Jagraon Accident News: ਕਾਰ ਨੇ ਸਾਈਕਲ ਨੂੰ ਮਾਰੀ ਟੱਕਰ, ਪਿਓ ਦੇ ਸਾਹਮਣੇ ਪੁੱਤ ਨੇ ਤੋੜਿਆ ਦਮ

By : GAGANDEEP

Published : Jan 5, 2024, 1:09 pm IST
Updated : Jan 5, 2024, 1:09 pm IST
SHARE ARTICLE
The son died in front of the father in Jagraon Accident News in punjabi
The son died in front of the father in Jagraon Accident News in punjabi

Jagraon Accident News: ਮੁਲਜ਼ਮ ਕਾਰ ਛੱਡ ਕੇ ਮੌਕੇ ਤੋਂ ਹੋਇਆ ਫਰਾਰ

The son died in front of the father in Jagraon Accident News in punjabi :ਲੁਧਿਆਣਾ ਦੇ ਜਗਰਾਉਂ ਬੱਦੋਵਾਲ ਨੇੜੇ ਪਿਤਾ ਦੀਆਂ ਅੱਖਾਂ ਦੇ ਸਾਹਮਣੇ ਇਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਪਿੱਛੇ ਤੋਂ ਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿਤੀ। ਜਿਸ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 37 ਸਾਲਾ ਗੁਰਦੀਪ ਸਿੰਘ ਵਾਸੀ ਬੱਦੋਵਾਲ ਵਜੋਂ ਹੋਈ ਹੈ। ਇਸ ਘਟਨਾ ਦੌਰਾਨ ਕਾਰ ਚਾਲਕ ਆਪਣੀ ਕਾਰ ਮੌਕੇ 'ਤੇ ਛੱਡ ਕੇ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ: Sanjay Singh News: ਜੇਲ 'ਚ ਬੰਦ ਸੰਜੇ ਸਿੰਘ ਨੂੰ ਮੁੜ ਰਾਜ ਸਭਾ ਭੇਜੇਗੀ AAP; ਨਾਮਜ਼ਦਗੀ ਦੀ ਮਿਲੀ ਇਜਾਜ਼ਤ

ਪੁਲਿਸ ਨੇ ਗੱਡੀ ਨੂੰ ਕਬਜ਼ੇ ਵਿੱਚ ਲੈ ਕੇ ਕਾਰ ਨੰਬਰ ਤੋਂ ਮਾਲਕ ਦਾ ਪਤਾ ਲਗਾ ਕੇ ਮੁਲਜ਼ਮ ਚਾਲਕ ਖ਼ਿਲਾਫ਼ ਥਾਣਾ ਦਾਖਾ ਵਿਖੇ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸੁਨੀਲ ਕੁਮਾਰ ਵਾਸੀ ਮਕਾਨ ਨੰਬਰ 537, ਵਾਰਡ ਨੰਬਰ 5, ਸਤਿਸੰਗ ਘਰ ਨੇੜੇ, ਦਸਮੇਸ਼ ਨਗਰ, ਜਲਾਲਾਬਾਦ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਥਾਣਾ ਦਾਖਾ ਦੇ ਏਐਸਆਈ ਹਮੀਰ ਸਿੰਘ ਨੇ ਦੱਸਿਆ ਕਿ ਪੀੜਤ ਚਰਨਜੀਤ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਅਤੇ ਉਸ ਦਾ ਲੜਕਾ ਗੁਰਦੀਪ ਸਿੰਘ ਆਪਣੇ-ਆਪਣੇ ਸਾਈਕਲ ’ਤੇ ਬੱਦੋਵਾਲ ਤੋਂ ਮੰਡੀ ਮੁੱਲਾਂਪੁਰ ਵੱਲ ਜਾ ਰਹੇ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਹ ਵੀ ਪੜ੍ਹੋ: Punjab News: 2023 ਦੌਰਾਨ ਪੰਜਾਬ ’ਚ ਜਾਰੀ ਹੋਏ 10.83 ਲੱਖ ਪਾਸਪੋਰਟ; ਦੇਸ਼ ਭਰ ਦਾ ਅੰਕੜਾ 1.25 ਕਰੋੜ ਤੋਂ ਵੱਧ

ਇਸ ਦੌਰਾਨ ਉਸ ਦਾ ਲੜਕਾ ਅੱਗੇ ਜਾ ਰਿਹਾ ਸੀ। ਜਦੋਂ ਕਿ ਉਹ ਆਪਣੇ ਬੇਟੇ ਤੋਂ 100 ਗਜ਼ ਪਿੱਛੇ ਸੀ। ਇਸ ਦੌਰਾਨ ਇਕ ਤੇਜ਼ ਰਫਤਾਰ ਸਵਿਫਟ ਕਾਰ ਨੇ ਉਸ ਦੇ ਲੜਕੇ ਦੇ ਸਾਈਕਲ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਉਸ ਦਾ ਪੁੱਤਰ ਕਾਫੀ ਦੂਰ ਜਾ ਕੇ ਉਸ ਦੀਆਂ ਅੱਖਾਂ ਸਾਹਮਣੇ ਸੜਕ 'ਤੇ ਡਿੱਗ ਪਿਆ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਚਾਲਕ ਕਾਰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ।

(For more Punjabi news apart from The son died in front of the father in Jagraon Accident News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement