ ਤੋਂ ਬੁੜੈਲ ਜੇਲ 'ਚੋਂ ਮਿਲਿਆ ਫੋਨ, ਪੁਲਿਸ ਨੂੰ ਹੱਥਾਂ ਪੈਰਾਂ ਦੀ ਪਈ

ਨਾਲ ਹੀ ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਤਿਰੰਗਾ ਲਹਿਰਾਉਣ ਜਾ ਰਹੇ ਹਨ, ਜੋ ਕਿ ਬਿਲਕੁਲ ਵੀ ਉਚਿਤ ਨਹੀਂ ਹੈ। ਗਣਤੰਤਰ ਦਿਵਸ ਇੱਕ ਮਹੱਤਵਪੂਰਨ ਦਿਨ ਹੈ। ਅਜਿਹੀ ਸਥਿਤੀ ਵਿੱਚ ਦੇਸ਼ ਦੀ ਅਜਿਹੀ ਜ਼ਿੰਮੇਵਾਰੀ ਕਿਸੇ ਅਯੋਗ ਵਿਧਾਇਕ ਨੂੰ ਸੌਂਪਣਾ ਕਾਨੂੰਨੀ ਮਾਣ ਨੂੰ ਠੇਸ ਪਹੁੰਚਾਉਂਦਾ ਹੈ। ਇਹ ਇੱਕ ਗਲਤ ਸੁਨੇਹਾ ਭੇਜਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from The Governor wrote a letter to CM bhagwant mann about Minister Aman Arora News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement