Punjab News: ਲੁਧਿਆਣਾ 'ਚ 5 ਲੱਖ ਦੇ ਜਾਅਲੀ ਨੋਟਾਂ ਸਮੇਤ ਦੋ ਗ੍ਰਿਫ਼ਤਾਰ, ਘਰ 'ਚ ਛਾਪ ਰਹੇ ਸਨ ਨਕਲੀ ਨੋਟ
Published : Jan 5, 2024, 9:13 am IST
Updated : Jan 5, 2024, 9:13 am IST
SHARE ARTICLE
Two arrested with fake notes Worth 5 lakhs in Ludhiana
Two arrested with fake notes Worth 5 lakhs in Ludhiana

ਇਕ ਸਾਥੀ ਗ੍ਰਿਫ਼ਤ ਤੋਂ ਬਾਹਰ

Punjab News: ਲੁਧਿਆਣਾ ਪੁਲਿਸ ਨੇ ਘਰ ਵਿਚ ਪ੍ਰਿੰਟਰ ਲਗਾ ਕੇ 200 ਅਤੇ 100 ਰੁਪਏ ਦੇ ਨਕਲੀ ਨੋਟ ਛਾਪਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਿਰੋਹ ਦੇ ਦੋ ਮੈਂਬਰਾਂ ਨੂੰ ਪੁਲਿਸ ਨੇ ਬੁਧਵਾਰ ਨੂੰ ਗ੍ਰਿਫਤਾਰ ਕੀਤਾ ਸੀ, ਜਦਕਿ ਉਨ੍ਹਾਂ ਦਾ ਇਕ ਸਾਥੀ ਗ੍ਰਿਫ਼ਤ ਤੋਂ ਬਾਹਰ ਹੈ। ਫੜੇ ਗਏ ਦੋਵਾਂ ਮੁਲਜ਼ਮਾਂ ਕੋਲੋਂ 5 ਲੱਖ 10 ਹਜ਼ਾਰ ਰੁਪਏ ਦੇ ਨਕਲੀ ਨੋਟ ਬਰਾਮਦ ਕੀਤੇ ਗਏ ਹਨ। ਜਦੋਂ ਉਨ੍ਹਾਂ ਨੂੰ ਕਾਬੂ ਕੀਤਾ ਗਿਆ ਤਾਂ ਉਹ ਕਾਰ ਵਿਚ ਜਾਅਲੀ ਕਰੰਸੀ ਲੈ ਕੇ ਜਾ ਰਹੇ ਸਨ।

ਤਿੰਨੋਂ ਮੁਲਜ਼ਮਾਂ ਵਿਰੁਧ ਕੇਸ ਦਰਜ ਕਰ ਲਿਆ ਗਿਆ ਹੈ। ਇਨ੍ਹਾਂ ਦੀ ਪਛਾਣ ਸੋਹਣ ਸਿੰਘ ਉਰਫ਼ ਸੋਨੀ, ਮਨਦੀਪ ਸਿੰਘ ਉਰਫ਼ ਮਨੂ ਵਾਸੀ ਜਗਰਾਉਂ ਵਜੋਂ ਹੋਈ ਹੈ ਅਤੇ ਇਨ੍ਹਾਂ ਦੇ ਫਰਾਰ ਸਾਥੀ ਦੀ ਪਛਾਣ ਬਖਤੌਰ ਸਿੰਘ ਵਾਸੀ ਮੋਗਾ ਵਜੋਂ ਹੋਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਏ.ਸੀ.ਪੀ. ਮਨਦੀਪ ਸਿੰਘ ਨੇ ਦਸਿਆ ਕਿ ਮੁਲਜ਼ਮਾਂ ਕੋਲੋਂ 200 ਰੁਪਏ ਦੇ 16 ਬੰਡਲ ਅਤੇ 100 ਰੁਪਏ ਦੇ ਨਕਲੀ ਨੋਟਾਂ ਦੇ 19 ਬੰਡਲ ਬਰਾਮਦ ਕੀਤੇ ਗਏ ਹਨ, ਜਿਸ ਦੀ ਕੁੱਲ ਰਕਮ 5.10 ਲੱਖ ਰੁਪਏ ਬਣਦੀ ਹੈ। ਉਹ 100-200 ਰੁਪਏ ਦੇ ਨੋਟ ਛਾਪਦੇ ਸਨ ਤਾਂ ਜੋ ਉਹ ਬਾਜ਼ਾਰ ਵਿਚ ਆਸਾਨੀ ਨਾਲ ਚਲਾਏ ਜਾ ਸਕਣ।

ਮੁਲਜ਼ਮ ਜਿਸ ਪ੍ਰਿੰਟਰ ਤੋਂ ਜਾਅਲੀ ਨੋਟ ਛਾਪਦੇ ਸਨ, ਉਸ ਨੂੰ ਬਰਾਮਦ ਕਰਨਾ ਬਾਕੀ ਹੈ। ਤਿੰਨੋਂ ਮੁਲਜ਼ਮ 3 ਮਹੀਨਿਆਂ ਤੋਂ ਵੱਧ ਸਮੇਂ ਤੋਂ ਇਸ ਕੰਮ ਵਿਚ ਲੱਗੇ ਹੋਏ ਸਨ। ਪੁਲਿਸ ਇਸ ਗੱਲ ਦਾ ਪਤਾ ਲਗਾ ਰਹੀ ਹੈ ਕਿ ਮੁਲਜ਼ਮਾਂ ਨੇ ਹੁਣ ਤਕ ਕਿੰਨੀਆਂ ਜਾਅਲੀ ਕਰੰਸੀਆਂ ਬਣਾਈਆਂ ਹਨ ਅਤੇ ਮਾਰਕੀਟ ਵਿਚ ਚਲਾਈਆਂ ਹਨ।

(For more Punjabi news apart from Two arrested with fake notes Worth 5 lakhs in Ludhiana, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹੁਸ਼ਿਆਰਪੁਰ ਲੋਕਸਭਾ ਸੀਟ 'ਤੇ ਕੌਣ ਮਾਰੇਗਾ ਬਾਜ਼ੀ? ਚੱਬੇਵਾਲ, ਠੰਢਲ, ਗੋਮਰ ਜਾਂ ਅਨੀਤਾ, ਕੌਣ ਹੈ ਮਜ਼ਬੂਤ ਉਮੀਦਵਾਰ?

29 Apr 2024 11:38 AM

ਕਰਮਜੀਤ ਅਨਮੋਲ ਦੇ ਹੱਕ 'ਚ CM ਮਾਨ ਦੀ ਸਟੇਜ ਤੋਂ ਜ਼ਬਰਦਸਤ ਸਪੀਚ, ਤਾੜੀਆਂ ਨਾਲ ਗੂੰਜਿਆ ਪੰਡਾਲ

29 Apr 2024 11:13 AM

ਰੱਬਾ ਆਹ ਕੀ ਕਰ ‘ਤਾ, ਖੇਡਦਾ ਖੇਡਦਾ ਬਾਥਰੂਮ ਚ ਬਾਲਟੀ ਚ ਡੁੱਬ ਗਿਆ ਮਾਸੂਮ ਪੁੱਤ, ਹੋਈ ਮੌ.ਤ, ਦਾਦੀ ਦਾ ਹਾਲ ਨਹੀਂ ਦੇਖ

29 Apr 2024 10:39 AM

ਟੱਕਰ ਮਗਰੋਂ ਮੋਟਰਸਾਈਕਲ ਸਵਾਰ ਦਾ ਕਾਰ ਚਾਲਕ ਨਾਲ ਪੈ ਗਿਆ ਪੰਗਾ.. ਬਹਿਸਬਾਜ਼ੀ ਮਗਰੋਂ ਹੱਥੋਪਾਈ ਤੱਕ ਪੁੱਜੀ ਗੱਲ.......

29 Apr 2024 10:09 AM

Punjab Congress 'ਚ ਹੋਵੇਗਾ ਇੱਕ ਹੋਰ ਧਮਾਕਾ ! ਪਾਰਟੀ ਛੱਡਣ ਦੀ ਤਿਆਰੀ 'ਚ Dalvir Singh Goldy , Social Media..

29 Apr 2024 9:57 AM
Advertisement